ਹੁਸ਼ਿਆਰਪੁਰ:ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਹੂੰਝਾ ਫੇਰ ਜਿੱਤ ਤੋਂ ਬਾਅਦ ਆਪ ਦੇ ਵਰਕਰਾਂ ਵਿੱਚ ਖੁਸ਼ੀ ਮਨਾਈ ਜਾ ਰਹੀ ਅਤੇ ਦੂਜੇ ਪਾਸੇ ਵਿਰੋਧੀ ਪਾਰਟੀਆਂ ਵੱਲੋਂ ਇਸ ਹਾਰ ਤੇ ਮੰਥਨ ਕੀਤਾ ਜਾ ਰਿਹਾ ਹੈ। ਇਸੇ ਦੇ ਸਬੰਧ ਵਿੱਚ ਹਲਕਾ ਗੜ੍ਹਸ਼ੰਕਰ ਤੋਂ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਗੜ੍ਹਸ਼ੰਕਰ ਵਿੱਖੇ ਆਪਣੀ ਰਿਹਾਇਸ਼ ਤੇ ਵਿਧਾਨਸਭਾ ਚੋਣਾਂ ਤੋਂ ਮਿਲੀ ਹਾਰ ਤੇ ਮੰਥਨ ਕਰਨ ਲਈ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਹਲਕਾ ਗੜ੍ਹਸ਼ੰਕਰ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸੀਨੀਅਰ ਵਰਕਰ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਪਾਰਟੀ ਦੇ ਵਰਕਰਾਂ ਨੇ ਵਿਧਾਨਸਭਾ ਚੋਣਾਂ ਵਿੱਚ ਮਿਲੀ ਹਾਰ ਤੇ ਖੁੱਲ ਕੇ ਵਿਚਾਰ ਸਾਂਝੇ ਕੀਤੇ।