ਪੰਜਾਬ

punjab

ETV Bharat / city

ਇਨਸਾਨੀਅਤ ਹੋਈ ਸ਼ਰਮਸਾਰ, ਮਾਸੂਮ ਨਾਲ ਬਲਾਤਕਾਰ ਦੀ ਕੋਸ਼ਿਸ਼ - ਮਾਸੂਮ ਨਾਲ ਬਲਾਤਕਾਰ ਦੀ ਕੋਸ਼ਿਸ਼

ਟਾਂਡਾ ਦੇ ਇੱਕ ਮੁਹੱਲੇ ਵਿੱਚ ਇੱਕ ਵਿਅਕਤੀ ਨੇ ਸਾਢੇ ਚਾਰ ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ। ਪੀੜਤ ਪਰਿਵਾਰ ਨੇ ਹਰਜੀਤ ਸਿੰਘ ਉਰਫ਼ ਗੋਲਡੀ ’ਤੇ ਬਲਾਤਕਾਰ ਕਰਨ ਦੇ ਦੋਸ਼ ਲਗਾਏ ਹਨ।

ਇਨਸਾਨੀਅਤ ਹੋਈ ਸ਼ਰਮਸਾਰ, ਮਾਸੂਮ ਨਾਲ ਬਲਾਤਕਾਰ ਦੀ ਕੋਸ਼ਿਸ਼
ਇਨਸਾਨੀਅਤ ਹੋਈ ਸ਼ਰਮਸਾਰ, ਮਾਸੂਮ ਨਾਲ ਬਲਾਤਕਾਰ ਦੀ ਕੋਸ਼ਿਸ਼

By

Published : Feb 8, 2021, 5:46 PM IST

ਹੁਸ਼ਿਆਰਪੁਰ: ਟਾਂਡਾ ਦੇ ਇੱਕ ਮੁਹੱਲੇ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇੱਕ ਵਿਅਕਤੀ ਨੇ ਸਾਢੇ ਚਾਰ ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ। ਪੀੜਤ ਪਰਿਵਾਰ ਨੇ ਹਰਜੀਤ ਸਿੰਘ ਉਰਫ਼ ਗੋਲਡੀ ’ਤੇ ਬਲਾਤਕਾਰ ਕਰਨ ਦੇ ਇਲਜ਼ਾਮ ਲਗਾਏ ਹਨ। ਫ਼ਿਲਹਾਲ ਪੁਲਿਸ ਨੇ ਬੱਚੀ ਦੀ ਮਾਤਾ ਦੇ ਬਿਆਨਾਂ ਦੇ ਅਧਾਰ ’ਤੇ ਮੁਲਜ਼ਮ ਹਰਜੀਤ ਸਿੰਘ ਉਰਫ਼ ਗੋਲਡੀ ’ਤੇ ਮਾਮਲਾ ਦਰਜ ਕਰ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ।

ਖੇਡਣ ਗਈ ਸੀ ਮਾਸੂਮ: ਪੀੜਤ ਪਰਿਵਾਰ

ਬੱਚੀ ਦੀ ਮਾਤਾ ਨੇ ਦੱਸਿਆ ਕਿ ਬੀਤੀ ਸ਼ਾਮ ਜਦੋਂ ਉਸਦੀ ਬੇਟੀ ਪੀਰ ਦੀ ਦਰਗਾਹ ਨਜ਼ਦੀਕ ਖੇਡਣ ਗਈ ਸੀ ਤਾਂ ਘਰ ਨਾ ਆਉਣ ’ਤੇ ਜਦੋਂ ਉਨ੍ਹਾਂ ਨੇ ਉਸਨੂੰ ਲੱਭਣ ਦੀ ਕੋਸ਼ਿਸ਼ ਕੀਤੀ ਤਾਂ ਖੇਤਾਂ ਵਿੱਚ ਉਸਦੇ ਰੌਣ ਦੀ ਆਵਾਜ਼ ਆਈ ਜਦੋਂ ਉਹ ਉੱਥੇ ਪਹੁੰਚੇ ਤਾਂ ਉਸਦੀ ਬੇਟੀ ਅਤੇ ਮੁਲਜ਼ਮ ਅਰਧ ਨਗਨ ਹਾਲਤ ਵਿੱਚ ਸਨ। ਮੁਲਜ਼ਮ ਉਨ੍ਹਾਂ ਨੂੰ ਦੇਖ ਤੁਰੰਤ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸਨੂੰ ਬਾਅਦ ਵਿੱਚ ਕਾਬੂ ਕਰ ਲਿਆ ਹੈ।

ਇਸ ਦੇ ਨਾਲ ਹੀ ਬੱਚੀ ਦੀ ਮਾਤਾ ਨੇ ਦੱਸਿਆ ਕਿ ਬੱਚੀ ਨੇ ਨੂੰ ਦੱਸਿਆ ਹੈ ਕਿ ਗੋਲਡੀ ਨੇ ਉਸ ਦੇ ਚਪੇੜਾਂ ਵੀ ਮਾਰੀਆਂ ਸਨ। ਪੀੜਤ ਪਰਿਵਾਰ ਮੁਲਜ਼ਮ ’ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕਰ ਰਿਹਾ ਹੈ।

ABOUT THE AUTHOR

...view details