ਜਲੰਧਰ: ਕਿਸਾਨੀ ਅੰਦੋਲਨ ਦੇ ਖ਼ਤਮ ਹੁੰਦੇ ਹੀ ਭਾਜਪਾ ਨੇ ਪੰਜਾਬ ਵਿੱਚ ਆਪਣਾ ਹੋਮਵਰਕ ਤੇਜ਼ ਕਰ ਦਿੱਤਾ ਹੈ, ਇਸੇ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 5 ਜਨਵਰੀ ਨੂੰ ਪੰਜਾਬ ਦੇ ਫਿਰੋਜ਼ਪੁਰ ਸ਼ਹਿਰ ਵਿੱਚ ਇਕ ਵਿਸ਼ਾਲ ਰੈਲੀ ਨੂੰ ਸੰਬੋਧਿਤ ਕਰਨਗੇ। ਇਸ ਤੋਂ ਪਹਿਲਾਂ ਉਹ ਚੰਡੀਗੜ੍ਹ ਦੇ ਪੀਜੀਆਈ ਵਿਖੇ ਸੈਟੇਲਾਈਟ ਵਿੰਗ ਦਾ ਉਦਘਾਟਨ ਵੀ ਕਰਨਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਪ੍ਰੋਗਰਾਮ ਨੂੰ ਦੇਖਦੇ ਹੋਏ, ਪੰਜਾਬ ਭਾਜਪਾ ਵੱਲੋਂ ਉਨ੍ਹਾਂ ਦੀ ਇਸ ਦਿਨ ਦੀਆਂ ਤਿਆਰੀਆਂ ਪੂਰੇ ਜ਼ੋਰ ਸ਼ੋਰ ਨਾਲ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਨੂੰ ਲੈ ਕੇ ਜਲੰਧਰ ਵਿਖੇ ਮੰਗਲਵਾਰ ਨੂੰ ਪੰਜਾਬ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਆਪਣੇ ਆਗੂਆਂ ਨਾਲ ਮੀਟਿੰਗ ਕੀਤੀ ਗਈ, ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਪੂਰਨ ਤੌਰ 'ਤੇ ਸਫ਼ਲ ਬਣਾਉਣ ਲਈ ਬੂਥ ਲੈਵਲ 'ਤੇ ਕਾਰਜਕਰਤਾਵਾਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਇਸੇ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰੈੱਸ ਵਾਰਤਾ ਕੀਤੀ, ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਫ਼ਿਰੋਜ਼ਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਨੂੰ ਦੇਖਦੇ ਹੋਏ, ਪੰਜਾਬ ਵਿੱਚ ਭਾਜਪਾ ਕਾਰਜਕਰਤਾ ਪੱਬਾਂ ਭਾਰ ਹਨ। ਉਨ੍ਹਾਂ ਕਿਹਾ ਕਿ ਇਸ ਰੈਲੀ ਦੇ ਨਾਲ ਹੀ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਦਾ ਬਿਗੁਲ ਵੀ ਵਜਾ ਦੇਵੇਗੀ।
ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਾਲਾਤਾਂ ਨੇ ਹੀ ਭਾਜਪਾ ਨੂੰ ਅੱਜ ਇਸ ਕਦਰ ਮਜ਼ਬੂਤ ਕਰ ਦਿੱਤਾ ਹੈ ਕਿ ਹਾਲਾਂਕਿ ਭਾਜਪਾ ਪੰਜਾਬ ਦੀ ਹਰ ਸੀਟ 'ਤੇ ਚੋਣ ਲੜੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਪੁਰਾਣੀਆਂ ਪਾਰਟੀਆਂ ਨੇ ਆਜ਼ਾਦੀ ਵੇਲੇ ਜੇ ਸਹੀ ਕਦਮ ਉਠਾਏ ਹੁੰਦੇ ਤਾਂ ਅੱਜ ਸ੍ਰੀ ਕਰਤਾਰਪੁਰ ਸਾਹਿਬ ਸਾਡੇ ਆਪਣੇ ਦੇਸ਼ ਦਾ ਇੱਕ ਹਿੱਸਾ ਹੁੰਦਾ। ਉਨ੍ਹਾਂ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਹਨ, ਜਿਨ੍ਹਾਂ ਦੇ ਯਤਨਾਂ ਸਦਕਾ ਹੀ ਅੱਜ ਸਿੱਖ ਜਗਤ ਨੂੰ ਇਹ ਮੌਕਾ ਮਿਲਿਆ ਹੈ, ਕਿ ਉਹ ਕਰਤਾਰਪੁਰ ਸਾਹਿਬ ਦੇ ਆਪ ਉੱਥੇ ਜਾ ਕੇ ਦਰਸ਼ਨ ਕਰ ਸਕਦੇ ਹਨ। ਉਧਰ ਅਕਾਲੀ ਦਲ ਦੇ ਇਲਜ਼ਾਮ ਲਗਾਉਂਦੇ ਹੋਏ, ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਮੇਸ਼ਾ ਅਕਾਲੀ ਦਲ ਦੀ ਹੀ ਸਰਕਾਰ ਰਹੀ ਹੈ ਚਾਹੇ ਭਾਜਪਾ ਨਾਲ ਉਨ੍ਹਾਂ ਦਾ ਐਲਾਨ ਸੀ। ਉਨ੍ਹਾਂ ਕਿਹਾ ਕਿ ਪਿਉ ਸੀ.ਐਮ ਬਣ ਜਾਂਦਾ ਸੀ ਤੇ ਪੁੱਤਰ ਡਿਪਟੀ ਸੀ.ਐੱਮ ਹੁੰਦਾ ਸੀ।