ਹੁਸ਼ਿਆਰਪੁਰ: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਚਰਚਾ ‘ਚ ਆਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬੀਤੀ 11 ਜੁਲਾਈ ਨੂੰ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿਥੇ ਅਦਾਲਤ ਨੇ ਹੁਸ਼ਿਆਰਪੁਰ ਪੁਲਿਸ ਕੋਲ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਸੀ। ਉਥੇ ਹੀ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਹੁਸ਼ਿਆਰਪੁਰ ਪੁਲਿਸ ਵੱਲੋਂ ਦੁਬਾਰਾ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹੁਸ਼ਿਆਰਪੁਰ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਲਾਰੈਂਸ ਬਿਸ਼ਨੋਈ ਦੇ ਰਿਮਾਂਡ ਵਿੱਚ 3 ਦਿਨ ਦਾ ਹੋਰ ਵਾਧਾ ਕਰ ਦਿੱਤਾ ਹੈ।
ਇਹ ਵੀ ਪੜੋ:ਵਿਕਾਸ ਦਾਅਵਿਆਂ ਦੀ ਖੁੱਲ੍ਹੀ ਪੋਲ, ਪਾਣੀ ’ਚ ਡੁੱਬੇ ਘਰ !
ਜਾਣਕਾਰੀ ਦਿੰਦਿਆਂ ਐਡਵੋਕੇਟ ਪੰਕਜ ਬੇਦੀ ਨੇ ਦੱਸਿਆ ਕਿ ਪੁਲਿਸ ਵਲੋਂ ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਰਿਮਾਂਡ ਹੋਰ ਮੰਗਿਆ ਗਿਆ ਸੀ, ਪਰੰਤੂ ਅਦਾਲਤ ਨੇ 3 ਦਿਨਾਂ ਦਾ ਰਿਮਾਂਡ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਐਪਲੀਕੇਸ਼ਨ ਲਗਾਈ ਸੀ ਕਿ ਉਹ ਲਾਰੈਂਸ ਬਿਸ਼ਨੋਈ ਦਾ ਵੁਆਇਸ ਟੈਸਟ ਕਰਵਾਉਣਾ ਚਾਹੁੰਦੇ ਹਨ ਤੇ ਉਨ੍ਹਾਂ ਨੂੰ 7 ਦਿਨ ਦਾ ਰਿਮਾਂਡ ਹੋਰ ਦਿੱਤਾ ਜਾਵੇ, ਜਿਸ ‘ਤੇ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਵਲੋਂ 3 ਦਿਨਾਂ ਦਾ ਰਿਮਾਂਡ ਦਿੱਤਾ ਗਿਆ ਹੈ।