ਪੰਜਾਬ

punjab

ETV Bharat / city

60 ਦਿਨਾਂ ਵਿੱਚ 8 ਹਜਾਰ ਕਰੋੜ ਦਾ ਕਰਜ਼ਾ, ਹਿਸਾਬ ਦੇਵੇਂ ਸਰਕਾਰ- ਸੁਰਿੰਦਰ ਸਿੰਘ ਭੁਲੇਵਾਲ ਰਾਠਾਂ - 60 ਦਿਨਾਂ ਵਿੱਚ 8 ਹਜਾਰ ਕਰੋੜ ਰੁਪਏ ਦਾ ਹੋਰ ਕਰਜ਼ਾ

ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਰਿੰਦਰ ਸਿੰਘ ਭੂਲੇਵਾਲ ਰਾਠਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ 60 ਦਿਨਾਂ ਵਿੱਚ 8 ਹਜਾਰ ਕਰੋੜ ਰੁਪਏ ਦਾ ਹੋਰ ਕਰਜ਼ਾ ਲੈ ਲਿਆ। ਜਿਸਦਾ ਪੰਜਾਬ ਸਰਕਾਰ ਪੰਜਾਬ ਦੀ ਜਨਤਾ ਨੂੰ ਇਸਦਾ ਹਿਸਾਬ ਦੇਵੇ।

ਸੁਰਿੰਦਰ ਸਿੰਘ ਭੂਲੇਵਾਲ ਰਾਠਾਂ
ਸੁਰਿੰਦਰ ਸਿੰਘ ਭੂਲੇਵਾਲ ਰਾਠਾਂ

By

Published : May 16, 2022, 4:17 PM IST

ਹੁਸ਼ਿਆਰਪੁਰ: ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਰਿੰਦਰ ਸਿੰਘ ਭੂਲੇਵਾਲ ਰਾਠਾਂ ਨੇ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰ ਬਣਨ ਤੋਂ ਪਹਿਲਾਂ ਜੋ ਵਾਅਦੇ ਕੀਤੇ ਸੀ ਉਨ੍ਹਾਂ ਵਾਅਦੇ ਨੂੰ ਪੂਰਾ ਕਰਨ ਚ ਫੇਲ੍ਹ ਸਾਬਿਤ ਹੋਈ ਹੈ।

'ਕਰਜ਼ੇ ਦਾ ਹਿਸਾਬ ਦੇਵੇਂ ਪੰਜਾਬ ਸਰਕਾਰ':ਸੁਰਿੰਦਰ ਸਿੰਘ ਭੂਲੇਵਾਲ ਰਾਠਾਂ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਦੇ ਵਿੱਚ ਜੋ ਪਿਛਲੀ ਸਰਕਾਰ ਨੇ ਕਰਜ਼ਾ ਲਿਆ ਸੀ ਉਸਦੀ ਜਾਂਚ ਕਰਵਾਈ ਜਾਵੇਗੀ ਪਰ ਜਾਂਚ ਕਰਵਾਉਣ ਦੀ ਥਾਂ ਪੰਜਾਬ ਸਰਕਾਰ ਨੇ 60 ਦਿਨਾਂ ਵਿੱਚ 8 ਹਜਾਰ ਕਰੋੜ ਰੁਪਏ ਦਾ ਹੋਰ ਕਰਜ਼ਾ ਲੈ ਲਿਆ। ਜਿਸਦਾ ਪੰਜਾਬ ਸਰਕਾਰ ਪੰਜਾਬ ਦੀ ਜਨਤਾ ਨੂੰ ਇਸਦਾ ਹਿਸਾਬ ਦੇਵੇ।

ਸੁਰਿੰਦਰ ਸਿੰਘ ਭੂਲੇਵਾਲ ਰਾਠਾਂ

'ਪੰਜਾਬ ਦੇ ਵਿੱਚ ਅਮਨ ਸ਼ਾਂਤੀ ਪੂਰੀ ਤਰ੍ਹਾਂ ਭੰਗ': ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਨੇ ਕਿਹਾ ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਫਤ ਦੇਣ ਦੀ ਥਾਂ ਵੱਡੇ-ਵੱਡੇ ਕੱਟ ਲਗਾਏ ਜਾ ਰਹੇ ਹਨ ਅਤੇ ਮਹਿਲਾਵਾਂ ਨੂੰ 1 ਹਜਾਰ ਰੁਪਏ ਪੈਨਸ਼ਨ ਅਜੇ ਤੱਕ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਅਮਨ ਸ਼ਾਂਤੀ ਪੂਰੀ ਤਰ੍ਹਾਂ ਭੰਗ ਹੋ ਚੁੱਕੀ ਹੈ। ਰਾਠਾਂ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਬਾਗਡੋਰ ਅੱਜ ਅਨਾੜੀ ਦੇ ਹੱਥ ਹੈ ਜਿਸਨੂੰ ਸਰਕਾਰ ਚਲਾਉਣ ਦਾ ਤਜਰਬਾ ਨਹੀਂ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਜਿਹੜੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਉੱਤੇ ਰਿਸ਼ਵਤ ਲੈਣ ਦੇ ਇਲਜ਼ਾਮ ਲੱਗ ਰਹੇ ਹਨ ਉਸ ਸਬੰਧੀ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇ।

'ਭ੍ਰਿਸ਼ਟਾਚਾਰ ਖ਼ਤਮ ਹੋਣ ਦੀ ਥਾਂ ਵਧੀ': ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਆਮ ਆਦਮੀ ਪਾਰਟੀ ਵਲੋਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਭ੍ਰਿਸ਼ਟਾਚਾਰ ਪੁਰੀ ਤਰ੍ਹਾਂ ਖਤਮ ਕਰ ਦਿੱਤੀ ਪਰ ਸਚਾਈ ਇਹ ਹੈ ਕਿ ਪੰਜਾਬ ਦੇ ਵਿੱਚ ਭ੍ਰਿਸ਼ਟਾਚਾਰ ਖ਼ਤਮ ਹੋਣ ਦੀ ਥਾਂ ਵਧੀ ਹੈ ਅਤੇ ਜਿਹੜੇ ਪੰਜਾਬ ਵਿੱਚ ਵੱਡੇ ਅਫਸਰ ਲਗਦੇ ਹਨ ਉਨ੍ਹਾਂ ਦੇ ਦਿੱਲੀ ਸੋਧੇ ਹੁੰਦੇ ਹਨ।

ਇਹ ਵੀ ਪੜੋ:ਪਾਕਿ ’ਚ ਦੋ ਸਿੱਖਾਂ ਦੇ ਕਤਲ ਦੀ ਜਥੇਦਾਰ ਹਰਪ੍ਰੀਤ ਸਿੰਘ ਨੇ ਕੀਤੀ ਨਿਖੇਧੀ, ਕਹੀਆਂ ਇਹ ਵੱਡੀਆਂ ਗੱਲਾਂ

ABOUT THE AUTHOR

...view details