ਹੁਸ਼ਿਆਰਪੁਰ: ਕੇਂਦਰੀ ਜੇਲ ਹੁਸ਼ਿਆਰਪੁਰ ਦਾ ਇੱਕ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਪੁਲਿਸ ਵੱਲੋਂ ਤਰੀਕ ਦੇ ਚਲਦੇ ਮੁਲਜ਼ਮ ਨੂੰ ਪੇਸ਼ੀ ਲਈ ਲਿਆਂਦਾ ਗਿਆ ਸੀ।
ਹੁਸ਼ਿਆਰਪੁਰ: ਪੇਸ਼ੀ 'ਤੇ ਆਇਆ ਕੈਦੀ ਹੋਇਆ ਫਰਾਰ - ਕੇਂਦਰੀ ਜੇਲ ਹੁਸ਼ਿਆਰਪੁਰ
ਹੁਸ਼ਿਆਰਪੁਰ 'ਚ ਇੱਕ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਹੈ। ਪੁਲਿਸ ਵੱਲੋਂ ਕੈਦੀ ਨੂੰ ਤਾਰੀਕ 'ਤੇ ਪੇਸ਼ੀ ਲਈ ਸੈਸ਼ਨ ਕੋਰਟ ਹੁਸ਼ਿਆਰਪੁਰ ਲਿਆਂਦਾ ਗਿਆ ਸੀ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਜ ਪੁਲਿਸ ਪਾਰਟੀ ਪੇਸ਼ੀ ਦੇ ਸਬੰਧ 'ਚ ਕੈਦੀ ਮਨਜੀਤ ਸਿੰਘ ਨੂੰ ਸੈਸ਼ਨ ਕੋਰਟ ਹੁਸ਼ਿਆਰਪੁਰ ਲੈ ਕੇ ਆਈ ਸੀ। ਇਹ ਕੈਦੀ ਪਿੰਡ ਹੰਦੋਵਾਲ ਕਲਾਂ ਥਾਣਾ ਚੱਬੇਵਾਲ ਦਾ ਵਸਨੀਕ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਮਨਜੀਤ ਸਿੰਘ ਉੱਤੇ ਐਨਡੀਪੀਐਸ ਐਕਟ ਤਹਿਤ ਥਾਣਾ ਟਾਂਡਾ ਵਿਖੇ ਮੁਕਦਮਾ ਦਰਜ ਹੈ। ਇਸ ਮਾਮਲੇ ਦੀ ਤਰੀਕ 'ਤੇ ਪੇਸ਼ੀ ਲਈ ਮੁਲਜ਼ਮ ਨੂੰ ਲਿਆਂਦਾ ਗਿਆ ਸੀ,ਪਰ ਉਹ ਇਥੇ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ ਤੇ ਉਸ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।