‘ਦਿੱਲੀ ਚਲੋ ਮੋਰਚਾ ਮੱਲੋ’ ਤਹਿਤ ਬੈਂਸ ਪੁੱਜੇ ਜਲੰਧਰ - ਲੋਕ ਇਨਸਾਫ਼ ਪਾਰਟੀ
ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵੱਲੋਂ ‘ਦਿੱਲੀ ਚਲੋ ਮੋਰਚਾ ਮੱਲੋ’ ਮੁਹਿੰਮ ਦਾ ਐਲਾਨ ਕੀਤਾ ਗਿਆ ਸੀ | ਜਿਸ ਤਹਿਤ ਬੈਂਸ ਪੂਰੇ ਪੰਜਾਬ ’ਚ ਲੋਕਾਂ ਨੂੰ ਕਿਸਾਨਾਂ ਖ਼ਿਲਾਫ਼ ਬਣਾਏ ਕਾਲੇ ਕਾਨੂੰਨ ਦਾ ਵਿਰੋਧ ਕਰਨ ਦੀ ਕਰ ਰਹੇ ਹਨ|
ਜਲੰਧਰ: ਕੇਂਦਰ ਦੀ ਭਾਜਪਾ ਸਰਕਾਰ ਵੱਲੋਂ 3 ਖੇਤੀ ਕਾਨੂੰਨ ਪਾਸ ਕੀਤੇ ਗਏ ਹਨ, ਜਿਸ ਦੇ ਵਿਰੋਧ ’ਚ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਤੇ ਇਹ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ। ਪਰ ਭਾਜਪਾ ਸਰਕਾਰ ਇਹਨਾਂ ਨੂੰ ਕਿਸਾਨਾਂ ਲਈ ਲਾਹੇਵੰਦ ਦੱਸ ਰੱਦ ਨਹੀਂ ਕਰ ਰਹੀ। ਪਹਿਲਾਂ ਜਿੱਥੇ ਕਿਸਾਨ ਸਿਰਫ਼ ਪੰਜਾਬ ’ਚ ਕੇਂਦਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਨ, ਉਥੇ ਹੀ ਹੁਣ ਕਿਸਾਨ ਕਰੀਬ ਢਾਈ ਮਹੀਨੇ ਤੋਂ ਦਿੱਲੀ ਦੀਆਂ ਹੱਦਾਂ ’ਤੇ ਬੈਠੇ ਹਨ। ਕਿਸਾਨਾਂ ਦੇ ਇਸ ਸੰਘਰਸ਼ ਨੂੰ ਹਰ ਵਰਗ ਦਾ ਸਾਥ ਮਿਲ ਰਿਹਾ ਹੈ ਤੇ ਲੋਕ ਵਧ ਚੜ੍ਹ ਕੇ ਦਿੱਲੀ ਪਹੁੰਚ ਰਹੇ ਹਨ। ਉਥੇ ਹੀ ਸਿਆਸੀ ਪਾਰਟੀਆਂ ਵੀ ਕਿਸਾਨਾਂ ਦਾ ਸਾਥ ਦੇ ਰਹੀਆਂ ਹਨ ਤਾਂ ਜੋ ਵੋਟਾਂ ਸਮੇਂ ਲਾਹਾ ਲੈ ਸਕਣ। ਇਸੇ ਤਹਿਤ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵੱਲੋਂ ‘ਦਿੱਲੀ ਚਲੋ ਮੋਰਚਾ ਮੱਲੋ’ ਮੁਹਿੰਮ ਦਾ ਐਲਾਨ ਕੀਤਾ ਗਿਆ ਸੀ | ਜਿਸ ਤਹਿਤ ਬੈਂਸ ਪੂਰੇ ਪੰਜਾਬ ’ਚ ਲੋਕਾਂ ਨੂੰ ਕਿਸਾਨਾਂ ਖ਼ਿਲਾਫ਼ ਬਣਾਏ ਕਾਲੇ ਕਾਨੂੰਨ ਦਾ ਵਿਰੋਧ ਕਰਨ ਦੀ ਕਰ ਰਹੇ ਹਨ| ਇਸ ਕੜੀ 'ਚ ਸਿਮਰਜੀਤ ਬੈਂਸ ਸਾਈਕਲ ਯਾਤਰਾ ਕਰਦੇ ਹੋਏ ਜਲੰਧਰ ਪੁੱਜੇ ਤੇ ਉਹਨਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹ ਸ੍ਰੀ ਗੁਰੂ ਰਾਮ ਦਾਸ ਜੀ ਦਾ ਆਸ਼ੀਰਵਾਦ ਲੈਣ ਚੱਲੇ ਨੇ ਤੇ ਉਥੋਂ ਦਿੱਲੀ ਲਈ ਰਵਾਨਾ ਹੋਣਗੇ |