ਹੁਸ਼ਿਆਰਪੁਰ : ਸ਼ਹਿਰ ਦੇ ਫ਼ਤਿਹਗੜ੍ਹ ਚੁੰਗੀ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ। ਇਸ ਸੜਕ ਹਾਦਸੇ 'ਚ 1 ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਹੈ।
ਇਸ ਬਾਰੇ ਰੇਹੜੀ ਵਾਲਿਆਂ ਨੇ ਦੱਸਿਆ ਇੱਕ ਤੇਜ਼ ਰਫ਼ਤਾਰ ਗੱਡੀ ਅਚਾਨਕ ਆਈ ਤੇ ਉਨ੍ਹਾਂ ਦੀਆਂ ਰੇਹੜੀਆਂ ਨੂੰ ਟੱਕਰ ਮਾਰ ਦਿੱਤੀ। ਰੇਹੜੀ ਵਾਲਿਆਂ ਮੁਤਾਬਕ ਗੱਡੀ ਵਿੱਚ 3 ਤੋਂ 4 ਲੋਕ ਸਵਾਰ ਸਨ ਤੇ ਗੱਡੀ ਚਾਲਕ ਨਸ਼ੇ ਵਿੱਚ ਸੀ। ਉਨ੍ਹਾਂ ਨੇ ਉਕਤ ਗੱਡੀ ਦਾ ਪਿਛਾ ਵੀ ਕੀਤਾ, ਪਰ ਟੱਕਰ ਮਾਰਨ ਤੋਂ ਬਾਅਦ ਗੱਡੀ ਚਾਲਕ ਤੇ ਉਸ ਦੇ ਸਾਥੀ ਮੌਕੇ ਤੋਂ ਫਰਾਰ ਹੋ ਗਏ। ਇਸ ਦੀ ਗਵਾਹ ਮੌਕੇ 'ਤੇ ਮੌਜੂਦ ਪ੍ਰਤੱਖਦੱਖੀ ਨੇ ਵੀ ਦਿੱਤੀ। ਇਹ ਹਾਸਦੇ ਵਿੱਚ ਇੱਕ ਰੇਹੜੀ ਵਾਲਾ ਗੰਭੀਰ ਜ਼ਖਮੀ ਹੋ ਗਿਆ ਹੈ ਤੇ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਰੇਹੜੀ ਵਾਲਿਆਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਤੇ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਕਰਵਾਏ ਜਾਣ ਦੀ ਮੰਗ ਕੀਤੀ ਹੈ।