ਜਲੰਧਰ:ਜਲੰਧਰ ਦੇ ਕਸਬਾ ਫਿਲੌਰ ਵਿਖੇ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ ਪੁਲਿਸ ਵਾਲੇ ਦੀ ਘਰਵਾਲੀ ਨੇ ਹੀ ਵਿਦੇਸ਼ ਭੇਜਣ ਦੇ ਨਾਮ ਤੇ 28 ਲੱਖ ਰੁਪਏ ਦੀ ਠੱਗੀ ਕਰ ਲਈ। ਜਿਸ ਤੋਂ ਬਾਅਦ ਪੀੜਤਾਂ ਨੇ ਇਸਦੀ ਸ਼ਿਕਾਇਤ ਥਾਣਾ ਫਿਲੌਰ ਵਿਖੇ ਦਰਜ ਕਰਵਾਈ। ਤਫ਼ਤੀਸ਼ ਨੂੰ ਅਮਲ ਵਿੱਚ ਲਿਆਉਂਦਿਆਂ ਹੋਇਆਂ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।
ਵਿਦੇਸ਼ ਭੇਜਣ ਦੇ ਚੱਕਰ ਵਿੱਚ ਕੀਤੀ 28 ਲੱਖ ਦੀ ਠੱਗੀ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਫਿਲੌਰ ਸੰਜੀਵ ਕਪੂਰ ਨੇ ਦੱਸਿਆ ਕਿ ਬੀਤੇ ਦਿਨ ਹੀ ਉਨ੍ਹਾਂ ਦੇ ਕੋਲ ਸੰਦੀਪ ਕੌਰ ਪਤਨੀ ਸ਼ਾਮ ਲਾਲ ਵਾਸੀ ਗੰਨਾ ਨੇ ਉਨ੍ਹਾਂ ਨੂੰ ਸ਼ਿਕਾਇਤ ਦਿੱਤੀ ਸੀ। ਕਿ ਪਰਮਜੀਤ ਕੌਰ ਪਤਨੀ ਅਸ਼ਵਨੀ ਕੁਮਾਰ ਵਾਸੀ ਮਕਾਨ ਨੰਬਰ 108 ਪੁਲਿਸ ਕਲੋਨੀ ਜਲੰਧਰ ਨੇ ਉਨ੍ਹਾਂ ਨੂੰ ਕਿਹਾ ਕਿ ਜੇਕਰ ਉਹ ਕੈਨੇਡਾ ਜਾਣਾ ਚਾਹੁੰਦੇ ਹਨ, ਤਾਂ ਉਹ ਉਨ੍ਹਾਂ ਨੂੰ 28 ਲੱਖ ਰੁਪਏ ਦੇ ਦੇਵੇ ਅਤੇ ਉਹ ਉਨ੍ਹਾਂ ਨੂੰ ਕੈਨੇਡਾ ਭੇਜ ਦੇਵੇਗੀ।
ਜਿਸ ਤੇ ਪੀੜਤਾਂ ਨੇ 28 ਲੱਖ ਰੁਪਏ ਪਰਮਜੀਤ ਕੌਰ ਨੂੰ ਦੇ ਦਿੱਤੇ। ਉਸ ਤੋਂ ਬਾਅਦ ਨਾ ਤਾਂ ਉਨ੍ਹਾਂ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਕੋਈ ਗੱਲਬਾਤ ਅੱਗੇ ਕੀਤੀ ਤੇ ਨਾ ਹੀ ਬਾਅਦ ਵਿੱਚ ਪੈਸੇ ਵਾਪਸ ਕੀਤੇ। ਜਿਸ ਤੋਂ ਬਾਅਦ ਮਜ਼ਬੂਰਨ ਉਨ੍ਹਾਂ ਨੂੰ ਥਾਣਾ ਫਿਲੌਰ ਵਿਖੇ ਸ਼ਿਕਾਇਤ ਦੇਣੀ ਪਏ। ਜਿਸ ਤੇ ਪੁਲਿਸ ਨੇ ਮਾਮਲਾ ਦਰਜ ਕਰਵਾ ਦਿੱਤਾ ਅਤੇ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਹੋਇਆ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।
ਵੇਰਵੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਨੇ ਦੱਸਿਆ ਕਿ ਇਸ ਵਿਚ ਦੋ ਦੋਸ਼ੀ ਪਾਏ ਗਏ ਸਨ। ਜਿਨ੍ਹਾਂ ਵਿਚੋਂ ਇਕ ਦੋਸ਼ੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਦਿੱਤਾ ਗਿਆ ਸੀ। ਜਿਸ ਦੀ ਪਹਿਚਾਣ ਕੇਬੂ ਪਤਨੀ ਰੁਦਰੂ ਰਾਮ ਵਾਸੀ ਚੱਕ ਕਲਾਂ ਥਾਣਾ ਨਕੋਦਰ ਸਦਰ ਵਜੋਂ ਹੋਈ ਹੈ। ਦੂਜੇ ਦੋਸ਼ੀ ਨੂੰ ਹੁਣ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਦੀ ਪਹਿਚਾਣ ਪਰਮਜੀਤ ਕੌਰ ਪਤਨੀ ਅਸ਼ਵਨੀ ਕੁਮਾਰ ਵਾਸੀ ਪੁਲਿਸ ਲਾਈਨ ਜਲੰਧਰ ਵਜੋਂ ਹੋਈ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਜਿਹੜੀ 28 ਲੱਖ ਰੁਪਏ ਦੀ ਠੱਗੀ ਮਾਰੀ ਹੈ। ਉਸ ਨੂੰ ਬਰਾਮਦ ਕਰਨਾ ਹਜੇ ਬਾਕੀ ਹੈ। ਪੁਲਿਸ ਨੇ ਮੁਕੱਦਮਾ ਨੰਬਰ 190/21 ਧਾਰਾ 420 ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਵਜੋਂ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋਂ:ਪਤੀ ਨੇ ਕੀਤਾ ਪਤਨੀ ਦਾ ਕਤਲ