ਜਲੰਧਰ : ਖੇਤੀਬਾੜੀ ਵਿਭਾਗ ਅਤੇ ਕਿਸਾਨ ਭਲਾਈ ਵਿਭਾਗ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਅਤੇ ਕਣਕ ਦੀ ਬਿਜਾਈ ਲਈ ਸੁਪਰ ਸੀਡਰ ਦੀ ਵਰਤੋਂ ਕਰਨ ਪ੍ਰੇਰਤ ਕਰ ਰਿਹਾ ਹੈ। ਇਸ ਦੇ ਸ਼ਹਿਰ 'ਚ ਵੱਖ-ਵੱਖ ਥਾਵਾਂ ਉੱਤੇ ਖੇਤੀ ਨਾਲ ਸਬੰਧਤ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ।
ਜਿਥੇ ਇੱਕ ਪਾਸੇ ਪਰਾਲੀ ਸਾੜਨ ਨਾਲ ਦਿੱਲੀ ਅਤੇ ਪੰਜਾਬ ਸਮੇਤ ਕਈ ਸੂਬੇ ਪ੍ਰਦੂਸ਼ਣ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੇ ਹਨ, ਉਥੇ ਹੀ ਦੂਜੇ ਪਾਸੇ ਕਿਸਾਨਾਂ ਵੱਲੋਂ ਪਰਾਲੀ ਸਾੜਨ ਨੂੰ ਮਜ਼ਬੂਰੀ ਦੱਸਿਆ ਗਿਆ ਹੈ।
ਇਸ ਸਮੱਸਿਆ ਨੂੰ ਵੇਖਦੇ ਹੋਏ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਲੰਧਰ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਖੇਤੀਬਾੜੀ ਵਿਭਾਗ ਵਲੋਂ ਵੱਖ-ਵੱਖ ਥਾਵਾਂ 'ਤੇ ਖੇਤੀ ਮਸ਼ੀਨਾਂ ਦੀ ਪ੍ਰਦਰਸ਼ਨੀ ਲਗਾ ਕੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਅਤੇ ਇਸ ਨੂੰ ਜ਼ਮੀਨ 'ਚ ਵਾਹੁਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਲਈ ਖੇਤੀਬਾੜੀ ਦੇ ਅਧਿਕਾਰੀ ਖ਼ੁਦ ਸੁਪਰ ਸੀਡਰ ਮਸ਼ੀਨ ਰਾਹੀਂ ਖੇਤਾਂ ਵਿੱਚ ਕਣਕ ਬੀਜਣ ਦੀ ਸਿਖਾਲਾਈ ਦੇ ਰਹੇ ਹਨ।