ਪਿੰਡ ਗੜ੍ਹਦੀਵਾਲਾ ਵਿਖੇ ਰਿਤਿਕ ਦਾ ਥੋੜੀ ਦੇਰ ’ਚ ਅੰਤਿਮ ਸਸਕਾਰ ਕੀਤਾ ਜਾਵੇਗਾ। ਪੋਸਟਮਾਰਟਮ ਤੋਂ ਬਾਅਦ ਰਿਤਿਕ ਦੀ ਲਾਸ਼ ਪਿੰਡ ਗੜ੍ਹਦੀਵਾਲਾ ਵਿਖੇ ਪਹੁੰਚ ਚੁੱਕੀ ਹੈ।
Live Update: ਥੋੜੀ ਦੇਰ ’ਚ ਹੋਵੇਗਾ ਰਿਤਿਕ ਦਾ ਅੰਤਿਮ ਸਸਕਾਰ - 300 ਫੁੱਟ ਡੂੰਘੇ ਬੋਰਵੈੱਲ
12:47 May 23
ਥੋੜੀ ਦੇਰ ’ਚ ਹੋਵੇਗਾ ਰਿਤਿਕ ਦਾ ਅੰਤਿਮ ਸਸਕਾਰ
09:57 May 23
ਅੱਜ ਰਿਤਿਕ ਦਾ ਅੰਤਿਮ ਸਸਕਾਰ
ਅੱਜ ਰਿਤਿਕ ਦਾ ਹਸਪਤਾਲ ਵਿਖੇ ਪੋਸਟਮਾਰਟਮ ਕੀਤਾ ਜਾਵੇਗਾ। ਇਸ ਤੋਂ ਬਾਅਦ ਪਿੰਡ ਗੜ੍ਹਦੀਵਾਲਾ ਵਿਖੇ ਰਿਤਿਕ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
09:32 May 23
ਸਤਵੀਰ ਸਿੰਘ ਨਾਂ ਦੇ ਵਿਅਕਤੀ ਖਿਲਾਫ ਮਾਮਲਾ ਦਰਜ
ਹੁਸ਼ਿਆਰਪੁਰ ਦੇ ਗੜਦੀਵਾਲਾ ਥਾਣੇ ਅਧੀਨ ਆਉਂਦੇ ਪਿੰਡ ਦੇ ਛੇ ਸਾਲਾ ਰਿਤਿਕ ਦੀ ਬੋਰਵੈੱਲ ਵਿੱਚ ਡਿੱਗਣ ਕਾਰਨ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਗੜ੍ਹਦੀਵਾਲਾ ਪੁਲੀਸ ਨੇ ਧਾਰਾ 304ਏ, 279,188 ਦੇ ਤਹਿਤ ਸਤਵੀਰ ਸਿੰਘ ਨਾਂ ਦੇ ਵਿਅਕਤੀ ’ਤੇ ਮਾਮਲਾ ਦਰਜ ਕੀਤਾ ਹੈ
09:23 May 23
ਡੂੰਘੇ ਬੋਰਵੈੱਲ ਵਿੱਚ ਡਿੱਗਣ ਕਾਰਨ ਇੱਕ ਬੱਚੇ ਦੀ ਮੌਤ
ਹੁਸ਼ਿਆਰਪੁਰ:ਜ਼ਿਲ੍ਹੇ ਦੇ ਗੜ੍ਹਦੀਵਾਲਾ ਖੇਤਰ ਦੇ ਪਿੰਡ ਬੈਰਾਮਪੁਰ ਵਿੱਚ 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਣ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ ਹੈ। ਸਾਢੇ ਤਿੰਨ ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਇਸ ਬੱਚੇ ਨੂੰ ਬਾਹਰ ਕੱਢਿਆ ਸੀ, ਜਿਵੇਂ ਹੀ ਬੱਚੇ ਨੂੰ ਬਾਹਰ ਕੱਢਿਆ ਗਿਆ, ਉਸ ਨੂੰ ਸਿੱਧਾ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਸੀਐਮ ਮਾਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ:ਪੰਜਾਬਦੇ ਮੁੱਖ ਭਗਵੰਤ ਮਾਨ ਨੇ ਕਿਹਾ ਕਿ ਬਹੁਤ ਦੁਖਦਾਈ ਖਬਰ..ਹੁਸ਼ਿਆਰਪੁਰ ਦੇ 6 ਸਾਲਾ ਰਿਤਿਕ ਦੀ ਬੋਰਵੈੱਲ 'ਚ ਡਿੱਗਣ ਕਾਰਨ ਮੌਤ ਹੋ ਗਈ.. ਪਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ..ਪਰਿਵਾਰ ਦਾ ਘਾਟਾ ਪੂਰਾ ਨਹੀਂ ਕੀਤਾ ਜਾ ਸਕਦਾ..ਪਰ ਅਸੀਂ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਹਾਂ..ਪਰਿਵਾਰ ਨੂੰ ₹2 ਲੱਖ ਦੀ ਸਹਾਇਤਾ ਰਾਸ਼ੀ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ।
ਇਹ ਸੀ ਪੂਰਾ ਮਾਮਲਾ:ਕਾਬਿਲੇਗੌਰ ਹੈ ਕਿ ਘਟਨਾ ਸਵੇਰੇ 9 ਤੋਂ 10 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਖੇਤਾਂ 'ਚ ਖੇਡ ਰਹੇ ਇਸ ਬੱਚੇ ਦੇ ਪਿੱਛੇ ਇੱਕ ਕੁੱਤਾ ਉਸ ਦੇ ਪਿੱਛੇ ਭੱਜਣ ਲੱਗਾ ਜਿਸ ਤੋਂ ਬਚਣ ਲਈ 6 ਸਾਲਾ ਬੱਚਾ ਦੌੜਦੇ ਹੋਏ ਖੇਤਾਂ 'ਚ ਬਣੇ ਬੋਰਵੈੱਲ ਦੇ ਢਾਈ ਫੁੱਟ ਉੱਚੇ ਪਾਈਪ 'ਤੇ ਚੜ੍ਹ ਗਿਆ ਅਤੇ ਸਿਰ ਦੇ ਭਾਰ ਉਸ ਦੇ ਵਿੱਚ ਡਿੱਗ ਪਿਆ।
ਇਹ ਵੀ ਪੜੋ:ਹੈਰਾਨੀਜਨਕ ! ਜ਼ਮੀਨੀ ਵਿਵਾਦ ਕਾਰਨ ਪੁੱਤ ਨੇ ਪਿਓ ਦਾ ਕੀਤਾ ਕਤਲ