ਹੁਸ਼ਿਆਰਪੁਰ: ਜ਼ਿਲ੍ਹੇ ਦੇ ਗੜ੍ਹਦੀਵਾਲਾ ਖੇਤਰ ਦੇ ਪਿੰਡ ਬੈਰਾਮਪੁਰ ਵਿੱਚ 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਣ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ ਹੈ। ਇਸ ਮਾਮਲੇ ਸਬੰਧੀ ਇੱਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਸਾਢੇ ਤਿੰਨ ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਇਸ ਬੱਚੇ ਨੂੰ ਬਾਹਰ ਕੱਢਿਆ ਸੀ, ਜਿਵੇਂ ਹੀ ਬੱਚੇ ਨੂੰ ਬਾਹਰ ਕੱਢਿਆ ਗਿਆ, ਉਸ ਨੂੰ ਸਿੱਧਾ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਵਿਅਕਤੀ ਖਿਲਾਫ ਮਾਮਲਾ ਦਰਜ: ਮਿਲੀ ਜਾਣਕਾਰੀ ਮੁਤਾਬਿਕ ਗੜ੍ਹਦੀਵਾਲਾ ਪੁਲਿਸ ਨੇ ਸਤਵੀਰ ਸਿੰਘ ਨਾਂ ਦੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਦੱਸ ਦਈਏ ਕਿ ਪੁਲਿਸ ਨੇ ਧਾਰਾ 304ਏ, 279, 188 ਦੇ ਤਹਿਤ ਸਤਵੀਰ ਸਿੰਘ ਨਾਂ ਦੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ।
ਰਿਤਿਕ ਮਾਮਲੇ ਵਿੱਚ ਇੱਕ ਵਿਅਕਤੀ ਖਿਲਾਫ ਪਰਚਾ ਦਰਜ ਅੱਜ ਕੀਤਾ ਜਾਵੇਗਾ ਸਸਕਾਰ: ਦੱਸ ਦਈਏ ਕਿ ਅੱਜ ਰਿਤਿਕ ਦਾ ਹਸਪਤਾਲ ਵਿਖੇ ਪੋਸਟਮਾਰਟਮ ਕੀਤਾ ਜਾਵੇਗਾ। ਇਸ ਤੋਂ ਬਾਅਦ ਪਿੰਡ ਗੜ੍ਹਦੀਵਾਲਾ ਵਿਖੇ ਰਿਤਿਕ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
ਸੀਐਮ ਮਾਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ:ਪੰਜਾਬਦੇ ਮੁੱਖ ਭਗਵੰਤ ਮਾਨ ਨੇ ਕਿਹਾ ਕਿ ਬਹੁਤ ਦੁਖਦਾਈ ਖਬਰ..ਹੁਸ਼ਿਆਰਪੁਰ ਦੇ 6 ਸਾਲਾ ਰਿਤਿਕ ਦੀ ਬੋਰਵੈੱਲ 'ਚ ਡਿੱਗਣ ਕਾਰਨ ਮੌਤ ਹੋ ਗਈ.. ਪਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ..ਪਰਿਵਾਰ ਦਾ ਘਾਟਾ ਪੂਰਾ ਨਹੀਂ ਕੀਤਾ ਜਾ ਸਕਦਾ..ਪਰ ਅਸੀਂ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਹਾਂ..ਪਰਿਵਾਰ ਨੂੰ ₹2 ਲੱਖ ਦੀ ਸਹਾਇਤਾ ਰਾਸ਼ੀ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ।
ਇਹ ਸੀ ਪੂਰਾ ਮਾਮਲਾ:ਕਾਬਿਲੇਗੌਰ ਹੈ ਕਿ ਘਟਨਾ ਸਵੇਰੇ 9 ਤੋਂ 10 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਖੇਤਾਂ 'ਚ ਖੇਡ ਰਹੇ ਇਸ ਬੱਚੇ ਦੇ ਪਿੱਛੇ ਇੱਕ ਕੁੱਤਾ ਉਸ ਦੇ ਪਿੱਛੇ ਭੱਜਣ ਲੱਗਾ ਜਿਸ ਤੋਂ ਬਚਣ ਲਈ 6 ਸਾਲਾ ਬੱਚਾ ਦੌੜਦੇ ਹੋਏ ਖੇਤਾਂ 'ਚ ਬਣੇ ਬੋਰਵੈੱਲ ਦੇ ਢਾਈ ਫੁੱਟ ਉੱਚੇ ਪਾਈਪ 'ਤੇ ਚੜ੍ਹ ਗਿਆ ਅਤੇ ਸਿਰ ਦੇ ਭਾਰ ਉਸ ਦੇ ਵਿੱਚ ਡਿੱਗ ਪਿਆ।
ਇਹ ਵੀ ਪੜੋ:Live Update: ਸਤਵੀਰ ਸਿੰਘ ਨਾਂ ਦੇ ਵਿਅਕਤੀ ਖਿਲਾਫ ਮਾਮਲਾ ਦਰਜ