ਹੁਸ਼ਿਆਰਪੁਰ : ਲੋਕਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਮੋਦੀ ਹੁਸ਼ਿਆਰਪੁਰ ਵਿੱਚ ਚੋਣ ਰੈਲੀ ਕਰਨਗੇ। ਇਸ ਦੀ ਜਾਣਕਾਰੀ ਸੂਬੇ ਦੇ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਪ੍ਰੈਸ ਕਾਨਫਰੰਸ ਰਾਹੀਂ ਦਿੱਤੀ ਹੈ।
ਪ੍ਰਧਾਨ ਮੰਤਰੀ ਮੋਦੀ ਅੱਜ ਹੁਸ਼ਿਆਰਪੁਰ 'ਚ ਕਰਨਗੇ ਚੋਣ ਪ੍ਰਚਾਰ - candidate
ਲੋਕਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਆਗੂਆਂ ਨੇ ਚੋਣ ਪ੍ਰਚਾਰ ਦੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸ ਕੜੀ ਵਿੱਚ ਪ੍ਰਧਾਨ ਮੰਤਰੀ ਮੋਦੀ ਅੱਜ ਹੁਸ਼ਿਆਰਪੁਰ ਵਿਖੇ ਚੋਣ ਰੈਲੀ ਕਰਨਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਪਹਿਰ ਦੇ 2 ਵਜੇ ਹੁਸ਼ਿਆਰਪੁਰ ਵਿਖੇ ਚੋਣ ਪ੍ਰਚਾਰ ਕਰਨ ਲਈ ਪੁੱਜ ਰਹੇ ਹਨ। ਇਥੇ ਉਹ ਹੁਸ਼ਿਆਰਪੁਰ ਤੋਂ ਲੋਕਸਭਾ ਉਮੀਦਵਾਰ ਸੋਮ ਪ੍ਰਕਾਸ਼ ਦੇ ਹੱਕ ਵਿਚ ਪ੍ਰਚਾਰ ਕਰਨਗੇ ਅਤੇ ਜਨਸਭਾ ਨੂੰ ਸੰਬੋਧਤ ਕਰਨਗੇ। ਉਹ ਜਨਤਾ ਕੋਲੋਂ ਭਾਜਪਾ ਉਮੀਦਵਾਰ ਸੋਮ ਪ੍ਰਕਾਸ਼ ਦੇ ਹੱਕ ਵਿੱਚ ਵੋਟ ਦੀ ਅਪੀਲ ਕਰਨਗੇ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੱਛਮੀ ਬੰਗਾਲ ਦੇ ਪੁਰੂਲਿਆ ਵਿਖੇ ਚੋਣ ਪ੍ਰਚਾਰ ਲਈ ਪੁੱਜੇ। ਇਥੇ ਉਨ੍ਹਾਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਉੱਤੇ ਤਿੱਖ਼ਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਅੱਜ ਕੱਲ ਦੇਸ਼ ਵਿੱਚ ਗਾਲਾਂ ਕੱਢਣ ਦਾ ਦੌਰ ਚੱਲ ਰਿਹਾ ਹੈ ਅਤੇ 23 ਮਈ ਤੋਂ ਬਾਅਦ ਪੱਛਮੀ ਬੰਗਾਲ ਵਿੱਚ ਦੀਦੀ ਦਾ ਪਤਨ ਸ਼ੁਰੂ ਹੋਵੇਗਾ।