ਹੁਸ਼ਿਆਰਪੁਰ : ਮਨੁੱਖੀ ਅਧਿਕਾਰ ਸੁਰੱਖਿਆ ਫਰੰਟ ਦੇ ਮੈਂਬਰ ਅਤੇ ਤਲਾਵਾੜਾ ਦੇ ਇਲਾਕਾ ਵਾਸੀਆਂ ਵੱਲੋਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਗਟ ਕਰਦਿਆਂ 80 ਵੇਂ ਦਿਨ ਵੀ ਭੁੱਖ ਹੜਤਾਲ ਜਾਰੀ ਹੈ। ਇਲਾਕਾ ਵਾਸੀਆਂ ਵੱਲੋਂ ਮੈਡੀਕਲ ਪ੍ਰਣਾਲੀ 'ਚ ਸੁਧਾਰ ਲਿਆਉਂਣ ਅਤੇ ਮੈਡੀਕਲ ਕਾਲਜ ਬਣਾਏ ਜਾਣ ਦੀ ਮੰਗ ਕੀਤੀ ਜਾ ਰਹੀ ਹੈ।
ਪ੍ਰਦਰਸ਼ਨਕਾਰੀਆਂ ਅਤੇ ਇਲਾਕਾ ਵਾਸੀਆਂ ਨੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਗਟਾਉਂਦੇ ਹੋਏ ਆਖਿਆ ਕਿ ਚੋਣਾਂ ਵੇਲੇ ਤਾਂ ਨੇਤਾ ਉਨ੍ਹਾਂ ਕੋਲੋਂ ਵੋਟਾਂ ਮੰਗਣ ਆਉਂਦੇ ਹਨ ਪਰ ਬਾਅਦ ਵਿੱਚ ਉਹ ਸਾਡੀ ਸਾਰ ਨਹੀਂ ਲੈਂਦੇ। ਉਨ੍ਹਾਂ ਦੱਸਿਆ ਕਿ ਇਲਾਕਾ ਵਾਸੀਆਂ ਵੱਲੋਂ ਤਲਵਾੜਾ 'ਚ ਸਿਹਤ ਸੰਭਾਲ ਪ੍ਰਣਾਲੀ ਵਿੱਚ ਸੁਧਾਰ ਲਿਆਉਣ, ਬੀਬੀਐਮਬੀ ਹਸਪਤਾਲ ਨੂੰ ਮੈਡੀਕਲ ਸਹੂਲਤਾਂ ਨਾਲ ਜੋੜਨ ਅਤੇ ਇਲਾਕੇ 'ਚ ਮੈਡੀਕਲ ਕਾਲੇਜ ਬਣਾਏ ਜਾਣ ਦੀ ਮੰਗ ਕੀਤੀ ਗਈ ਸੀ। ਇਲਾਕਾ ਵਾਸੀਆਂ ਵੱਲੋਂ ਲਗਾਤਾਰ ਇਸ ਦੀ ਮੰਗ ਕਰਨ ਦੇ ਬਾਵਜ਼ੂਦ ਜ਼ਿਲ੍ਹਾ ਪ੍ਰਸ਼ਾਸਨ ਦੇ ਕਿਸੇ ਅਧਿਕਾਰੀ ਜਾਂ ਸਿਆਸੀ ਆਗੂ ਨੇ ਉਨ੍ਹਾਂ ਦੀ ਮੰਗ ਉੱਤੇ ਧਿਆਨ ਨਹੀਂ ਦਿੱਤਾ। ਉਨ੍ਹਾਂ ਦੱਸਿਆ ਕਿ ਚੰਗੀ ਸਿਹਤ ਸਹੂਲਤਾਂ ਨਾ ਹੋਣ ਕਾਰਨ ਇਲਾਕਾ ਵਾਸੀਆਂ ਨੂੰ ਹੋਰਨਾਂ ਜ਼ਿਲ੍ਹਿਆਂ 'ਚ ਇਲਾਜ ਲਈ ਜਾਣਾ ਪੈਂਦਾ ਹੈ।