ਪੰਜਾਬ

punjab

ETV Bharat / city

ਜੰਗਲਾਤ ਵਿਭਾਗ ਨੇ ਸ਼ਿਕਾਰੀ ਨੂੰ ਕੀਤਾ ਗ੍ਰਿਫ਼ਤਾਰ, 1 ਮ੍ਰਿਤ ਸਾਂਭਰ ਸਣੇ 2 ਜ਼ਿੰਦਾ ਭੇਡਾਂ ਬਰਾਮਦ

ਹੁਸ਼ਿਆਰਪੁਰ ਦੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਇੱਕ ਮ੍ਰਿਤਕ ਸਾਂਭਰ ਤੇ ਦੋ ਜ਼ਿੰਦਾ ਭੇਡਾਂ ਬਰਾਮਦ ਕੀਤੀ ਗਈ ਹੈ। ਜੰਗਲਾਤ ਵਿਭਾਗ ਨੇ ਵਾਈਲਡ ਲਾਇਫ਼ ਪ੍ਰੋਟੈਕਸ਼ਨ ਦੇ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜੰਗਲਾਤ ਅਧਿਕਾਰੀਆਂ ਵੱਲੋਂ ਇਸ ਵਿਅਕਤੀ ਦੇ ਜੰਗਲੀ ਜਾਨਵਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ 'ਚ ਸ਼ਾਮਲ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਗਿਆ ਹੈ।

ਜੰਗਲਾਤ ਵਿਭਾਗ ਨੇ ਸ਼ਿਕਾਰੀ ਨੂੰ ਕੀਤਾ ਗ੍ਰਿਫ਼ਤਾਰ
ਜੰਗਲਾਤ ਵਿਭਾਗ ਨੇ ਸ਼ਿਕਾਰੀ ਨੂੰ ਕੀਤਾ ਗ੍ਰਿਫ਼ਤਾਰ

By

Published : Jan 4, 2020, 2:31 PM IST

ਹੁਸ਼ਿਆਰਪੁਰ : ਸ਼ਹਿਰ ਦੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੇ ਜੰਗਲੀ ਜਾਨਵਰਾਂ ਦਾ ਸ਼ਿਕਾਰ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਬਾਰੇ ਜੰਗਲਾਤ ਵਿਭਾਗ ਦੇ ਅਧਿਕਾਰੀ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਗੁਪਤ ਸੂਚਨਾ ਦੇ ਆਧਾਰ ਜੰਗਲ ਤੋਂ ਬਾਹਰ ਨਾਕਾਬੰਦੀ ਕਰਕੇ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨਿਤੇਸ਼ਵਰ ਸਿੰਘ , ਭੋਗਪੁਰ ਵਸਨੀਕ ਵਜੋਂ ਹੋਈ ਹੈ। ਮੁਲਜ਼ਮ ਕੋਲੋਂ ਇੱਕ ਮ੍ਰਿਤ ਸਾਂਭਰ ਅਤੇ ਦੋ ਜ਼ਿੰਦਾ ਭੇਡਾਂ ਬਰਮਾਦ ਕੀਤੀ ਗਈ ਹੈ। ਇਸ ਮੌਕੇ ਮੁਲਜ਼ਮ ਕੋਲੋਂ ਸ਼ਿਕਾਰ ਲਈ ਇਸਤੇਮਾਲ ਕੀਤੇ ਜਾਣ ਵਾਲੀ 32 ਬੋਰ ਦੀ ਰਾਈਫਲ ਤੇ ਦੋ ਨਲੀ , ਕੁੱਝ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।

ਜੰਗਲਾਤ ਵਿਭਾਗ ਨੇ ਸ਼ਿਕਾਰੀ ਨੂੰ ਕੀਤਾ ਗ੍ਰਿਫ਼ਤਾਰ

ਹੋਰ ਪੜ੍ਹੋ : ਧਰਮ ਤਬਦੀਲੀ ਦੇ ਵਿਰੁੱਧ ਆਵਾਜ਼ ਚੁੱਕਣਾ ਸਾਡਾ ਹੱਕ ਹੈ : ਕਰਨੈਲ ਪੀਰ ਮੁਹੰਮਦ

ਅਧਿਕਾਰੀ ਨੇ ਦੱਸਿਆ ਕਿ ਉਕਤ ਮੁਲਜ਼ਮ ਮ੍ਰਿਤਕ ਸਾਂਭਰ ਅਤੇ ਭੇਡਾਂ ਨੂੰ ਆਪਣੀ ਕਾਰ ਦੀ ਡਿੱਗੀ 'ਚ ਰੱਖ ਕੇ ਲਿਜਾ ਰਿਹਾ ਸੀ। ਜੰਗਲਾਤ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਦੇ ਵਿਰੁੱਧ ਵਾਈਲਡ ਲਾਇਫ਼ ਪ੍ਰੋਟੈਕਸ਼ਨ ਦੇ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਮੁਲਜ਼ਮ ਦੇ ਜੰਗਲੀ ਜਾਨਵਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ 'ਚ ਸ਼ਾਮਲ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਗਿਆ ਹੈ। ਫਿਲਹਾਲ ਇਸ ਮਾਮਲੇ ਦੀ ਜਾਂਚ ਜਾਰੀ ਹੈ।

ABOUT THE AUTHOR

...view details