ਹੁਸ਼ਿਆਰਪੁਰ: ਰੇਲਵੇ ਪੁਲਿਸ ਵੱਲੋਂ ਇੱਕ ਸ਼ਰਮਨਾਕ ਹਰਕਤ ਨੂੰ ਅੰਜਾਮ ਦਿੱਤਾ ਗਿਆ ਹੈ ਜਿਸ ਨਾਲ ਆਮ ਲੋਕਾਂ ਦਾ ਪੁਲਿਸ ਤੋਂ ਭਰੋਸਾ ਉਠਣਾ ਲਾਜ਼ਸੀ ਹੈ। ਹੁਸ਼ਿਆਰਪੁਰ ਦੇ ਰੇਲਵੇ ਸਟੇਸ਼ਨ ਚੌਲਾਂਗ ਚੌਕੀ 'ਚ ਰੇਲਵੇ ਪੁਲਿਸ ਦੇ ਮੁਲਾਜ਼ਮਾ ਵੱਲੋਂ ਨਬਾਲਗ ਲੜਕੀ ਨਾਲ ਜ਼ਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਰੇਲਵੇ ਪੁਲਿਸ ਦੇ ਮੁਲਾਜ਼ਮਾਂ ਨੇ ਨਬਾਲਗ ਲੜਕੀ ਨਾਲ ਕੀਤਾ ਜਬਰ ਜਨਾਹ - rape
ਹੁਸ਼ਿਆਰਪੁਰ ਦੇ ਰੇਲਵੇ ਸਟੇਸ਼ਨ ਚੌਲਾਂਗ ਚੌਕੀ 'ਚ ਰੇਲਵੇ ਪੁਲਿਸ ਦੇ ਮੁਲਾਜ਼ਮਾਂ ਨੇ ਨਬਾਲਗ ਲੜਕੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਹੈ। ਜਿਸ ਤੋਂ ਬਾਅਦ ਦੋਸ਼ੀਆਂ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ।
ਨਬਾਲਗ ਲੜਕੀ ਨਾਲ ਕੀਤਾ ਜਬਰ ਜਨਾਹ
ਜਾਣਕਾਰੀ ਮੁਤਾਬਕ ਵੀਰਵਾਰ ਜਦੋਂ ਨਬਾਲਗ ਲੜਕੀ ਸਵੇਰੇ ਸ਼ਟੇਸ਼ਨ 'ਤੇ ਆਈ ਤਾਂ ਰੇਲਵੇ ਮੁਲਾਜਮਾਂ ਨੇ ਲੜਕੀ ਨੂੰ ਚੌਕੀ ਵਿੱਚ ਰੋਕ ਲਿਆ ਜਿਸ ਤੋਂ ਬਾਅਦ ਮੁਲਾਜ਼ਮਾਂ ਨੇ ਨਬਾਲਗ ਲੜਕੀ ਨਾਲ ਬਲਾਤਕਾਰ ਕੀਤਾ। ਘਟਨਾ ਦਾ ਪਤਾ ਲੱਗਦੇ ਹੀ ਡੀ.ਐੱਸ.ਪੀ ਗੁਰਪ੍ਰੀਤ ਸਿੰਘ ਗਿੱਲ ਪੂਰੀ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਮੁਲਾਜ਼ਮਾਂ ਨੂੰ ਕਾਬੂ ਕਰ ਲਿਆ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।