ਪੰਜਾਬ

punjab

ETV Bharat / city

ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵਲੋਂ 31 ਨਵਜੰਮੀਆਂ ਬੱਚੀਆਂ ਦੀ ਮਨਾਈ ਗਈ ਲੋਹੜੀ

ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾਂ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੁਸ਼ਿਆਰਪੁਰ ਦੇ ਪਿੰਡ ਡਾਡਾ ਵਿਖੇ 31 ਨਵ ਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ। ਇਹ ਪ੍ਰੋਗਰਾਮ ਬੇਟੀ ਬਚਾਓ-ਬੇਟੀ ਪੜਾਓ ਯੋਜਨਾ ਦੇ ਤਹਿਤ ਕਰਵਾਇਆ ਗਿਆ। ਇਸ ਮੌਕੇ ਸੂਬੇ ਦੇ ਉਦਯੋਗ 'ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਖ਼ਾਸ ਤੌਰ 'ਤੇ ਸ਼ਿਰਕਤ ਕੀਤੀ।

31 ਨਵਜੰਮੀਆਂ ਬੱਚੀਆਂ ਦੀ ਮਨਾਈ ਗਈ ਲੋਹੜੀ
31 ਨਵਜੰਮੀਆਂ ਬੱਚੀਆਂ ਦੀ ਮਨਾਈ ਗਈ ਲੋਹੜੀ

By

Published : Jan 12, 2020, 6:01 PM IST

ਹੁਸ਼ਿਆਰਪੁਰ: ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਬੇਟੀ ਬਚਾਓ-ਬੇਟੀ ਪੜ੍ਹਾਓ ਯੋਜਨਾ ਤਹਿਤ ਪਿੰਡ ਡਾਡਾ 'ਚ 31 ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ। ਇਸ ਪ੍ਰੋਗਰਾਮ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

31 ਨਵਜੰਮੀਆਂ ਬੱਚੀਆਂ ਦੀ ਮਨਾਈ ਗਈ ਲੋਹੜੀ

ਇਸ ਦੌਰਾਨ ਨਵ ਜੰਮੀਆਂ ਬੱਚੀਆਂ ਨੂੰ ਤੋਹਫ਼ੇ ਦੇ ਕੇ ਉਨ੍ਹਾਂ ਦੇ ਪਰਿਵਾਰ ਨੂੰ ਲੋਹੜੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਵਿਦਿਆਰਥਣਾਂ ਨੇ ਸੱਭਿਆਚਾਰਕ ਪ੍ਰਰੋਗਰਾਮ ਵੀ ਪੇਸ਼ ਕੀਤਾ ਗਿਆ।

ਸਮਾਰੋਹ ਤੋਂ ਪਹਿਲਾਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਡਾ. ਅੰਬੇਡਕਰ ਪੀਪਲਜ਼ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਖੋਲ੍ਹੇ ਗਏ ਸਿਲਾਈ ਸੈਂਟਰ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਇਸ ਸੈਂਟਰ ਨੂੰ ਖੋਲ੍ਹਣ ਦਾ ਉਦੇਸ਼ ਮਹਿਲਾਵਾਂ ਨੂੰ ਪੇਸ਼ੇਵਰ ਕੋਰਸਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਦੇ ਨਾਲ-ਨਾਲ ਨਾਰੀ ਸਸ਼ਕਤੀਕਰਨ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਸਾਰਿਆਂ ਨੂੰ ਲੋਹੜੀ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਇਸ ਸ਼ੁੱਭ ਮੌਕੇ ਅਸੀਂ ਇਨ੍ਹਾਂ ਨਵ ਜੰਮੀਆਂ ਬੱਚੀਆਂ ਦੀ ਪਹਿਲੀ ਲੋਹੜੀ ਮਨਾ ਰਹੇ ਹਾਂ। ਉਨ੍ਹਾਂ ਧੀਆਂ ਤੋਂ ਬਿਨ੍ਹਾਂ ਸਮਾਜ ਦੀ ਕਲਪਨਾ ਨੂੰ ਅਧੂਰਾ ਦੱਸਦੇ ਹੋਏ, ਲੋਕਾਂ ਨੂੰ ਕੰਨਿਆ ਭਰੂਣ ਹੱਤਿਆ ਵਹਗੀ ਗ਼ਲਤ ਸੋਚ ਨੂੰ ਤਿਆਗ ਕਰਕੇ ਧੀਆਂ ਦੇ ਸਤਿਕਾਰ ਕੀਤੇ ਜਾਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਧੀਆਂ ਨੂੰ ਪੱਤਰਾਂ ਬਰਾਬਰ ਸਾਮਾਨ ਮੌਕੇ ਮਿਲਣੇ ਚੀਹੀਦੇ ਹਨ। ਕਿਉਂਕਿ ਲੜਕੀਆਂ ਹਰ ਖ਼ੇਤਰ 'ਚ ਤਰੱਕੀ ਕਰ ਰਹੀਆਂ ਹਨ।

ABOUT THE AUTHOR

...view details