ਹੁਸ਼ਿਆਰਪੁਰ : ਸ਼ਹਿਰ 'ਚ ਇੱਕ ਰੇਲਵੇ ਮੁਲਾਜ਼ਮ ਵੱਲੋਂ ਰੇਲਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ : ਸੋਨਾ ਜ਼ਬਤ ਕਰ ਧਮਕੀ ਦੇਣ ਵਾਲਾ SHO ਚੜ੍ਹਿਆ ਪੁਲਿਸ ਦੇ ਹੱਥੇ
ਹੁਸ਼ਿਆਰਪੁਰ : ਸ਼ਹਿਰ 'ਚ ਇੱਕ ਰੇਲਵੇ ਮੁਲਾਜ਼ਮ ਵੱਲੋਂ ਰੇਲਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ : ਸੋਨਾ ਜ਼ਬਤ ਕਰ ਧਮਕੀ ਦੇਣ ਵਾਲਾ SHO ਚੜ੍ਹਿਆ ਪੁਲਿਸ ਦੇ ਹੱਥੇ
ਮ੍ਰਿਤਕ ਦੀ ਪਛਾਣ ਅਸ਼ੋਕ ਕੁਮਾਰ ਵਜੋਂ ਹੋਈ ਹੈ। ਮ੍ਰਿਤਕ ਅਸ਼ੋਕ ਰਿਸ਼ੀ ਨਗਰ, ਹੁਸ਼ਿਆਰਪੁਰ ਦਾ ਵਸਨੀਕ ਸੀ ਅਤੇ ਉਹ ਜਲੰਧਰ ਛਾਉਂਣੀ ਰੇਲਵੇ ਸਟੇਸ਼ਨ 'ਤੇ ਬਤੌਰ ਟਰਾਲੀ ਮੈਨ ਨੌਕਰੀ ਕਰ ਰਿਹਾ ਸੀ। ਮ੍ਰਿਤਕ ਨੇ ਸਵੇਰੇ ਅੱਠ ਵਜੇ ਹੁਸ਼ਿਆਰਪੁਰ-ਜਲੰਧਰ ਰੇਲਵੇ ਟਰੈਕ ਉੱਤੇ ਰੇਲਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ।
ਸਥਾਨਕ ਲੋਕਾਂ ਵੱਲੋਂ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ। ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਅਸ਼ੋਕ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਸੀ। ਜਿਸ ਕਾਰਨ ਉਹ ਅਕਸਰ ਹੀ ਪਰੇਸ਼ਾਨ ਰਹਿੰਦਾ ਸੀ। ਪੁਲਿਸ ਨੇ ਧਾਰਾ 174 ਦੇ ਤਹਿਤ ਮਾਮਲੇ ਦੀ ਕਾਰਵਾਈ ਕਰਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।