ਹੁਸ਼ਿਆਰਪੁਰ:ਜ਼ਿਲ੍ਹੇ ਦੇ ਦਸੂਹਾ ਦੇ ਪਿੰਡ ਓਡਰਾ ਦੇ ਇਕ 20 ਸਾਲਾਂ ਨੌਜਵਾਨ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਦੀ ਜਾਣਕਾਰੀ ਮਿਲਦੇ ਹੀ ਦਸੂਹਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਮਾਮਲੇ ਸਬੰਧੀ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਸਦੇ ਦੋ ਲੜਕੇ ਹਨ ਵੱਡਾ ਲੜਕਾ ਜਿਸ ਦੀ ਉਮਰ ਕਰੀਬ 20 ਸਾਲ ਹੈ ਅਤੇ ਛੋਟਾ ਲੜਕਾ ਜਿਸ ਦੀ ਉਮਰ ਕਰੀਬ 17 ਸਾਲ ਹੈ ਉਸ ਦਾ ਵੱਡਾ ਲੜਕਾ ਰੋਬਨ ਸਿੰਘ ਜੋ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪੜਦਾ ਹੈ ਜੋ ਕਿ ਘਰ ਆਇਆ ਹੋਇਆ ਸੀ ਜੋ ਕਿ ਦੁਪਹਿਰ ਦੇ ਸਮੇਂ ਆਪਣੇ ਮੋਟਰਸਾਇਕਲ ਉੱਤੇ ਸਵਾਰ ਹੋ ਕੇ ਘਰੋਂ ਗਿਆ ਸੀ ਉਸ ਤੋਂ ਬਾਅਦ ਪਿੰਡ ਦੀ ਇੱਕ ਲੜਕੀ ਜੋ ਕਿ ਰਿਸ਼ਤੇ ਵਿੱਚ ਉਸ ਦੀ ਭਤੀਜੀ ਲੱਗਦੀ ਹੈ ਨੇ ਦੱਸਿਆ ਕਿ ਉਨ੍ਹਾਂ ਦਾ ਮੋਟਰ ਸਾਇਕਲ ਸਕੂਲ ਦੇ ਗੇਟ ਕੋਲ ਡਿੱਗਿਆ ਪਿਆ ਹੈ। ਜਿਸ ਤੋਂ ਬਾਅਦ ਉਹ ਮੌਕੇ ਉੱਤੇ ਪਹੁੰਚੇ।