ਪੰਜਾਬ

punjab

ETV Bharat / city

ਹੁਸ਼ਿਆਰਪੁਰ :2 ਕਿੱਲੋ 100 ਗ੍ਰਾਮ ਹੈਰੋਇਨ ਤੇ 15 ਲੱਖ ਰੁਪਏ ਡਰੱਗ ਮਨੀ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ - 2 ਨਸ਼ਾ ਤਸਕਰ ਗ੍ਰਿਫ਼ਤਾਰ

ਹੁਸ਼ਿਆਰਪੁਰ ਪੁਲਿਸ ਦੇ ਸੀਆਈਏ ਸਟਾਫ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 2 ਕਿੱਲੋ 100 ਗ੍ਰਾਮ ਹੈਰੋਇਨ ਤੇ 15 ਲੱਖ ਰੁਪਏ, ਇੱਕ ਇਲੈਕਟ੍ਰੋਨਿੰਕ ਕੰਡਾ ਤੇ ਇੱਕ ਗੱਡੀ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ।

2 ਨਸ਼ਾ ਤਸਕਰ ਗ੍ਰਿਫ਼ਤਾਰ
2 ਨਸ਼ਾ ਤਸਕਰ ਗ੍ਰਿਫ਼ਤਾਰ

By

Published : Oct 13, 2020, 8:57 AM IST

ਹੁਸ਼ਿਆਰਪੁਰ : ਨਸ਼ਾ ਤਸਕਰੀ ਦੇ ਠੱਲ ਪਾਉਣ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਕੜੀ 'ਚ ਹੁਸ਼ਿਆਰਪੁਰ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਤਕਰੀਬਨ 2 ਕਿੱਲੋ 100 ਗ੍ਰਾਮ ਹੈਰੋਇਨ ਤੇ 15 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।

ਹੁਸ਼ਿਆਰਪੁਰ ਦੇ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਸ਼ਿਆਰਪੁਰ ਪੁਲਿਸ ਦੇ ਸੀਆਈਏ ਸਟਾਫ ਵੱਲੋਂ ਅੱਡਾ ਬੱਸੀ ਨੌਂ 'ਤੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਇੱਕ ਗੱਡੀ 'ਚ ਸਵਾਰ ਦੋ ਵਿਅਕਤੀ ਕੋਲੋਂ ਚੈਕਿੰਗ ਦੇ ਦੌਰਾਨ ਨਸ਼ੀਲੇ ਪਦਾਰਥ ਤੇ ਡਰੱਗ ਮਨੀ ਬਰਾਮਦ ਹੋਈ।

2 ਨਸ਼ਾ ਤਸਕਰ ਗ੍ਰਿਫ਼ਤਾਰ

ਮੁਲਜ਼ਮਾਂ ਦੀ ਪਛਾਣ ਲੱਕੀ ਉਰਫ ਗਗੂ ਵਸਨੀਕ ਦਸੂਹਾ ਤੇ ਬਲਵੀਰ ਚੰਦ ਵਾਸੀ ਫਿਲੌਰ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕੁੱਲ 2 ਕਿੱਲੋ 100 ਗ੍ਰਾਮ ਹੈਰੋਇਨ, 15 ਲੱਖ ਰੁਪਏ ਡਰੱਗ ਮਨੀ ਤੇ ਇੱਕ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ ਹੈ। ਇਸ ਤੋਂ ਇਲਾਵਾ ਮੁਲਜ਼ਮ ਜਿਸ ਗੱਡੀ 'ਚ ਆਏ ਸਨ , ਉਹ ਉਸ ਦੇ ਸਹੀ ਕਾਗਜ਼ਾਤ ਵਿਖਾਉਣ 'ਚ ਨਾਕਾਮਯਾਕਬ ਰਹੇ, ਜਿਸ ਤੋਂ ਬਾਅਦ ਪੁਲਿਸ ਨੇ ਗੱਡੀ ਜ਼ਬਤ ਕਰ ਲਈ।

2 ਕਿੱਲੋ 100 ਗ੍ਰਾਮ ਹੈਰੋਇਨ ਤੇ 15 ਲੱਖ ਰੁਪਏ ਡਰੱਗ ਮਨੀ ਬਰਾਮਦ

ਪੁਲਿਸ ਵੱਲੋਂ ਦੋਹਾਂ ਮੁਲਜ਼ਮਾਂ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਚੋਂ ਇੱਕ ਮੁਲਜ਼ਮ ਉੱਤੇ ਪਹਿਲਾਂ ਵੀ ਚੋਰੀ ਤੇ ਲੁੱਟ ਖੋਹ ਦੇ ਮਾਮਲੇ ਦਰਜ ਹਨ। ਪੁਲਿਸ ਵੱਲੋਂ ਮੁਲਜ਼ਮਾਂ ਕੋਲੋ ਪੁੱਛਗਿੱਛ ਜਾਰੀ ਹੈ ਕਿ ਉਹ ਕਿਥੋਂ ਨਸ਼ਾ ਲਿਆਂਉਦੇ ਹਨ। ਪੁਲਿਸ ਨੇ ਇਸ ਮਾਮਲੇ 'ਚ ਵੱਡੇ ਖੁਲਾਸੇ ਹੋਣ ਦੀ ਉਮੀਦ ਪ੍ਰਗਟਾਈ ਹੈ।

ABOUT THE AUTHOR

...view details