ਗੜ੍ਹਸ਼ੰਕਰ:ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਆਖਰੀ ਪੜਾਅ ਚੋਂ ਗੁਜ਼ਰ ਰਹੀ ਹੈ, ਪਰ ਸਰਕਾਰ ਵੱਲੋ ਲੋਕਾਂ ਨੂੰ ਸਾਵਧਾਨੀਆਂ ਦੇ ਨਾਲ ਵੈਕਸੀਨ ਲਗਵਾਉਣ ਦੀ ਅਪੀਲ ਵੀ ਲਗਾਤਾਰ ਕੀਤੀ ਜਾ ਰਹੀ ਹੈ,ਪਰਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਕੋਰਨਾ ਵੈਕਸੀਨ ਲਗਵਾਉਣ ਆਏ ਲੋਕਾਂ ਨੂੰ ਆ ਰਹੀਆਂ ਪਰੇਸ਼ਾਨੀਆਂ ਦੇ ਸਬੰਧ ਵਿੱਚ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਦੌਰਾ ਕਰ ਕੇ ਐਸ.ਐਮ.ਓ. ਗੜ੍ਹਸ਼ੰਕਰ ਨੂੰ ਲੋਕਾਂ ਨੂੰ ਆ ਰਹੀ ਪ੍ਰੇਸ਼ਾਨੀਆਂ ਵਾਰੇ ਜਾਣੂ ਕਰਵਾਇਆ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਅਤੇ ਗੁਰਦਿਆਲ ਭਨੋਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ, ਕਿ ਸਿਵਲ ਹਸਪਤਾਲ ਗੜ੍ਹਸ਼ੰਕਰ ਦੇ ਵਿੱਚ ਵੈਕਸੀਨ ਲਗਵਾਉਣ ਆਏ ਲੋਕਾਂ ਨੂੰ ਖੱਜਲ ਖੁਆਰ ਕੀਤਾ ਜਾਂ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਦੱਸਿਆ, ਕਿ ਸਿਵਲ ਹਸਪਤਾਲ ਗੜ੍ਹਸ਼ੰਕਰ ਦੇ ਵਿੱਚ ਸਿਰਫ਼ ਸ਼ਹਿਰ ਗੜ੍ਹਸ਼ੰਕਰ ਦੇ ਮਰੀਜਾਂ ਨੂੰ ਹੀ ਵੈਕਸੀਨ ਲਗਾਈ ਜਾ ਰਹੀ ਹੈ, ਅਤੇ ਪਿੰਡਾਂ ਦੇ ਵਿੱਚ ਵੈਕਸੀਨ ਲੁਆਉਣ ਆਏ ਲੋਕਾਂ ਨੂੰ ਵੈਕਸੀਨ ਲਗਵਾਉਣ ਤੇ ਇਨਕਾਰ ਕਰਕੇ ਖੱਜਲ ਖੁਆਰ ਕੀਤਾ ਜਾ ਰਿਹਾ ਹੈ।
ਇਸ ਮੌਕੇ ਸਿਵਲ ਹਸਪਤਾਲ ਗੜ੍ਹਸ਼ੰਕਰ ਦੇ ਐਸ.ਐਚ.ਓ ਰਮਨ ਕੁਮਾਰ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਵਿਸ਼ਵਾਸ ਦਿਵਾਇਆ, ਕਿ ਆਉਣ ਵਾਲੇ ਸਮੇਂ ਵਿੱਚ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।