ਜਲੰਧਰ: ਬਿਜਲੀ ਦੇ ਵਧੇ ਰੇਟਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸ ਸਰਕਾਰ ’ਤੇ ਵੱਡੇ ਸਵਾਲ ਖੜੇ ਕੀਤੇ। ਇਸ ਮੌਕੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਬਿਜਲੀ ਦੇ ਬਿੱਲਾਂ ਦੇ ਰੇਟ ਕਾਫੀ ਵਧਾ ਦਿੱਤੇ ਹਨ ਜਿਸ ਕਾਰਨ ਆਮ ਲੋਕਾਂ ਦੇ ਜੋ ਬਿੱਲ ਆ ਰਹੇ ਹਨ ਉਹ ਉਹਨਾਂ ਦੀ ਪਹੁੰਚ ਤੋਂ ਵੀ ਪਰ੍ਹੇ ਹਨ। ਇਸ ਦੇ ਵਿਰੋਧ ਵਿੱਚ ਉਨ੍ਹਾਂ ਵੱਲੋਂ ਇਹ ਐਲਾਨ ਕੀਤਾ ਕਿ 7 ਅਪ੍ਰੈਲ ਤੋਂ ਬਿਜਲੀ ਦੇ ਬਿੱਲਾਂ ਨੂੰ ਲੈ ਆਮ ਆਦਮੀ ਪਾਰਟੀ ਵੱਲੋਂ ਜਨ ਅੰਦੋਲਨ ਦੀ ਸ਼ੁਰੂਆਤ ਕੀਤੀ ਜਾਵੇਗੀ।
ਮਹਿੰਗੀ ਬਿਜਲੀ ਖ਼ਿਲਾਫ਼ ‘ਆਪ’ 7 ਅਪ੍ਰੈਲ ਤੋਂ ਸ਼ੁਰੂ ਕਰੇਗੀ ਜਨ ਅੰਦੋਲਨ ਇਹ ਵੀ ਪੜੋ: ਪੰਜਾਬ ਵਿੱਚ ਮਹਿਲਾਵਾਂ ਲਈ ਸਰਕਾਰੀ ਬੱਸਾਂ ’ਚ ਸਫਰ ਹੋਇਆ ਮੁਫਤ
ਇਸ ਮੌਕੇ ਉਹਨਾਂ ਨੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦਿੱਲੀ ’ਚ ਮੁਫ਼ਤ ਬਿਜਲੀ ਦੇ ਸਕਦੀ ਹੈ ਤਾਂ ਪੰਜਾਬ ’ਚ ਕਿਉਂ ਨਹੀਂ ? ਉਥੇ ਹੀ ਉਹਨਾਂ ਨੇ ਪੰਜਾਬ ਸਰਕਾਰ ਨੂੰ ਇਸ ਮੁੱਦੇ ’ਤੇ ਦਿੱਲੀ ਸਰਕਾਰ ਦੇ ਮਾਡਲ ਨੂੰ ਇਨ ਬਿਨ ਲਾਗੂ ਕਰਨ ਦੀ ਸਲਾਹ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਅੰਦੋਲਨ ਵਿੱਚ ਉਨ੍ਹਾਂ ਦੇ ਵਲੰਟੀਅਰ ਪੰਜਾਬ ਦੇ ਹਰ ਇੱਕ ਘਰ ਵਿੱਚ ਜਾਣਗੇ ਅਤੇ ਇਹ ਦੇਖਣਗੇ ਕਿ ਜਿਨ੍ਹਾਂ ਦੇ ਬਿੱਲ ਜ਼ਿਆਦਾ ਆਏ ਹਨ ਉਨ੍ਹਾਂ ਦੇ ਬਿੱਲਾਂ ਨੂੰ ਅੱਗ ਲਗਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਇਹ ਵਾਅਦਾ ਕੀਤਾ ਸੀ ਕਿ ਕੀ ਉਹ ਇੰਡਸਟਰੀਅਲ ਏਰੀਏ ਨੂੰ 5 ਰੁਪਏ ਪ੍ਰਤੀ ਯੂਨਿਟ ਅਤੇ ਪਰਿਵਾਰਾਂ ਨੂੰ ਇਸ ਤੋਂ ਵੀ ਘੱਟ ਰੁਪਏ ਦੇ ਨਾਲ ਬਿਜਲੀ ਦੇਣਗੇ ਪਰ ਹੁਣ ਜੇ ਗੱਲ ਕਰੀਏ ਤਾਂ ਇਹੀ ਬਿੱਲ ਉਹ ਆਮ ਪਰਿਵਾਰਾਂ ਨੂੰ ਦੱਸ ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਦੇ ਨਾਲ ਦੇ ਰਿਹਾ ਹੈ ਜੋ ਕਿ ਆਮ ਜਨਤਾ ਦੇ ਨਾਲ ਸਾਫ ਤੌਰ ’ਤੇ ਧੋਖਾ ਹੈ।
ਇਹ ਵੀ ਪੜੋ: ਸਰਕਾਰੀ ਬੱਸਾਂ 'ਚ ਮਹਿਲਾਵਾਂ ਨੇ ਮੁਫ਼ਤ ਸਫਰ ਕਰ ਸੂਬਾ ਸਰਕਾਰ ਦਾ ਕੀਤਾ ਧੰਨਵਾਦ