ਪੰਜਾਬ

punjab

ETV Bharat / city

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀ ਕਾਬੂ - daily update

ਵਿਜੀਲੈਂਸ ਬਿਓਰੋ ਨੇ ਪਟਵਾਰੀ ਕਰਮ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

Patwari

By

Published : Jun 1, 2019, 10:13 PM IST

ਚੰਡੀਗੜ੍ਹ:ਪੰਜਾਬ ਵਿਜੀਲੈਂਸ ਬਿਊਰੋ ਨੇ ਹੁਸ਼ਿਆਰਪੁਰ ਦੇ ਮਾਲ ਹਲਕਾ ਲਾਚੋਵਾਲ ਵਿਖੇ ਤਾਇਨਾਤ ਪਟਵਾਰੀ ਕਰਮ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਉਸਦੇ ਅਤੇ ਉਸ ਦੇ ਭਰਾ ਦੇ ਨਾਂ ਹੇਠ ਕਰਨ ਬਦਲੇ 25,000 ਰੁਪਏ ਦੀ ਮੰਗ ਕੀਤੀ ਸੀ ਪਰ ਸੌਦਾ 10,000 ਰੁਪਏ ਵਿਚ ਤੈਅ ਹੋਇਆ ਹੈ।

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 10,000 ਰੁਪਏ ਦੀ ਵੱਢੀ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ABOUT THE AUTHOR

...view details