ਚੰਡੀਗੜ੍ਹ: Assembly Election 2022: ਵਿਧਾਨ ਸਭਾ ਚੋਣਾਂ 2017 ਵਿੱਚ ਆਦਮਪੁਰ (Adampur Assembly Constituency) ’ਤੇ ਅਕਾਲੀ ਦਲ (SAD) ਦੇ ਵਿਧਾਇਕ ਪਵਨ ਟੀਨੂੰ (Pawan Teenu) ਨੇ ਜਿੱਤ ਹਾਸਲ ਕੀਤੀ ਸੀ। ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਨਜ਼ਰ ਆ ਰਿਹਾ ਹੈ, ਇਸ ਲਈ ਪੜੋ ਪੂਰੀ ਖ਼ਬਰ...
ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਦਾ ਮਹੌਲ ਮਘ ਚੁੱਕਾ ਹੈ ਤੇ ਸਾਰੀਆਂ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਆਦਮਪੁਰ ਸੀਟ (Adampur Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਲਵਾਂਗੇ।
ਆਦਮਪੁਰ (Adampur Assembly Constituency)
ਜੇਕਰ ਆਦਮਪੁਰ ਸੀਟ (Adampur Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਅਕਾਲੀ ਦਲ ਦੇ ਪਵਨ ਟੀਨੂੰ (Pawan Teenu) ਮੌਜੂਦਾ ਵਿਧਾਇਕ ਹਨ। ਪਵਨ ਟੀਨੂੰ 2017 ਵਿੱਚ ਦੂਜੀ ਵਾਰ ਇਥੋਂ ਵਿਧਾਇਕ ਬਣੇ ਸੀ। ਉਨ੍ਹਾਂ ਨੇ ਆਦਮਪੁਰ ਤੋਂ ਦੂਜੀ ਵਾਰ ਚੋਣ ਲੜੀ ਸੀ ਤੇ ਕਾਂਗਰਸ ਦੇ ਉਮੀਦਵਾਰ ਮੋਹਿੰਦਰ ਸਿੰਘ ਕੇਪੀ ਨੂੰ ਮਾਤ ਦੇ ਦਿੱਤੀ ਸੀ।
ਇਸ ਵਾਰ ਪਵਨ ਟੀਨੂੰ ਅਕਾਲੀ ਦਲ ਵੱਲੋਂ ਤੀਜੀ ਵਾਰ ਚੋਣ ਲੜ ਰਹੇ ਹਨ ਤੇ ਕਾਂਗਰਸ ਨੇ ਕੇਪੀ ਨੂੰ ਟਿਕਟ ਨਾ ਦੇ ਕੇ ਸੁਖਵਿੰਦਰ ਸਿੰਘ ਤੋਂ ਕੋਟਲੀ ਨੂੰ ਉਮੀਦਵਾਰ ਬਣਾਇਆ ਹੈ ਤੇ ਆਮ ਆਦਮੀ ਪਾਰਟੀ ਨੇ ਵੀ ਜੀਤ ਲਾਲ ਭੱਟੀ ਨੂੰ ਟਿਕਟ ਦਿੱਤੀ ਹੈ, ਜਦੋਂਕਿ ਪਿਛਲੀ ਵਾਰ ਹੰਸਰਾਜ ਰਾਣਾ ਨੇ 25 ਹਜਾਰ ਤੋਂ ਵੱਧ ਵੋਟ ਹਾਸਲ ਕੀਤੀ ਸੀ। ਜਦੋਂਕਿ ਭਾਜਪਾ-ਪੀਐਲਸੀ-ਅਕਾਲੀ ਦਲ ਸੰਯੁਕਤ ਵੱਲੋਂ ਉਮੀਦਵਾਰ ਐਲਾਨਿਆ ਜਾਣਾ ਬਾਕੀ ਹੈ।
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਆਦਮਪੁਰ ਸੀਟ (Adamapur Constituency) ’ਤੇ 73.43 ਫੀਸਦ ਵੋਟਿੰਗ ਹੋਈ ਸੀ ਤੇ ਅਕਾਲੀ ਦਲ ਦੇ ਪਵਨ ਟੀਨੂੰ (Pawan Teenu) ਵਿਧਾਇਕ ਚੁਣੇ ਗਏ ਸੀ। ਪਵਨ ਟੀਨੂੰ ਨੇ ਉਸ ਸਮੇਂ ਕਾਂਗਰਸ (Congress) ਦੇ ਮੋਹਿੰਦਰ ਸਿੰਘ ਕੇਪੀ (Mohinder Singh Kayapee) ਨੂੰ ਮਾਤ ਦਿੱਤੀ ਸੀ। ਜਦੋਂਕਿ ਆਮ ਆਦਮੀ ਪਾਰਟੀ ਦੇ ਹਰਕ੍ਰਿਸ਼ਨ ਸਿੰਘ ਵਾਲੀਆ (Harkrishan Singh Walia) ਤੀਜੇ ਸਥਾਨ ’ਤੇ ਰਹੇ ਸੀ।
ਇਸ ਦੌਰਾਨ ਕਾਂਗਰਸ ਦੇ ਉਮੀਦਵਾਰ ਰਾਣਾ ਗੁਰਜੀਤ ਸਿੰਘ ਨੂੰ 59349 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਅਕਾਲੀ-ਭਾਜਪਾ ਉਮੀਦਵਾਰ ਸਰਬਜੀਤ ਸਿੰਘ ਮੱਕੜ ਰਹੇ ਸੀ, ਉਨ੍ਹਾਂ ਨੂੰ 30225 ਵੋਟਾਂ ਪਈਆਂ ਸੀ ਤੇ ਆਮ ਆਦਮੀ ਪਾਰਟੀ ਦੇ ਹੰਸ ਰਾਜ ਰਾਣਾ ਨੂੰ 25239 ਵੋਟਾਂ ਹਾਸਲ ਹੋਈਆਂ ਸੀ।