ਪੰਜਾਬ

punjab

ETV Bharat / city

ਸਾਬਣ ਫੈਕਟਰੀ ਕਾਰਨ ਪ੍ਰਦੂਸ਼ਣ ਖ਼ਿਲਾਫ਼ ਲੋਕਾਂ ਦਾ ਧਰਨਾ ਜਾਰੀ, ਲਗਾਇਆ ਪੱਕਾ ਮੋਰਚਾ - ਸਾਬਣ ਫੈਕਟਰੀ ਕਾਰਨ ਪ੍ਰਦੂਸ਼ਣ

ਸਾਬਣ ਫੈਕਟਰੀ ਕਾਰਨ ਹੋ ਰਹੇ ਪ੍ਰਦੂਸ਼ਨ ਨੂੰ ਲੈ ਕੇ ਪਿੰਡ ਮਹਿੰਦਵਾਣੀ ਅਤੇ ਇਲਾਕਾ ਵਾਸੀਆਂ ਵੱਲੋਂ ਧਰਨਾ ਲਗਾਇਆ ਜਾ ਰਿਹਾ ਹੈ। ਇਸ ਪੱਕੇ ਮੋਰਚੇ ਦੀ ਅਗੁਆਵੀ ਲੋਕ ਬਚਾਓ ਪਿੰਡ ਬਚਾਓ ਸੰਘਰਸ਼ ਕਮੇਟੀ ਦੇ ਮੈਂਬਰਾਂ ਵੱਲੋਂ ਕੀਤੀ ਜਾ ਰਹੀ ਹੈ।

soap factory in Hoshiarpur
ਸਾਬਣ ਫੈਕਟਰੀ ਕਾਰਨ ਪ੍ਰਦੂਸ਼ਣ ਖ਼ਿਲਾਫ਼ ਲੋਕਾਂ ਦਾ ਧਰਨਾ ਜਾਰੀ

By

Published : Sep 7, 2022, 12:08 PM IST

ਹੁਸ਼ਿਆਰਪੁਰ: ਪੰਜਾਬ ਦੀ ਸਰਹੱਦ ਤੇ ਸਥਿਤ ਇੱਕ ਸਾਬਣ ਫੈਕਟਰੀ ਵੱਲੋਂ ਬੀਤ ਇਲਾਕੇ ਦੇ ਪਿੰਡ ਮਹਿੰਦਵਾਣੀ ਸਮੇਤ ਆਸ ਪਾਸ ਦੇ ਪਿੰਡਾਂ ਵਿੱਚ ਫੈਲਾਏ ਜਾ ਰਹੇ ਪ੍ਰਦੂਸ਼ਣ ਦੇ ਖ਼ਿਲਾਫ਼ ਲੋਕ ਬਚਾਓ-ਪਿੰਡ ਬਚਾਓ ਸੰਘਰਸ਼ ਕਮੇਟੀ ਵੱਲੋਂ ਪੱਕਾ ਮੋਰਚਾ (protest against soap factory) ਲਗਾਇਆ ਗਿਆ ਹੈ। ਇਲਾਕਾ ਵਾਸੀਆਂ ਦਾ ਕਰਿਣਾ ਹੈ ਕਿ ਫੈਕਟਰੀ ਵਿੱਚ ਕਾਰਨ ਪੂਰੇ ਇਲਾਕੇ ਦਾ ਹਵਾ ਅਤੇ ਪਾਣੀ ਪ੍ਰਦੂਸ਼ਤ ਹੋ ਰਿਹਾ ਹੈ।

ਸਾਬਣ ਫੈਕਟਰੀ ਕਾਰਨ ਪ੍ਰਦੂਸ਼ਣ ਖ਼ਿਲਾਫ਼ ਲੋਕਾਂ ਦਾ ਧਰਨਾ ਜਾਰੀ


ਇਸ ਨੂੰ ਲੈ ਕੇ ਲੋਕ ਬਚਾਓ ਪਿੰਡ ਬਚਾਓ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਉਕਤ ਫੈਕਟਰੀ ਵੱਲੋਂ ਇਲਾਕੇ ਵਿੱਚ ਲਗਾਤਾਰ ਪਾਣੀ ਤੇ ਹਵਾ ਨੂੰ ਪ੍ਰਦੂਸ਼ਤ ਕੀਤਾ ਜਾ ਰਿਹਾ ਹੈ। ਫੈਕਟਰੀ ਵੱਲੋਂ ਜਮੀਨ ਵਿੱਚ ਬੋਰ ਕਰਕੇ ਜ਼ਹਿਰੀਲਾ ਪਾਣੀ ਜਮੀਨ ਵਿੱਚ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ:ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਪੁੱਲ ਦੀ ਰੇਲਿੰਗ ਤੋੜ ਹੇਠਾਂ ਡਿੱਗਿਆ ਟਿੱਪਰ

ABOUT THE AUTHOR

...view details