ਹੁਸ਼ਿਆਰਪੁਰ : ਮਾਹਿਲਪੁਰ-ਹੁਸ਼ਿਆਰਪੁਰ ਰੋਡ ’ਤੇ ਪਿੰਡ ਜੈਤਪੁਰ ਦੇ ਨੇੜੇ ਸੜਕ ਕਿਨਾਰੇ ਅਚਾਨਕ ਦਰਖ਼ਤ ਡਿੱਗਣ ਕਾਰਨ ਵੱਡਾ ਹਾਦਸਾ ਵਾਪਰਿਆ। ਅਚਾਨਕ ਦਰਖ਼ਤ ਡਿੱਗਣ ਨਾਨ ਰਾਹੀਗੀਰਾਂ ਚੋਂ ਇੱਕ ਮਹਿਲਾ ਦੀ ਮੌਤ ਹੋ ਗਈ ਤੇ 2 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਜੇਰੇ ਇਲਾਜ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਰੱਖਿਆ ਗਿਆ ਹੈ।
ਸੜਕ ਕਿਨਾਰੇ ਦਰਖ਼ਤ ਡਿੱਗਣ ਕਾਰਨ ਇੱਕ ਮਹਿਲਾ ਦੀ ਮੌਤ, 2 ਗੰਭੀਰ ਜ਼ਖਮੀ
ਮਾਹਿਲਪੁਰ-ਹੁਸ਼ਿਆਰਪੁਰ ਰੋਡ ’ਤੇ ਪਿੰਡ ਜੈਤਪੁਰ ਦੇ ਨੇੜੇ ਸੜਕ ਕਿਨਾਰੇ ਅਚਾਨਕ ਦਰਖ਼ਤ ਡਿੱਗਣ ਕਾਰਨ ਵੱਡਾ ਹਾਦਸਾ ਵਾਪਰਿਆ। ਅਚਾਨਕ ਦਰਖ਼ਤ ਡਿੱਗਣ ਨਾਨ ਰਾਹੀਗੀਰਾਂ ਚੋਂ ਇੱਕ ਮਹਿਲਾ ਦੀ ਮੌਤ ਹੋ ਗਈ ਤੇ 2 ਲੋਕ ਗੰਭੀਰ ਜ਼ਖਮੀ ਹੋ ਗਏ।
ਜਾਣਕਾਰੀ ਮੁਤਾਬਕ ਜਸਕਰਨ ਸਿੰਘ ਪੁੱਤਰ ਹਰਦੇਵ ਸਿੰਘ, ਆਪਣੀ ਮਾਤਾ ਬਲਵਿੰਦਰ ਕੌਰ ਤੇ ਭੈਣ ਨਾਲ ਆਪਣੀ ਸਕੂਟਰੀ ’ਤੇ ਪਿੰਡ ਤੋਂ ਗੜ੍ਹਸ਼ੰਕਰ ਵੱਲ ਨੂੰ ਜਾ ਰਹੇ ਸਨ। ਜਦੋਂ ਉਹ ਉਕਤ ਸਥਾਨ ’ਤੇ ਪਹੁੰਚੇ ਤਾਂ ਅਚਾਨਕ ਸੜਕ ਦੇ ਕਿਨਾਰੇ ਇੱਕ ਅੰਬ ਦਾ ਦਰਖ਼ਤ ਜੜ੍ਹੋਂ ਟੁੱਟ ਕੇ ਸੜਕ ’ਤੇ ਆ ਡਿੱਗਾ। ਸਕੂਟਰੀ ’ਤੇ ਜਾ ਰਿਹਾ ਪਰਿਵਾਰ ਇਸ ਦੀ ਚਪੇਟ ਵਿਚ ਆ ਗਿਆ। ਇਸ ਹਾਦਸੇ 'ਚ ਤਿੰਨੋ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਆਂਦਾ ਗਿਆ ਜਿੱਥੇ ਬਲਵਿੰਦਰ ਕੌਰ ਦੀ ਮੌਤ ਹੋ ਗਈ। ਜਦੋਂ ਕਿ ਲੜਕੀ ਤੇ ਉੱਸ ਦੇ ਬੇਟੇ ਜਸਕਰਨ ਦੀ ਹਾਲਤ ਨਾਜੁਕ ਬਣੀ ਹੋਈ ਹੈ।
ਇਸ ਮੌਕੇ ਪੁੱਜੇ ਥਾਣਾ ਚੱਬੇਵਾਲ ਦੇ ਐਸਐਚਓ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਇਸ ਮੌਕੇ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਕਿਹਾ ਕਿ ਪੀਡਬਲਯੂਡੀ ਅਤੇ ਜੰਗਲਾਤ ਵਿਭਾਗ ਦੇ ਅਫ਼ਸਰਾਂ 'ਤੇ ਮਾਮਲਾ ਦਰਜ ਹੋਣਾ ਚਾਹੀਦਾ ਹੈ ।