ਹੁਸ਼ਿਆਰਪੁਰ:ਬੀਤੀ 2 ਜੂਨ ਨੂੰ ਹਰਿਆਣਾ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਗੱਡੀ ਸਵਾਰ 5 ਨੌਜਵਾਨਾਂ ਨੂੰ 3 ਪਿਸਤੌਲਾਂ, 22 ਜਿੰਦਾ ਰੋਂਦ ਅਤੇ ਹੋਰ ਮਾਰੂ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਸੀ ਜਿਸ ਤੋਂ ਬਾਅਦ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ 4 ਦਿਨਾਂ ਦਾ ਰਿਮਾਂਡ ਹਾਸਿਲ ਕੀਤਾ ਗਿਆ ਸੀ ਤੇ ਹੁਣ ਪੁਲਿਸ ਵਲੋਂ ਉਕਤ ਮਾਮਲੇ ‘ਚ ਪੁੱਛਗਿਛ ਲਈ ਗੈਂਗਸਟਰ ਬਿੰਨੀ ਗੁੱਜਰ ਨੂੰ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ ਗਿਆ।
ਇਹ ਵੀ ਪੜੋ:Petrol and diesel prices: ਜਾਣੋ ਅੱਜ ਕੀ ਰੇਟ ਵਿਕ ਰਿਹੈ ਪੈਟਰੋਲ ਅਤੇ ਡੀਜ਼ਲ
ਹਥਿਆਰ ਫੜ੍ਹੇ ਜਾਣ ਦੇ ਮਾਮਲੇ ਵਿੱਚ ਗੈਂਗਸਟਰ ਤੋਂ ਪੁੱਛਗਿੱਛ ਪੁਲਿਸ ਨੇ ਗੈਂਗਸਟਰ ਬਿੰਨੀ ਗੁੱਜਰ ਨੂੰ ਮਾਣਯੋਗ ਸਿਵਲ ਜੱਜ ਗੁਰਪ੍ਰੀਤ ਕੌਰ ਦੀ ਅਦਾਲਤ ਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਬਿੰਨੀ ਗੁੱਜਰ ਦਾ 2 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਗੱਲਬਾਤ ਦੌਰਾਨ ਡੀਐਸਪੀ ਪ੍ਰੇਮ ਕੁਮਾਰ ਨੇ ਦੱਸਿਆ ਕਿ 2 ਜੂਨ ਨੂੰ ਹਰਿਆਣਾ ਦੇ ਐਸਐਚਓ ਬਲਜਿੰਦਰ ਸਿੰਘ ਵਲੋਂ ਸਿਵਲ ਹਸਪਤਾਲ ਚੌਕ ਚ ਨਾਕਾਬੰਦੀ ਕੀਤੀ ਹੋਈ ਸੀ ‘ਤੇ ਇਸ ਦੌਰਾਨ ਇਕ ਪਿੱਕਾ ਗੱਡੀ ਚ ਸਵਾਰ 5 ਨੌਜਵਾਨਾਂ ਨੂੰ ਰੋਕ ਕੇ ਤਾਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 3 ਪਿਸਤੌਲ, 22 ਜਿੰਦਾ ਰੋਂਦ ਅਤੇ ਹੋਰ ਮਾਰੂ ਹਥਿਆਰ ਬਰਾਮਦ ਹੋਏ ਸਨ ਤੇ ਅੱਜ ਪੁਲਿਸ ਵਲੋਂ ਉਕਤ ਮਾਮਲੇ ਚ ਬਿੰਨੀ ਗੁੱਜਰ ਤੋਂ ਪੁੱਛਗਿੱਛ ਲਈ ਅਦਾਲਤ ਤੋਂ ਰਿਮਾਂਡ ਹਾਸਿਲ ਕੀਤਾ ਗਿਆ ਹੈ।
ਇਹ ਵੀ ਪੜੋ:World Food Safety Day 2022: ਪੇਟ ਭਰਨਾ ਨਹੀਂ ਬਲਕਿ ਸੰਤੁਲਿਤ ਖਾਣਾ ਬਣਾਉਂਦਾ ਹੈ ਤੁਹਾਨੂੰ ਸਿਹਤਮੰਦ, ਜਾਣੋ! ਜ਼ਰੂਰੀ ਤੱਥ