ਪੰਜਾਬ

punjab

ETV Bharat / city

ਹੈਰਾਨੀਜਨਕ ! ਅਧਿਆਪਕਾਂ ਨੇ ਵਿਦਿਆਰਥੀ ਨੂੰ ਕੜਾ ਤੇ ਸ੍ਰੀ ਸਾਹਿਬ ਪਾਉਣ ਤੋਂ ਰੋਕਿਆ, ਸਿੱਖ ਭਾਈਚਾਰੇ 'ਚ ਰੋਸ - ਕੜਾ ਤੇ ਸ੍ਰੀ ਸਾਹਿਬ ਪਾਉਣ ਤੋਂ ਰੋਕਿਆ

ਹੁਸ਼ਿਆਰਪੁਰ ਦੇ ਇੱਕ ਸਰਕਾਰੀ ਸਕੂਲ ਵਿੱਚ ਅੰਮ੍ਰਿਤਧਾਰੀ ਵਿਦਿਆਰਥੀ ਜੋ ਕਿ ਗੁਰੂ ਮਰਿਯਾਦਾ ਅਨੁਸਾਰ ਪੰਜ ਕਕਾਰ ਪਾ ਕੇ ਸਿੱਖੀ ਸਰੂਪ ਵਿੱਚ ਸਕੂਲ ਆਉਂਦਾ ਹੈ, ਉਸ ਨੂੰ ਸਕੂਲ ਦੇ ਤਿੰਨ ਅਧਿਆਪਕਾਂ ਵੱਲੋਂ ਕੰਕਾਰ ਪਾਉਣ ਤੋਂ ਰੋਕਿਆ ਗਿਆ, ਜਿਸ ਕਾਰਨ ਸਿੱਖ ਜਥੇਬੰਦੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ।

Teachers prevent students from wearing Kara and Sri Sahib in school protests in public
ਅਧਿਆਪਕਾਂ ਨੇ ਵਿਦਿਆਰਥੀ ਨੂੰ ਕੜਾ ਤੇ ਸ੍ਰੀ ਸਾਹਿਬ ਪਾਉਣ ਤੋਂ ਰੋਕਿਆ

By

Published : May 26, 2022, 7:12 AM IST

ਹੁਸ਼ਿਆਰਪੁਰ :ਸਰਕਾਰੀ ਸੀਨੀਅਰ ਸਮਾਰਟ ਸਕੂਲ ਪਿੰਡ ਜੇਜੋਂ ਦੁਆਬਾ ਵਿਖੇ ਉਸ ਵੇਲੇ ਮਹੋਲ ਗਰਮਾ ਗਿਆ ਜਦੋਂ ਸਕੂਲ ਦੇ ਦੋ ਅਧਿਆਪਕਾਂ ਅਮਰਜੀਤ ਸਿੰਘ ਅਤੇ ਹਰੀਸ਼ ਵੱਲੋਂ ਇੱਕ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਸਕੂਲ ਕੜਾ ਅਤੇ ਸ੍ਰੀ ਸਾਹਿਬ ਪਾਉਣ ਤੋਂ ਰੋਕਿਆ ਗਿਆ।

ਇਸ ਦੌਰਾਨ ਲੋਕਾਂ ਨੇ ਇਸ ਮਾਮਲੇ ਦਾ ਵਿਰੋਧ ਕੀਤਾ ਅਤੇ ਰੋਸ ਵਿੱਚ ਆਏ ਸਿੱਖ ਭਾਈਚਾਰੇ ਵੱਲੋਂ ਇਸ ਮੰਦਭਾਗੀ ਘਟਨਾ ਦਾ ਸਖ਼ਤ ਵਿਰੋਧ ਕੀਤਾ ਗਿਆ ਹੈ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਇਸ ਸਕੂਲ ’ਚ ਗੁਰਪ੍ਰੀਤ ਸਿੰਘ ਪੁੱਤਰ ਸੁਭਾਸ਼ ਚੰਦ ਵਾਸੀ ਜੇਜੋਂ ਨਾਮ ਦਾ ਵਿਦਿਆਰਥੀ ਜੋ ਕਿ ਦੱਸਵੀਂ ਜਮਾਤ ’ਚ ਪੜ੍ਹਦਾ ਹੈ, ਜੋ ਕਿ ਅੰਮ੍ਰਿਤਧਾਰੀ ਹੈ ਅਤੇ ਗੁਰੂ ਮਰਿਯਾਦਾ ਅਨੁਸਾਰ ਪੰਜ ਕਕਾਰ ਪਾ ਕੇ ਸਿੱਖੀ ਸਰੂਪ ’ਚ ਸਕੂਲ ਆਉਂਦਾ ਹੈ ਇਸ ਕਰ ਕੇ ਸਕੂਲ ਦੇ ਤਿੰਨ ਅਧਿਆਪਕਾਂ ਵੱਲੋਂ ਉਸ ਨੂੰ ਕੰਕਾਰ ਪਾਉਣ ਤੋਂ ਰੋਕਿਆ ਜਾ ਰਿਹਾ ਹੈ। ਜਿਸ ਦੇ ਰੋਸ ਵਜੋਂ ਉਨ੍ਹਾਂ ਨੂੰ ਇਹ ਕਦਮ ਚੁੱਕਣ ਪਿਆ।

ਅਧਿਆਪਕਾਂ ਨੇ ਵਿਦਿਆਰਥੀ ਨੂੰ ਕੜਾ ਤੇ ਸ੍ਰੀ ਸਾਹਿਬ ਪਾਉਣ ਤੋਂ ਰੋਕਿਆ

ਉਨ੍ਹਾਂ ਅੱਗੇ ਦੱਸਿਆ ਸਿੱਖ ਧਰਮ ਸਾਰੇ ਧਰਮ ਦਾ ਸਤਿਕਾਰ ਕਰਦਾ ਹੈ ਪਰ ਜਦੋਂ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਜਾਣਬੁੱਝ ਕੇ ਸਿੱਖ ਧਰਮ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਨੇ ਇਸ ਵਿਦਿਆਰਥੀ ਨੂੰ ਇੱਥੋਂ ਤੱਕ ਕਹਿ ਦਿੱਤਾ ਕਿ ਜੇ ਇਹ ਕਕਾਰ ਨਹੀਂ ਲਾਉਣੇ ਤਾਂ ਕਿਸੇ ਹੋਰ ਸਕੂਲ ਦਾਖਲਾ ਹੋ ਜਾਓ। ਸਿੱਖੀ ਭਾਈਚਾਰੇ ਦੇ ਪ੍ਰਮੁੱਖ ਸਖਸ਼ੀਅਤਾਂ ਅਤੇ ਸਕੂਲ ਪ੍ਰਬੰਧਕਾਂ ਦੌਰਾਨ ਚੱਲੀ ਢਾਈ ਘੰਟੇ ਦੇ ਕਰੀਬ ਬਹਿਸਬਾਜ਼ੀ ਵਿੱਚ ਆਖਰਕਾਰ ਸਕੂਲ ਦੇ ਪ੍ਰਿੰਸੀਪਲ ਸਤਪਾਲ ਸੈਣੀ ਸਮੇਤ ਦੋ ਅਧਿਆਪਕਾਂ ਵਲੋਂ ਮਾਫੀ ਮੰਗ ਕੇ ਖਹਿੜਾ ਛੁਡਾਇਆ।

ਇਹ ਵੀ ਪੜ੍ਹੋ :CM ਮਾਨ ਦੀ ਜਥੇਦਾਰ ਨੂੰ ਨਸੀਹਤ, ਕਿਹਾ- "ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਨੇ ਨਾ ਕਿ ਮਾਡਰਨ ਹਥਿਆਰਾਂ ਦੇ.. "

ABOUT THE AUTHOR

...view details