ਹੁਸ਼ਿਆਰਪੁਰ:ਦੀਪ ਸਿੱਧੂ ਦੀ ਮੌਤ ਨੂੰ ਸਾਜਸ਼ ਕਰਾਰ ਦਿੰਦਿਆਂ ਸਿੱਖ ਜਥੇਬੰਦੀਆਂ ਵੱਲੋਂ ਸ਼ਹਿਰ ਵਿੱਚ ਕੱਢੇ ਗਏ ਮਾਰਚ ਉਪਰੰਤ ਪੁਲਿਸ ਵੱਲੋਂ ਦਰਜ ਕੀਤੇ ਮਾਮਲਿਆਂ ਕਾਰਨ ਗੁਰਦੁਆਰਾ ਸਿੰਘ ਸਭਾ ਨੇ ਪ੍ਰਸ਼ਾਸਨ ਵਿਰੁੱਧ ਮੋਰਚਾ ਖੋਲ੍ਹ ਦਿੱਤਾ (hoshiarpur sikh organizations condemn police action) ਹੈ। ਇਥੇ ਇੱਕ ਪ੍ਰੈੱਸ ਕਾਨਫ਼ਰੰਸ ਕਰਕੇ ਸਿੰਘ ਸਭਾ (hoshiarpur sikh news) ਦੇ ਅਹੁਦੇਦਾਰਾਂ ਨੇ ਧੱਕੇਸ਼ਾਹੀ ਕਰਨ ਦਾ ਦੋਸ਼ ਲਗਾਉਂਦਿਆਂ ਇਹ ਮਾਮਲੇ ਰੱਦ ਕਰਨ ਦੀ ਮੰਗ (demand to quash fir against sikh organizations) ਕੀਤੀ ਹੈ।
ਅਹੁਦੇਦਾਰਾਂ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਦੁਆਰਾ ਕੀਤੀਆਂ ਧੱਕੇਸ਼ਾਹੀਆਂ ਦਾ ਸਖ਼ਤੀ ਨਾਲ ਵਿਰੋਧ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਸਿੱਖ ਜਥੇਬੰਦੀਆਂ ਨੇ ਪਿਛਲੇ ਦਿਨੀਂ ਕਿਸਾਨ ਸੰਘਰਸ਼ ਦੇ ਵੱਡੇ ਨਾਇਕ ਅਤੇ ਨੌਜਵਾਨਾਂ ਦੇ ਦਿਲਾਂ ਅੰਦਰ ਵਿਸ਼ੇਸ਼ ਥਾਂ ਰੱਖਣ ਵਾਲੇ ਮਰਹੂਮ ਨੌਜਵਾਨ ਆਗੂ ਦੀਪ ਸਿੰਘ ਸਿੱਧੂ ਦੀ ਬੇਵਕਤੀ ਤੇ ਕਥਿਤ ਸਾਜ਼ਿਸ਼ੀ ਮੌਤ ਦੇ ਰੋਸ ਵਜੋਂ ਹੁਸ਼ਿਆਰਪੁਰ ਵਿੱਚ ਰੋੋਸ ਮਾਰਚ ਕੱਢਿਆ ਸੀ।
ਸਿੰਘ ਸਭਾ ਹੁਸ਼ਿਆਰਪੁਰ ਵੱਲੋਂ ਨਿਖੇਧੀ ਸਿੱਖ ਜਥੇਬੰਦੀਆਂ ਵੱਲੋਂ ਕੱਢੇ ਗਏ ਮਾਰਚ ਦਾ ਹਵਾਲਾ ਦੇ ਕੇ ਡੀਸੀ ਦੇ ਹੁਕਮਾਂ ਦੀ ਉਲੰਘਣਾ ਕਰਨ ’ਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਜੋ ਧਾਰਾ 188 ਤਹਿਤ ਪਰਚੇ ਦਰਜ ਕੀਤੇ ਹਨ ਦੇ ਵਿਰੋਧ ਵਿੱਚ ਹੀ ਇਹ ਜਥੇਬੰਦੀਆਂ ਨਿਤਰੀਆਂ ਹਨ। ਸਿੱਖ ਜਥੇਬੰਦੀਆਂ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰੈੱਸ ਕਾਨਫ਼ਰੰਸ ਕਰਕੇ ਪੁਲਿਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ।
ਇਸ ਮੌਕੇ ਆਗੂਆਂ ਨੇ ਸਾਂਝੇ ਤੌਰ ਤੇ ਕਿਹਾ ਕਿ ਪੂਰਨ ਸ਼ਾਂਤਮਈ ਤਰੀਕੇ ਨਾਲ ਕੱਢੇ ਗਏ ਇਸ ਰੋਸ ਵਿਖਾਵੇ ਵਿਰੁੱਧ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਮੁਤੱਸਵੀ ਸੋਚ ਦਾ ਪ੍ਰਗਟਾਵਾ ਕਰਦੇ ਹੋਏ ਕੀਤੀ ਗਈ ਕਾਰਵਾਈ ਦਾ ਸਖ਼ਤੀ ਨਾਲ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਸਾਂਝੇ ਤੌਰ ਤੇ ਕਿਹਾ ਕਿ ਜ਼ਿਲ੍ਹੇ ਅੰਦਰ ਨਿੱਤ ਦਿਨ ਵੱਖ ਵੱਖ ਸੰਸਥਾਵਾਂ ਵੱਲੋਂ ਇਕੱਠ ਕਰਕੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਤੇ ਇਕੱਲੇ ਸਿੱਖ ਜਥੇਬੰਦੀਆਂ ਤੇ ਪਰਚੇ ਦਰਜ ਕਰਕੇ ਨਿੰਦਣਯੋਗ ਕਾਰਵਾਈ ਕੀਤੀ ਹੈ ਜਿਸ ਵਿਰੁੱਧ ਸਹਿਯੋਗੀ ਜਥੇਬੰਦੀ ਸਹਿਯੋਗ ਨਾਲ ਸ਼ਹਿਰ ਵਿਚ ਰੋਸ ਦਾ ਪ੍ਰਗਟਾਵਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ 'ਤੇ ਦਿੱਲੀ ਸਰਕਾਰ ਅੱਜ ਲੈ ਸਕਦੀ ਹੈ ਫੈਸਲਾ