ਕੋਰੋਨਾ ਵਾਇਰਸ ਦੀ ਰੋਕਥਾਮ ਲਈ ਟੀਕਾਕਰਨ ਬਹੁਤ ਜ਼ਰੂਰੀ - ਅਪਨੀਤ ਰਿਆਤ
ਕੋਰੋਨਾ ਵਾਇਰਸ ਦੀ ਰੋਕਥਾਮ ਲਈ ਟੀਕਾਕਰਨ ਬਹੁਤ ਜ਼ਰੂਰੀ : ਅਪਨੀਤ ਰਿਆਤBody:ਕੋਰੋਨਾ ਵਾਇਰਸ ਦੀ ਰੋਕਥਾਮ ਲਈ ਟੀਕਾਕਰਨ ਬਹੁਤ ਜ਼ਰੂਰੀ : ਅਪਨੀਤ ਰਿਆਤਕੌਂਸਲਰਾਂ ਦੇ ਸਹਿਯੋਗ ਨਾਲ ਨਗਰ ਨਿਗਮ ਹੁਸ਼ਿਆਰਪੁਰ ਦੇ ਵੱਖ-ਵੱਖ ਵਾਰਡਾਂ ’ਚ ਮੁਫ਼ਤ ਵੈਕਸੀਨੇਸ਼ਨ ਕੈਂਪਾਂ ਦੀ ਮੁਹਿੰਮ ਦੀ ਹੋਈ ਸ਼ੁਰੂਆਤਵਾਰਡ ਨੰਬਰ 6 ਤੋਂ ਇਲਾਵਾ ਜ਼ਿਲ੍ਹਾ ਬਾਰ ਰੂਮ ਅਤੇ ਆਰਮੀ ਸਟੇਸ਼ਨ ਉਚੀ ਬੱਸੀ ’ਚ ਲਗਾਇਆ ਗਿਆ ਕੋਵਿਡ ਬਚਾਅ ਸਬੰਧੀ ਵੈਕਸੀਨੇਸ਼ਨ ਕੈਂਪਵਾਰਡ ਨੰਬਰ 6 ’ਚ 294, ਜ਼ਿਲ੍ਹਾ ਬਾਰ ਰੂਮ ’ਚ 70, ਆਰਮੀ ਸਟੇਸ਼ਨ ਉਚੀ ਬੱਸੀ ’ਚ ਲੱਗੇ ਕੈਂਪ ’ਚ 66 ਲਾਭਪਾਤਰੀਆਂ ਸਮੇਤ ਅੱਜ ਜ਼ਿਲ੍ਹੇ ’ਚ ਹੋਈ 6350 ਲਾਭਪਾਤਰੀਆਂ ਦੀ ਵੈਕਸੀਨੇਸ਼ਨ
![ਕੋਰੋਨਾ ਵਾਇਰਸ ਦੀ ਰੋਕਥਾਮ ਲਈ ਟੀਕਾਕਰਨ ਬਹੁਤ ਜ਼ਰੂਰੀ ਟੀਕਾਕਰਨ ਬਹੁਤ ਜ਼ਰੂਰੀ](https://etvbharatimages.akamaized.net/etvbharat/prod-images/768-512-11303897-thumbnail-3x2-crona.jpg)
ਹੁਸ਼ਿਆਰਪੁਰ: ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੇ ਨਿਰਦੇਸ਼ਾਂ ’ਤੇ ਅੱਜ ਸਿਹਤ ਵਿਭਾਗ ਵਲੋਂ ਨਗਰ ਨਿਗਮ ਦੇ ਵਾਰਡਾਂ ਵਿੱਚ ਮੁਫ਼ਤ ਕੋਵਿਡ ਵੈਕਸੀਨੇਸ਼ਨ ਕੈਂਪਾਂ ਦੀ ਸ਼ੁਰੂਆਤ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਸ਼ਿਆਰਪੁਰ ਨਗਰ ਨਿਗਮ ਦੇ ਕੌਂਸਲਰਾਂ ਦੇ ਸਹਿਯੋਗ ਨਾਲ ਲੱਗਣ ਵਾਲੇ ਕੋਵਿਡ ਵੈਕਸੀਨੇਸ਼ਨ ਕੈਂਪਾਂ ਦੀ ਕੜੀ ਵਿੱਚ ਅੱਜ ਵਾਰਡ ਨੰਬਰ 6 ਦੇ ਮੁਹੱਲਾ ਕ੍ਰਿਸ਼ਨਾ ਨਗਰ ਵਿੱਚ ਦੋ ਥਾਵਾਂ ’ਤੇ ਵੈਕਸੀਨੇਸ਼ਨ ਕੈਂਪ ਲਗਾਏ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ 294 ਯੋਗ ਲਾਭਪਾਤਰੀਆਂ ਦੀ ਵੈਕਸੀਨੇਸ਼ਨ ਕੀਤੀ ਗਈ ਹੈ ਜੋ ਇਕ ਚੰਗੀ ਪਹਿਲ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਕੌਂਸਲਰਾਂ ਦੇ ਸਹਿਯੋਗ ਨਾਲ ਵੈਕਸੀਨੇਸ਼ਨ ਕੈਂਪ ਲਗਾਏ ਜਾਣਗੇ। ਇਸ ਮੌਕੇ ਵਾਰਡ ਦੇ ਕੌਂਸਲਰ ਬ੍ਰਹਮ ਸ਼ੰਕਰ ਜਿੰਪਾ ਤੋਂ ਇਲਾਵਾ ਤਿਲਕ ਰਾਜ ਗੁਪਤਾ, ਮਲਕੀਤ ਸਿੰਘ ਮਰਵਾਹਾ, ਸੁਨੀਲ ਦੱਤ ਪ੍ਰਾਸ਼ਰ, ਰਜਿੰਦਰ ਸਿੰਘ ਪਰਮਾਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।