ਹੁਸ਼ਿਆਰਪੁਰ: ਪੰਜਾਬ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸਮਾਜ ਨੂੰ ਚੰਗੀ ਸਿਹਤ ਦੇਣ ਲਈ ਐਨਆਰਆਈਆਂ ਦਾ ਵੱਡਾ ਯੋਗਦਾਨ ਰਿਹਾ ਹੈ। ਅਜਿਹਾ ਹੀ ਹੁਸ਼ਿਆਰਪੁਰ ਦੀ ਤਹਿਸੀਲ ਗੜ੍ਹਸ਼ੰਕਰ ਦੇ ਪਿੰਡ ਥਾਣਾ ਵਿਖੇ ਵੇਖਣ ਨੂੰ ਮਿਲਿਆ। ਇਥੇ ਦੇ ਨੌਜਵਾਨਾਂ ਨੇ ਐਨਆਰਆਈ ਭਰਾਵਾਂ ਦੀ ਮਦਦ ਨਾਲ ਪਿੰਡ ਦੀ ਨੁਹਾਰ ਬਦਲ ਦਿੱਤੀ ਹੈ।
ਨੌਜਵਾਨਾਂ ਨੇ ਐਨਆਰਆਈਆਂ ਦੀ ਮਦਦ ਨਾਲ ਪਿੰਡ ਦੀ ਨੁਹਾਰ ਬਦਲ ਦਿੱਤੀ ਹੈ। ਪਿੰਡ ਵਿੱਚ ਸੜਕਾਂ, ਸਟ੍ਰੀਟ ਲਾਈਟਾਂ ਤੇ ਪੰਚਾਇਤ ਨਾਲ ਮਿਲ ਕੇ ਹੋਰਨਾਂ ਕੰਮ ਕਰਵਾਏ ਜਾ ਰਹੇ ਹਨ। ਪਿੰਡ ਦੇ ਨੌਜਵਾਨ ਪੰਚਾਇਤ ਨਾਲ ਮਿਲ ਕੇ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਸਹਿਯੋਗ ਕਰਦੇ ਹਨ।
ਨੌਜਵਾਨਾਂ ਨੇ ਬਦਲੀ ਪਿੰਡ ਦੀ ਨੁਹਾਰ ਪਿੰਡ ਦੇ ਇੱਕ ਨੌਜਵਾਨ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹੋਰਨਾਂ ਨੌਜਵਾਨਾਂ ਨੂੰ ਚੰਗੀ ਸਿਹਤ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਲਈ ਪ੍ਰੇਰਤ ਕਰਨ ਲਈ ਪਿੰਡ ਵਿੱਚ ਬਾਬਾ ਕਰਮੂ ਸਪੋਰਟਸ ਕਲਬ ਦਾ ਗਠਨ ਕੀਤਾ ਗਿਆ ਹੈ। ਹਰ ਸਾਲ ਅਸੀਂ ਇਥੇ ਕਬੱਡੀ ਟੂਰਨਾਮੈਂਟ ਕਰਵਾਉਂਦੇ ਹਾਂ। ਅਸੀਂ ਪਿੰਡ ਵਿੱਚ ਸਟੇਡੀਅਮ ਬਣਾਉਣ ਦੀ ਤਿਆਰੀ ਕਰ ਰਹੇ ਹਾਂ। ਇਸ ਤੋਂ ਇਲਾਵਾ ਪਿੰਡ ਵਿੱਚ ਜਿਮ ਲੀ ਖੋਲ੍ਹਿਆ ਗਿਆ ਹੈ।
ਪਿੰਡ ਥਾਣਾ ਦੇ ਨੌਜਵਾਨਾਂ ਵੱਲੋਂ ਕੀਤੇ ਗਏ ਜਾ ਰਹੇ ਇਸ ਉਪਰਾਲੇ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ ਤੇ ਨੇੜਲੇ ਪਿੰਡਾਂ ਦੇ ਲੋਕ ਵੀ ਇਸ ਪਿੰਡ ਵਿੱਚ ਸਟੇਡੀਅਮ ਤੇ ਜਿੰਮ ਵਿੱਚ ਆਉਂਦੇ ਹਨ। ਪਿੰਡ ਦੇ ਨੌਜਵਾਨਾਂ ਨੇ ਇਲਾਕਾ ਵਾਸੀਆਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੌਜਵਾਨ ਸਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਬਤੀਤ ਕਰਨ ਲਈ ਪ੍ਰੇਰਤ ਕੀਤਾ।