ਹੁਸ਼ਿਆਰਪੁਰ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਚੱਲ ਰਹੇ ਮਾਈਨਿੰਗ ਮਾਫੀਆ ਉੱਤੇ ਵੱਡੀ ਕਾਰਵਾਈ ਕੀਤੀ ਗਈ। ਇਸ ਦੌਰਾਨ ਪ੍ਰਸ਼ਾਸਨ ਅਤੇ ਪੁਲਿਸ ਨੇ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸ਼ਹਿਰ ਦੇ ਪਿੰਡ ਵਨਾਰਾ ਅਤੇ ਡਾਡਾ ਪਿੰਡਾਂ ਦੇ ਨਾਲ ਲੱਗਦੇ ਇਲਾਕੇ ਵਿੱਚ ਕਾਨੂੰਨੀ ਤਰੀਕੇ ਨਾਲ ਮਾਈਨਿੰਗ ਮਾਫੀਆ ਦੀਆਂ ਖ਼ਬਰਾਂ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ। ਇਸ ਮੌਕੇ ਇਸ ਬਾਰੇ ਹੁਸ਼ਿਆਰਪੁਰ ਦੇ ਐਸਡੀਐਮ ਮੇਜਰ ਅਮਿਤ ਸਰੀਨ ਨੇ ਇਲਾਕੇ ਦਾ ਜਾਇਜ਼ਾ ਲਿਆ। ਇਸ ਦੌਰਾਨ ਲਗਾਤਾਰ ਪੰਜ ਘੰਟਿਆਂ ਤੱਕ ਇਲਾਕੇ ਦੀ ਜਾਂਚ ਕੀਤੀ ਗਈ।