ਹੁਸ਼ਿਆਰਪੁਰ : ਸੂਬੇ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਦਿਨ-ਬ-ਦਿਨ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਵੱਧ ਰਿਹਾ ਹੈ। ਇਸ ਨੂੰ ਵੇਖਦੇ ਹੋਈ ਹੁਸ਼ਿਆਰਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰਨ ਦੀ ਖ਼ਾਸ ਮੁਹਿੰਮ ਜਾਰੀ ਹੈ। ਇਹ ਮੁਹਿੰਮ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਗ ਮਾਹਲ ਦੀ ਅਗਵਾਈ 'ਚ ਸ਼ੁਰੂ ਕੀਤੀ ਗਈ ਹੈ।
ਹੁਸ਼ਿਆਰਪੁਰ ਪੁਲਿਸ ਨੇ ਲੋਕਾਂ ਨੂੰ ਮਾਸਕ ਵੰਡ ਕੇ ਕੋਰੋਨਾ ਵਾਇਰਸ ਪ੍ਰਤੀ ਕੀਤਾ ਜਾਗਰੂਕ - ਮਾਸਕ ਵੰਡੇ
ਪੰਜਾਬ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਲਗਾਤਾਰ ਵੱਧ ਰਿਹਾ ਹੈ। ਇਸ ਦੇ ਮੱਦੇਨਜ਼ਰ ਹੁਸ਼ਿਆਰਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖ਼ਾਸ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਪੁਲਿਸ ਪ੍ਰਸ਼ਾਸਨ ਵੱਲੋਂ ਲੋੜਵੰਦ ਲੋਕਾਂ ਨੂੰ ਮਾਸਕ ਵੰਡੇ ਜਾ ਰਹੇ ਹਨ ਤੇ ਉਨ੍ਹਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਇਸ ਮੁਹਿੰਮ ਦੇ ਤਹਿਤ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਕੋਰੋਨਾ ਮਹਾਂਮਾਰੀ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।ਹੁਸ਼ਿਆਰਪੁਰ ਪੁਲਿਸ ਵੱਲੋੋਂ ਰਾਹਗੀਰਾਂ ਸਣੇ ਲੋੜਵੰਦ ਲੋਕਾਂ ਨੂੰ ਮਾਸਕ ਵੰਡੇ ਜਾ ਰਹੇ ਹਨ। ਉਨ੍ਹਾਂ ਨੂੰ ਮਾਸਕ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।
ਐਸਪੀ ਮਨਜੀਤ ਕੌਰ ਨੇ ਝੂਗੀ-ਝੋਪੜੀ 'ਚ ਰਹਿਣ ਵਾਲੇ ਲੋੜਵੰਦ ਲੋਕਾਂ ਨੂੰ ਮਾਸਕ ਵੰਡੇ। ਉਨ੍ਹਾਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਮਾਸਕ ਪਾਉਣ ਲਈ ਪ੍ਰੇਰਤ ਕੀਤਾ। ਉਨ੍ਹਾਂ ਕਿਹਾ ਕਿ ਮਾਸਕ ਪਾਉਣਾ ਬੇਹਦ ਲਾਜ਼ਮੀ ਹੈ, ਇਸ ਲਈ ਜਦ ਵੀ ਕਿਸੇ ਕੰਮ ਲਈ ਘਰੋਂ ਬਾਹਰ ਜਾਓ ਤਾਂ ਮਾਸਕ ਜ਼ਰੂਰ ਪਾਓ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸਰਕਾਰੀ ਆਦੇਸ਼ਾਂ ਮੁਤਾਬਕ ਮਾਸਕ, ਸੈਨੇਟਾਈਜ਼ਰ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਲਈ ਕਿਹਾ। ਉਨ੍ਹਾਂ ਜਨਤਾ ਤੋਂ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਹਦਾਇਤਾਂ ਦੀ ਪਾਲਣਾ ਕਰਕੇ ਕੋਵਿਡ-19 ਖਿਲਾਫ ਜਾਰੀ ਜੰਗ 'ਚ ਪ੍ਰਸ਼ਾਸਨ,ਪੁਲਿਸ ਤੇ ਸਰਕਾਰ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।