ਹੁਸ਼ਿਆਰਪੁਰ : ਸਿਆਣੇ ਕਹਿੰਦੇ ਨੇ ਕਿ ਜੇਕਰ ਮਨ 'ਚ ਕੁੱਝ ਕਰਨ ਦੀ ਇੱਛਾ ਹੋਵੇ ਤਾਂ ਇਨਸਾਨ ਹਰ ਸੁਪਨਾ ਪੂਰਾ ਕਰ ਸਕਦਾ ਹੈ। ਅਜਿਹੀ ਹੀ ਮਿਸਾਲ ਕਸਬਾ ਗੜ੍ਹਸ਼ੰਕਰ ਦੇ ਜਸਪਾਲ ਸਿੰਘ ਨੇ ਪੇਸ਼ ਕੀਤੀ ਹੈ। ਉਨ੍ਹਾਂ ਨੇ ਆਪਣੀ ਰਿਟਾਇਰਮੈਂਟ ਤੋਂ ਮਹਿਜ਼ ਤਿੰਨ ਮਹੀਨੇ ਪਹਿਲਾਂ ਪੀਐਚਡੀ ਦੀ ਡਿਗਰੀ ਹਾਸਲ ਕੀਤੀ ਹੈ।
ਰਿਟਾਇਰਮੈਂਟ ਤੋਂ ਤਿੰਨ ਮਹੀਨੇ ਪਹਿਲਾਂ ਪੀਐਚਡੀ ਦੀ ਡਿਗਰੀ ਹਾਸਲ ਕਰ ਜਸਪਾਲ ਸਿੰਘ ਨੇ ਪੇਸ਼ ਕੀਤੀ ਮਿਸਾਲ
ਹੁਸ਼ਿਆਰਪੁਰ ਦੇ ਕਸਬਾ ਗੜ੍ਹਸ਼ੰਕਰ ਦੇ ਜਸਪਾਲ ਸਿੰਘ ਨੇ ਆਪਣੀ ਰਿਟਾਇਰਮੈਂਟ ਤੋਂ ਮਹਿਜ਼ ਤਿੰਨ ਮਹੀਨੇ ਪਹਿਲਾਂ ਪੀਐਚਡੀ ਦੀ ਡਿਗਰੀ ਹਾਸਲ ਕੀਤੀ ਹੈ।
ਜਸਪਾਲ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਗੜ੍ਹਸ਼ੰਕਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਬਤੌਰ ਗਣਿਤ ਅਧਿਆਪਕ ਆਪਣੀਆਂ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਨੌਕਰੀ ਦੇ ਦੌਰਾਨ ਤਰੱਕੀ ਲਈ ਮੁਲਾਜ਼ਮਾਂ ਦੀ ਵਿੱਦਿਅਕ ਯੋਗਤਾ ਵਧਾਉਣ ਦਾ ਸਿਲਸਿਲਾ ਚਲਦਾ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਉਹ ਹਮੇਸ਼ਾ ਤੋਂ ਹੀ ਗਣਿਤ ਵਿਸ਼ੇ ਤੋਂ ਪੀਐਚਡੀ ਕਰਨਾ ਚਾਹੁੰਦੇ ਸੀ। ਉਨ੍ਹਾਂ ਦੇ ਮਾਤਾ-ਪਿਤਾ ਦਾ ਇਹ ਸੁਪਨਾ ਸੀ ਜਿਸ ਨੂੰ ਉਹ ਪੂਰਾ ਕਰਨਾ ਚਾਹੁੰਦੇ ਸੀ। ਉਨ੍ਹਾਂ ਦੱਸਿਆ ਕਿ ਉਹ ਆਪਣੇ ਮਾਤਾ-ਪਿਤਾ ਦਾ ਇਹ ਸੁਪਨਾ ਪੂਰਾ ਕਰਕੇ ਬੇਹਦ ਖੁਸ਼ ਹਨ। ਜਸਪਾਲ ਸਿੰਘ ਨੇ ਕਿਹਾ ਪੀਐਚਡੀ ਦੀ ਡਿਗਰੀ ਹਾਸਲ ਕਰਨ ਲਈ ਉਨ੍ਹਾਂ ਨੇ ਦਿਨ ਰਾਤ ਮਿਹਨਤ ਕੀਤੀ। ਘਰ ਦੀਆਂ ਜ਼ਿੰਮੇਵਾਰੀਆਂ ਦੇ ਚਲਦੇ ਉਨ੍ਹਾਂ ਨੇ ਕਾਫੀ ਦੇਰੀ ਨਾਲ ਪੀਐਚਡੀ ਲਈ ਪੜ੍ਹਾਈ ਸ਼ੁਰੂ ਕੀਤੀ। ਜਸਪਾਲ ਸਿੰਘ ਨੇ ਦੱਸਿਆ ਕਿ ਇਸ ਦੇ ਲਈ ਉਨ੍ਹਾਂ ਦੀ ਪਤਨੀ ਤੇ ਬੱਚਿਆਂ ਨੇ ਪੂਰਾ ਸਹਿਯੋਗ ਦਿੱਤਾ। ਜਿਸ ਕਾਰਨ ਉਹ ਅੱਜ ਪੀਐਚਡੀ ਦੀ ਡਿਗਰੀ ਦਾ ਸੁਪਨਾ ਪੂਰਾ ਕਰ ਸਕੇ ਹਨ।
ਜਸਪਾਲ ਦੀ ਸਫਲਤਾ 'ਤੇ ਖੁਸ਼ੀ ਪ੍ਰਗਟਾਉਂਦੇ ਹੋਏ ਉਨ੍ਹਾਂ ਦੇ ਬੇਟੀ ਤੇ ਪਤਨੀ ਨੇ ਦੱਸਿਆ ਕਿ ਉਹ ਬੇਹਦ ਖੁਸ਼ ਹਨ। ਜਸਪਾਲ ਸਿੰਘ ਦੀ ਪੀਐਚਡੀ ਦੀ ਡਿਗਰੀ ਪੂਰੀ ਹੋਣ ਦੀ ਖ਼ਬਰ ਤੋਂ ਬਾਅਦ ਪੂਰੇ ਇਲਾਕੇ ਤੇ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ ਹੈ। ਲੋਕ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ। ਜਸਪਾਲ ਸਿੰਘ ਦੀ ਧੀਆਂ ਨੇ ਕਿਹਾ ਕਿ ਉਹ ਆਪਣੇ ਪਿਤਾ ਨੂੰ ਆਪਣੇ ਪਿਤਾ ਤੋਂ ਪ੍ਰੇਰਤ ਹੋ ਕੇ ਉਨ੍ਹਾਂ ਵਾਂਗ ਹੀ ਪੀਐਚਡੀ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਆਖਿਆ ਕਿ ਉਨ੍ਹਾਂ ਨੂੰ ਆਪਣੇ ਪਿਤਾ 'ਤੇ ਮਾਣ ਹੈ।