ਹੁਸ਼ਿਆਰਪੁਰ: ਪੰਜਾਬ ਸਰਕਾਰ ਅਤੇ ਪੁਲਿਸ ਵਲੋਂ ਗੈਂਗਸਟਰਾਂ(GANGSTERS) ਨੂੰ ਨੱਥ ਪਾਉਣ ਲਈ ਯੋਗ ਕਦਮ ਚੁੱਕੇ ਜਾ ਰਹੇ ਹਨ। ਜਿਸ ਦੇ ਤਹਿਤ ਹੁਸ਼ਿਆਰਪੁਰ ਪੁਲਿਸ ਵਲੋਂ ਨਾਮੀ ਗੈਂਗਸਟਰ ਗੁਰਜਿੰਦਰ ਸਿੰਘ ਉਰਫ਼ ਸੋਨੂੰ ਮਜ਼ਾਰੀ ਨੂੰ ਉਸ ਦੇ ਦੋ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਕਤ ਦੋਵੇਂ ਸਾਥੀਆਂ ਦੀ ਪਹਿਚਾਣ ਯੋਗੇਸ਼ਵਰ ਕੁਮਾਰ ਅਤੇ ਗੁਰਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਵਲੋਂ ਕਾਬੂ ਕੀਤੇ ਗੈਂਗਸਟਰ ਕੋਲੋਂ ਸੱਤ ਨਜਾਇਜ਼ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੁਸ਼ਿਆਰਪੁਰ ਦੇ ਐੱਸਐੱਸਪੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਉਕਤ ਗੈਂਗਸਟਰ 'ਤੇ ਕਈ ਮਾਮਲੇ ਪਹਿਲਾਂ ਵੀ ਦਰਜ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਯੂ.ਪੀ 'ਚ ਲੁਕਿਆ ਹੋਇਆ ਹੈ। ਜਿਸ 'ਤੇ ਪੁਲਿਸ ਨੇ ਕਾਰਵਾਈ ਕਰਦਿਆਂ ਇਨ੍ਹਾਂ ਦੀ ਗ੍ਰਿਫ਼ਤਾਰੀ ਕੀਤੀ ਹੈ। ਪੁਲਿਸ ਦਾ ਕਹਿਣਾ ਕਿ ਉਕਤ ਮੁਲਜ਼ਮ 'ਤੇ ਕਤਲ ਦੇ ਮਾਮਲੇ ਵੀ ਦਰਜ ਹਨ।