ਜਲੰਧਰ:ਜੰਡਿਆਲਾ ਪੁਲਿਸ ਚੌਕੀ ਅਧੀਨ ਪੈਂਦੇ ਪਿੰਡ ਸਰਹਾਲੀ ਵਿਚ ਇੱਕ ਤਿੰਨ ਸਾਲ ਦੀ ਬੱਚੀ ਨਾਲ ਜਬਰ ਜਿਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੀ ਦੇ ਪਿਤਾ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਉਨ੍ਹਾਂ ਦਾ ਗੁਆਂਢੀ ਸ਼ਰਾਬ ਦੇ ਨਸ਼ੇ 'ਚ ਬੱਚੀ ਨੂੰ ਚੁੱਕ ਕੇ ਲੈ ਗਿਆ, ਜਦੋਂ ਰਾਤ 2 ਵਜੇ ਉਸ ਨੂੰ ਪਤਾ ਲਗਾ ਤਾਂ ਪੁਲਿਸ ਨੂੰ ਜਾਣਕਾਰੀ ਦਿੱਤੀ।
ਜਲੰਧਰ 'ਚ 3 ਸਾਲਾ ਬੱਚੀ ਦਾ ਬਲਾਤਕਾਰ, ਦੋਸ਼ੀ ਦੀ ਭਾਲ ਜਾਰੀ - Jalandhar
ਸਰਹਾਲੀ ਵਿਖੇ ਇੱਕ ਤਿੰਨ ਸਾਲ ਦੀ ਬੱਚੀ ਨਾਲ ਜਬਰ ਜਿਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੀ ਦੇ ਪਰਿਵਾਰ ਵਾਲਿਆਂ ਮੁਤਾਬਕ ਉਨ੍ਹਾਂ ਦਾ 35 ਸਾਲਾ ਗੁਆਂਢੀ ਮਹਿੰਦਰ ਇਸ ਘਟਨਾ ਲਈ ਜ਼ਿੰਮੇਵਾਰ ਹੈ।
rape case
ਬੱਚੀ ਨੂੰ ਜਲੰਧਰ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ। ਪੁਲਿਸ ਨੇ ਮਾਮਲਾ ਦਰਜ ਕਰਕੇ ਫਰਾਰ ਗੁਆਂਢੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।