ਹੁਸ਼ਿਆਰਪੁਰ :ਪੰਜਾਬ ਸਰਕਾਰ ਦੇ ਪਲੇਠੇ ਵਿੱਚ ਪੰਜਾਬ ਦੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਜਾਇਜ਼ ਮੰਗ ਅਤੇ ਮੁਲਾਜ਼ਮਾਂ ਦੀਆਂ ਹੋਰ ਵਿੱਤੀ ਮੰਗਾਂ ਸਬੰਧੀ ਕੋਈ ਜ਼ਿਕਰ ਨਾ ਹੋਣ ਦੇ ਵਿਰੋਧ ਵਿੱਚ ਪੰਜਾਬ ਦੇ ਸਮੁੱਚੇ ਮੁਲਾਜਮਾਂ ਵਿੱਚ "ਆਪ" ਸਰਕਾਰ ਦੇ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈl
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਕੁਲਦੀਪ ਦੌੜਕਾ, ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਅਮਨਦੀਪ ਸ਼ਰਮਾ ਅਤੇ ਪੁਰਾਣੀ ਪੈਨਸ਼ਨ ਬਹਾਲ ਕਮੇਟੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਨਵੀਨਰ ਸਾਥੀ ਸੰਜੀਵ ਧੂਤ ਨੇ ਕੀਤਾ। ਇਸ ਸਮੇਂ ਵੱਡੀ ਗਿਣਤੀ ਵਿੱਚ ਅਧਿਆਪਕਾਂ ਨੇ ਗੌਰਮਿੰਟ ਟੀਚਰਜ਼ ਯੂਨੀਅਨ ਨੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਅਤੇ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ।
ਗੌਰਮਿੰਟ ਟੀਚਰਜ਼ ਯੂਨੀਅਨ ਨੇ ਪੰਜਾਬ ਸਰਕਾਰ ਦੇ ਬਜਟ ਦੀਆਂ ਫੂਕੀਆਂ ਕਾਪੀਆਂ, ਜਾਣੋ ਕਿਉਂ ਇਸ ਸਮੇਂ ਆਗੂਆਂ ਨੇ ਸਰਕਾਰ ਉੱਤੇ ਦੋਸ਼ ਲਾਇਆ ਕਿ ਚੋਣਾਂ ਵੇਲੇ "ਆਮ ਆਦਮੀ ਪਾਰਟੀ" ਦੇ ਆਗੂਆਂ ਵੱਲੋਂ ਮੁਲਾਜ਼ਮਾਂ ਦੇ ਧਰਨਿਆਂ ਵਿੱਚ ਆ ਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਗਣ ਦੀਆਂ ਗਰੰਟੀਆਂ ਦਿੱਤੀਆਂ ਸਨ ਪਰ ਸੱਤਾ ਵਿੱਚ ਆਉਣ ਤੋਂ ਬਾਅਦ "ਆਮ ਆਦਮੀ ਪਾਰਟੀ" ਦਾ ਰਵੱਈਆ ਵੀ ਰਵਾਇਤੀ ਪਾਰਟੀਆਂ ਵਾਲਾ ਹੋ ਗਿਆ ਹੈ।
ਜਿਸ ਦੀ ਪ੍ਰਤਖ ਉਦਾਹਰਣ "ਆਮ ਆਦਮੀ ਪਾਰਟੀ" ਦੇ 92 ਵਿਧਾਇਕਾਂ ਵੱਲੋਂ ਪੈਨਸ਼ਨ ਬਹਾਲ ਕਰਨ ਦਾ ਮਤਾ ਰੱਦ ਕਰਨਾ ਹੈ। ਇਸ ਸਮੇਂ ਮੰਗ ਕੀਤੀ ਗਈ ਕਿ 2004 ਤੋਂ ਬਾਅਦ ਭਰਤੀ ਮੁਲਾਜਮਾਂ ਨੂੰ ਤੁਰੰਤ ਪੁਰਾਣੀ ਪੈਨਸ਼ਨ ਅਧੀਨ ਲਿਆ ਕੇ ਸਰਕਾਰ ਅਪਣਾ ਚੋਣ ਵਾਅਦਾ ਪੂਰਾ ਕਰੇ।
ਇਹ ਵੀ ਪੜ੍ਹੋ :Weather Report: ਮੀਂਹ ਨਾਲ ਮਿਲ ਸਕਦੀ ਰਾਹਤ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ