ਜਲੰਧਰ: ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨ ਨੇ 31 ਜਨਵਰੀ ਅਤੇ 1 ਫਰਵਰੀ ਨੂੰ ਪੂਰੇ ਭਾਰਤ 'ਚ ਬੈਂਕ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ ਕੀਤਾ ਹੈ। ਇਹ ਹੜਤਾਲ ਸਰਕਾਰ ਵੱਲੋਂ ਬੈਂਕਾਂ ਦੇ ਨਿੱਜੀਕਰਨ ਕੀਤੇ ਜਾਣ ਕਾਰਨ ਕੀਤੀ ਜਾ ਰਹੀ ਹੈ।
ਬੈਂਕ ਯੂਨੀਅਨ ਵੱਲੋਂ ਦੇਸ਼ ਭਰ 'ਚ ਹੜਤਾਲ ਦਾ ਐਲਾਨ
ਬੈਂਕ ਯੂਨੀਅਨ ਦੇ ਵਰਕਰਾਂ ਵੱਲੋਂ 31 ਜਨਵਰੀ ਤੇ 1 ਫਰਵਰੀ ਨੂੰ ਦੇਸ਼ ਭਰ 'ਚ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਬੈਂਕ ਮੁਲਾਜ਼ਮਾਂ ਵੱਲੋਂ ਇਹ ਵਿਰੋਧ ਸਰਕਾਰੀ ਬੈਂਕਾਂ ਨੂੰ ਪੈ ਰਹੇ ਘਾਟੇ ਅਤੇ ਸਰਕਾਰ ਵੱਲੋਂ ਬੈਂਕਾਂ ਦਾ ਨਿੱਜੀਕਰਨ ਕੀਤੇ ਜਾਣ ਨੂੰ ਲੈ ਕੇ ਕੀਤਾ ਜਾ ਰਿਹਾ ਹੈ।
ਯੂਨਾਈਟਡ ਫੋਰਮ ਆਫ ਬੈਂਕ ਯੂਨੀਅਨ ਦੇ ਜਨਰਲ ਸਕੱਤਰ ਸੁਰਿੰਦਰਪਾਲ ਸਿੰਘ ਵਿਰਕ ਇਸ ਬਾਰੇ ਦੱਸਦੇ ਹੋਏ ਕਿਹਾ ਕਿ ਇਹ ਹੜਤਾਲ ਭਾਰਤ ਸਰਕਾਰ ਦੇ ਵਿਰੁੱਧ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਮੁਲਾਜ਼ਮਾਂ ਨਿਰੰਤਰ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਲਈ 31 ਜਨਵਰੀ ਅਤੇ 1 ਫਰਵਰੀ ਨੂੰ ਪੂਰੇ ਭਾਰਤ 'ਚ ਬੈਂਕ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਜਵੇਗੀ।
ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਮੁਲਾਜ਼ਮ ਮਾਰੂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਅਤੇ ਜਨਤਕ ਖ਼ੇਤਰਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਬੈਂਕ ਯੂਨੀਅਨ ਦੇ ਵਰਕਰ ਸਰਕਾਰ ਦੀਆਂ ਇਨ੍ਹਾਂ ਮੁਲਾਜ਼ਮ ਮਾਰੂ ਨੀਤੀਆਂ ਦਾ ਵਿਰੁੱਧ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਾਡੀਆਂ ਮੰਗਾਂ ਨੂੰ ਇਸ ਹੜਤਾਲ ਪ੍ਰਦਰਸ਼ਨ ਤੋਂ ਬਾਅਦ ਵੀ ਅਣਦੇਖਾ ਕਰਦੀ ਹੈ ਤਾਂ ਉਨ੍ਹਾਂ ਵੱਲੋਂ ਮੁੜ 11,12 ਤੇ 13 ਮਾਰਟ ਨੂੰ ਹੜਤਾਲ ਕੀਤੀ ਜਾਵੇਗੀ।