ਹੁਸ਼ਿਆਰਪੁਰ: ਜ਼ਿਲ੍ਹੇ 'ਚ ਸਮਾਜ ਸੇਵੀ ਸੰਸਥਾ ਜਨਨੀ ਚੈਰੀਟੇਬਲ ਸੁਸਾਇਟੀ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਆਰੀਆ ਸਮਾਜ ਕੰਨਿਆ ਸਕੂਲ ਵਿਖੇ ਮਨਾਇਆ ਗਿਆ। ਇਸ ਮੌਕੇ ਸਮਾਜ ਸੇਵੀ ਡਿੰਪੀ ਸਚਦੇਵਾ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਾਮਲ ਹੋਏ।
ਇਸ ਮੌਕੇ ਅਰਪਿਤਾ ਜੋਸ਼ੀ ਸੀਜੇਐੱਮ ਕਮ ਸੈਕਟਰੀ ਜ਼ਿਲ੍ਹਾ ਕਾਨੂੰਨੀ ਅਥਾਰਟੀ ਸੇਵਾਵਾਂ ਹੁਸ਼ਿਆਰਪੁਰ ਨੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਔਰਤਾਂ ਅੱਜ ਹਰ ਖੇਤਰ ਵਿੱਚ ਆਪਣੀਆਂ ਸੇਵਾਵਾਂ ਦੇ ਰਹੀਆਂ ਹਨ ਅਤੇ ਮਹਿਲਾਵਾਂ ਨੂੰ ਆਪਣੇ ਆਪ ਨੂੰ ਕਦੇ ਵੀ ਕਮਜ਼ੋਰ ਨਹੀਂ ਸਮਝਣਾ ਚਾਹੀਦਾ।
ਸਕੂਲ ਚ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ ਦੱਸ ਦਈਏ ਕਿ ਸਮਾਜ ਸੇਵੀ ਕਰਮਜੀਤ ਕੌਰ ਵੱਲੋਂ ਇਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਇਸ ਸਮਾਜ ਸੇਵੀ ਸੰਸਥਾ ਦਾ ਮਕਸਦ ਮਹਿਲਾਵਾਂ ਅਤੇ ਖਾਸਕਰ ਅੱਠ ਸਾਲ ਤੋਂ ਲੈ ਕੇ ਪੰਦਰਾਂ ਸਾਲ ਦੀ ਉਮਰ ਤੱਕ ਦੀਆਂ ਬਾਲੜੀਆਂ ਵਿੱਚ ਕਈ ਤਰ੍ਹਾਂ ਦੇ ਬਦਲਾਅ ਆਉਣੇ ਸ਼ੁਰੂ ਹੁੰਦੇ ਹਨ ਜਿਸ ਦੌਰਾਨ ਉਨ੍ਹਾਂ ਨੂੰ ਕਈ ਸਰੀਰਕ ਅਤੇ ਮਾਨਸਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਕਰਮਜੀਤ ਕੌਰ ਨੇ ਕਿਹਾ ਕਿ ਇਸ ਦੌਰਾਨ ਬਾਲੜੀਆਂ ਨੂੰ ਜਿੱਥੇ ਜਾਗਰੂਕ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉੱਥੇ ਹੀ ਮਹਿਲਾਵਾਂ ਨੂੰ ਕਈ ਬੀਮਾਰੀਆਂ ਸਰੀਰਕ ਸਾਫ ਸਫਾਈ ਦੇ ਮਹੱਤਵ ਤੋਂ ਜਾਣੂ ਵੀ ਕਰਵਾਇਆ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਭਵਿੱਖ ਵਿੱਚ ਕਈ ਹੋਰ ਪ੍ਰੋਗਰਾਮ ਉਲੀਕੇ ਜਾਣਗੇ ਅਤੇ ਇਹ ਸਮਾਜ ਸੇਵੀ ਸੰਸਥਾ ਪਹਿਲਾਂ ਪੰਜਾਬ ਪੱਧਰ ’ਤੇ ਕੰਮ ਕਰੇਗੀ ਤੇ ਉਸ ਤੋਂ ਬਾਅਦ ਸਮਾਜ ਸੇਵੀ ਸੰਸਥਾ ਦੇ ਦਾਇਰੇ ਨੂੰ ਹੋਰ ਵੱਡਾ ਕੀਤਾ ਜਾਵੇਗਾ।
ਇਹ ਵੀ ਪੜੋ:WOMENS DAY 2022: ਲੁਧਿਆਣਾ ਦੀਆਂ ਮਹਿਲਾਵਾਂ ਦੀ ਦੁਨੀਆ ਵਿੱਚ ਧੂਮ