ਜਲੰਧਰ : ਜਲੰਧਰ-ਫਿਲੌਰ ਮੁਖ ਮਾਰਗ 'ਤੇ ਦੇਰ ਭਿਆਨਕ ਸੜਕ ਹਾਦਸਾ ਹੋਣ ਦੀ ਖ਼ਬਰ ਹੈ। ਇਥੇ ਮੁਖ ਮਾਰਗ 'ਤੇ ਸੇਂਟ ਜੋਸਫ ਕਾਨਵੈਂਟ ਸਕੂਲ ਦੇ ਨੇੜੇ ਇੱਕ ਅਣਪਛਾਤੇ ਵਾਹਨ ਨੇ ਆਟੋ ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਇਸ ਸੜਕ ਹਾਦਸੇ ਵਿੱਚ ਤਿੰਨ ਪ੍ਰਵਾਸੀ ਮਜ਼ਦੂਰ ਗੰਭੀਰ ਜ਼ਖਮੀ ਹੋ ਗਏ ਤੇ ਇੱਕ ਦੀ ਮੌਤ ਹੋ ਗਈ।
ਜਲੰਧਰ-ਫਿਲੌਰ ਮੁਖ ਮਾਰਗ 'ਤੇ ਭਿਆਨਕ ਸੜਕ ਹਾਦਸਾ, ਤਿੰਨ ਪ੍ਰਵਾਸੀ ਮਜ਼ਦੂਰ ਜ਼ਖਮੀ,1 ਦੀ ਮੌਤ - ਸਿਵਲ ਹਸਪਤਾਲ ਜਲੰਧਰ
ਜਲੰਧਰ ਦੇ ਕਸਬਾ ਫਿਲੌਰ ਦੇ ਮੁਖ ਮਾਰਗ 'ਤੇ ਸਥਿਤ ਸੇਂਟ ਜੋਸਫ ਕਾਨਵੈਂਟ ਸਕੂਲ ਦੇ ਨੇੜੇ ਇੱਕ ਅਣਪਛਾਤੇ ਵਾਹਨ ਨੇ ਆਟੋ ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਇਸ ਸੜਕ ਹਾਦਸੇ ਵਿੱਚ ਤਿੰਨ ਪ੍ਰਵਾਸੀ ਮਜ਼ਦੂਰ ਗੰਭੀਰ ਜ਼ਖਮੀ ਹੋ ਗਏ ਤੇ ਇੱਕ ਦੀ ਮੌਤ ਹੋ ਗਈ। ਜ਼ਖਮੀਆਂ ਨੂੰ ਜ਼ੇਰੇ ਇਲਾਜ ਸਿਵਲ ਹਸਪਤਾਲ ਜਲੰਧਰ ਵਿਖੇ ਦਾਖਲ ਕਰਵਾਇਆ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਫਿਲੌਰ ਪੁਲਿਸ ਦੇ ਏਐਸਆਈ ਸੁਰਿੰਦਰ ਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਜਲੰਧਰ-ਫਿਲੌਰ ਹਾਈਵੇ ਉੱਤੇ ਸੜਕ ਹਾਦਸੇ ਸਬੰਧੀ ਜਾਣਕਾਰੀ ਮਿਲੀ ਸੀ। ਕਿਸੇ ਅਣਪਛਾਤੇ ਵਾਹਨ ਨੇ ਆਟੋ ਰਿਕਸ਼ਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਆਟੋ ਪੂਰੀ ਤਰ੍ਹਾਂ ਪਲਟ ਗਿਆ 'ਤੇ ਆਟੋ 'ਚ ਬੈਠੇ ਪ੍ਰਵਾਸੀ ਮਜ਼ਦੂਰ ਗੰਭੀਰ ਜ਼ਖਮੀ ਹੋ ਗਏ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਤਿੰਨ ਜ਼ਖਮੀਆਂ ਨੇ ਰਾਹਗੀਰਾਂ ਦੀ ਮਦਦ ਨਾਲ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜ਼ਖਮੀਆਂ ਨੂੰ ਜ਼ੇਰੇ ਇਲਾਜ ਸਿਵਲ ਹਸਪਤਾਲ ਜਲੰਧਰ ਵਿਖੇ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਤਿੰਨ ਪ੍ਰਵਾਸੀ ਮਜ਼ਦੂਰ ਜ਼ਖਮੀ ਹੋ ਗਏ ਹਨ ਤੇ ਇੱਕ ਦੀ ਮੌਤ ਹੋ ਗਈ ਹੈ। ਪੁਲਿਸ ਵੱਲੋਂ ਜ਼ਖਮੀਆਂ ਦੇ ਬਿਆਨ ਦੇ ਆਧਾਰ 'ਤੇ ਅਣਪਛਾਤੇ ਵਾਹਨ ਚਾਲਕ 'ਤੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।