ਪੰਜਾਬ

punjab

ETV Bharat / city

ਨਾਜਾਇਜ਼ ਸ਼ਰਾਬ ਦੀ ਖੇਪ ਸਣੇ 2 ਤਸਕਰ ਕਾਬੂ - ਨਜਾਇਜ਼ ਸ਼ਰਾਬ ਬਰਾਮਦ

ਹੁਸ਼ਿਆਰਪੁਰ ਦੇ ਥਾਣਾ ਹਾਜੀਪੁਰ ਪੁਲਿਸ ਨੇ ਸ਼ਰਾਬ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਤੇ ਸ਼ਰਾਬ ਦੀ ਵੱਡੀ ਖੇਪ ਬਰਾਮਦ ਕੀਤੀ ਹੈ।

ਨਾਜਾਇਜ਼ ਸ਼ਰਾਬ ਦੀ ਖੇਪ ਸਣੇ 2 ਤਸਕਰ ਕਾਬੂ
ਨਾਜਾਇਜ਼ ਸ਼ਰਾਬ ਦੀ ਖੇਪ ਸਣੇ 2 ਤਸਕਰ ਕਾਬੂ

By

Published : Mar 7, 2021, 9:04 PM IST

ਹੁਸ਼ਿਆਰਪੁਰ: ਨਸ਼ਾ ਤਸਕਰਾਂ ਤੇ ਨਸ਼ੇ 'ਤੇ ਠੱਲ ਪਾਉਣ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਤਹਿਤ ਪੁਲਿਸ ਨੇ 2 ਤਸਕਰਾਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਹੁਸ਼ਿਆਰਪੁਰ ਦੇ ਥਾਣਾ ਹਾਜੀਪੁਰ ਪੁਲਿਸ ਨੇ ਸ਼ਰਾਬ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਤੇ ਸ਼ਰਾਬ ਦੀ ਵੱਡੀ ਖੇਪ ਬਰਾਮਦ ਕੀਤੀ ਹੈ।

ਨਾਜਾਇਜ਼ ਸ਼ਰਾਬ ਦੀ ਖੇਪ ਸਣੇ 2 ਤਸਕਰ ਕਾਬੂ

ਇਸ ਬਾਰੇ ਦੱਸਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਮੁਤਾਬਕ ਥਾਣਾ ਹਾਜੀਪੁਰ ਪੁਲਿਸ ਨੇ ਪਿੰਡ ਸਿੰਘਾਪੁਰ ਜੱਟਾਂ ਤੋਂ ਦੇਸੀ ਸ਼ਰਾਬ ਦੀ ਚਲਦੀ ਭੱਠੀ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਮੌਕੇ 'ਤੇ 2 ਸ਼ਰਾਬ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਮੁਲਜ਼ਮਾਂ ਵੱਲੋਂ ਕਮਾਦ ਦੇ ਖੇਤਾਂ 'ਚ ਭੱਠੀ ਉੱਤੇ ਨਜਾਇਜ਼ ਸ਼ਰਾਬ ਤਿਆਰ ਕੀਤੀ ਜਾ ਰਹੀ ਸੀ। ਪੁਲਿਸ ਵੱਲੋਂ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਹੈ।

ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮੰਗਲ ਸਿੰਘ ਵਾਸੀ ਪਿੰਡ ਸਿੰਘਪੁਰ ਜੱਟਾਂ ਤੇ ਅਵਤਾਰ ਸਿੰਘ ਵਾਸੀ ਪਿੰਡ ਮਾਵਾਂ ਵਜੋਂ ਹੋਈ ਹੈ। ਪੁਲਿਸ ਨੇ ਦੋਹਾਂ ਮੁਲਜ਼ਮਾਂ ਕੋਲੋਂ ਮੌਕੇ 'ਤੇ ਸ਼ਰਾਬ ਦੇ ਕੈਨ ਤੇ ਡਰਮ ਬਰਾਮਦ ਕੀਤੇ। ਪੁਲਿਸ ਨੇ ਮੌਕੇ 'ਤੇ 40500 ਤੇ 22500 ਐਮਐਲ ਨਜਾਇਜ਼ ਸ਼ਰਾਬ ਬਰਾਮਦ ਕੀਤੀ। ਪੁਲਿਸ ਵੱਲੋਂ ਦੋਹਾਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮ ਨਜਾਇਜ਼ ਸ਼ਰਾਬ ਤਿਆਰ ਕਰ ਵੇਚਦੇ ਸਨ।

ਇਹ ਵੀ ਪੜ੍ਹੋ : ਪੰਜਾਬ ’ਚ ਔਰਤਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧ ਦੇ ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ

ABOUT THE AUTHOR

...view details