ਹੁਸ਼ਿਆਰਪੁਰ : ਕੋਰੋਨਾ ਵਾਇਰਸ ਦੇ ਸੰਕਟ ਨੂੰ ਵੇਖਦੇ ਹੋਏ ਸੂਬੇ 'ਚ ਲਗਾਤਾਰ ਕਰਫਿਊ ਜਾਰੀ ਹੈ। ਕਰਫਿਊ ਦੇ ਦੌਰਾਨ ਸਾਰੇ ਸਰਕਾਰੀ ਅਦਾਰੇ ਬੰਦ ਸਨ। ਪੰਜਾਬ ਸਰਕਾਰ ਵੱਲੋਂ ਅੱਜ ਤੋਂ ਮੁੜ ਸੇਵਾ ਕੇਂਦਰਾਂ ਨੂੰ ਖੋਲ੍ਹ ਦਿੱਤਾ ਗਿਆ ਹੈ। ਜਿਸ ਨਾਲ ਲੋਕਾਂ ਨੂੰ ਰਾਹਤ ਮਿਲਣ ਦੀ ਆਸ ਹੈ।
ਕਰਫਿਊ ਦੌਰਾਨ ਹੁਸ਼ਿਆਰਪੁਰ 'ਚ ਅੱਜ ਤੋਂ ਮੁੜ ਸ਼ੁਰੂ ਹੋਏ ਸੇਵਾ ਕੇਂਦਰ - Sewa kendra open in hoshiarpur
ਪੰਜਾਬ ਸਰਕਾਰ ਵੱਲੋਂ ਅੱਜ ਤੋਂ ਮੁੜ ਸੇਵਾ ਕੇਂਦਰਾਂ ਨੂੰ ਖੋਲ੍ਹ ਦਿੱਤਾ ਗਿਆ ਹੈ। ਹੁਸ਼ਿਆਰਪੁਰ 'ਚ ਵੀ ਕੁੱਲ ਅੱਠ ਸੇਵਾ ਕੇਂਦਰ ਸੇਵਾਵਾਂ ਦੇਣਗੇ, ਇੱਥੇ ਆ ਕੇ ਲੋਕ ਆਪਣੇ ਜ਼ਰੂਰੀ ਕੰਮ ਕਰਵਾ ਸਕਣਗੇ।
ਸਰਕਾਰ ਵੱਲੋਂ ਮੁੜ ਤੋਂ ਖੋਲ੍ਹੇ ਗਏ ਇਨ੍ਹਾਂ ਸੇਵਾ ਕੇਂਦਰਾਂ ਵਿੱਚ ਲਗਭਗ 150 ਤੋਂ ਵੱਧ ਸੇਵਾਵਾਂ ਦਿੱਤੀਆਂ ਜਾਣਗੀਆਂ। ਹੁਸ਼ਿਆਰਪੁਰ 'ਚ ਮੁੜ ਸ਼ੁਰੂ ਕੀਤੇ ਗਏ ਸੇਵਾ ਕੇਂਦਰ ਦੇ ਨਾਲ -ਨਾਲ ਜ਼ਿਲ੍ਹੇ ਭਰ ਵਿੱਚ ਕੁੱਲ ਅੱਠ ਸੇਵਾ ਕੇਂਦਰ ਜਨਤਕ ਸੁਵਿਧਾਵਾਂ ਪ੍ਰਦਾਨ ਕਰਨਗੇ। ਇਨ੍ਹਾਂ ਸੇਵਾਂ ਕੇਂਦਰ 'ਚ ਆ ਕੇ ਲੋਕ ਆਪਣੇ ਲੋੜੀਂਦੇ ਕੰਮ ਅਸਾਨੀ ਨਾਲ ਕਰਵਾ ਸਕਣਗੇ।
ਇਸ ਬਾਰੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁੱਖ ਸੇਵਾ ਕੇਂਦਰ ਦੇ ਇੰਚਾਰਜ ਪਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਸੇਵਾ ਕੇਂਦਰ ਸਰਕਾਰੀ ਗਾਈਡਲਾਈਨਜ਼ ਦੇ ਮੁਤਬਾਕ ਖੋਲ੍ਹੇ ਗਏ ਹਨ। ਇਸ ਦੌਰਾਨ ਕੋਰੋਨਾ ਵਾਇਰਸ ਸਬੰਧੀ ਸਰਕਾਰੀ ਹਦਾਇਤਾਂ ਮੁਤਾਬਕ ਸੇਵਾ ਕੇਂਦਰਾਂ ਨੂੰ ਪੂਰੀ ਤਰ੍ਹਾਂ ਨਾਲ ਸੈਨੇਟਾਈਜ਼ ਕੀਤਾ ਜਾਵੇਗਾ। ਸੇਵਾ ਕੇਂਦਰ 'ਚ ਆਉਣ ਵਾਲੇ ਲੋਕਾਂ ਦੇ ਇਸਤੇਮਾਲ ਲਈ ਸੈਨੇਟਾਈਜ਼ ਤੇ ਹੱਥ ਧੋਣ ਆਦਿ ਦੇ ਖ਼ਾਸ ਪ੍ਰਬੰਧ ਕੀਤੇ ਜਾਣਗੇ। ਇਸ ਤੋਂ ਇਲਾਵਾ ਸੋਸ਼ਲ ਡਿਸਟੈਂਸਿੰਗ ਆਦਿ ਦਾ ਪੂਰਾ ਖ਼ਿਆਲ ਰੱਖਿਆ ਜਾਵੇਗਾ।