ਜਲੰਧਰ:ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਸੂਬਾ ਪੱਧਰੀ ਮੀਟਿੰਗ ਫਗਵਾੜਾ(Phagwara) ਵਿਖੇ ਹੋਈ। ਜਿਸ ਵਿੱਚ ਵਿਸ਼ੇਸ਼ ‘ਤੇ ਯੂਨੀਅਨ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਸੂਬਾ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਸ਼ਿਰਕਤ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਜਿੱਥੇ ਪੰਜਾਬ ਸਰਕਾਰ ਦੀਆਂ ਕਿਸਾਨ ਅਤੇ ਮੁਲਾਜ਼ਮ ਮਾਰੂ ਨੀਤੀਆਂ ਦੀ ਸਖ਼ਤ ਆਲੋਚਨਾ ਕੀਤੀ। ਉਥੇ ਹੀ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਪਿਛਲੀ ਮੀਟਿੰਗ ਵਿੱਚ ਮੰਗਾਂ ਮੰਨੀਆਂ ਸਨ। ਉਨ੍ਹਾਂ ਨੂੰ ਅਜੇ ਤੱਕ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ।
ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਸਰਕਾਰ ਨੇ ਜੋ ਸਰਕਾਰ ਗੰਨੇ ਦਾ ਮੁੱਲ 360 ਰੁਪਏ ਤੈਅ ਕੀਤਾ ਸੀ, ਪ੍ਰਾਈਵੇਟ ਮਿੱਲਾਂ ਉਸ ਹਿਸਾਬ ਨਾਲ ਪੈਸੇ ਸਿੱਧੇ ਕਿਸਾਨਾਂ ਦੇ ਖਾਤਿਆ ਵਿੱਚ ਪਾਉਣ। ਜਦਕਿ ਕਰਜ਼ ਮਾਫੀ ਦੀ 2 ਹਜ਼ਾਰ ਕਰੋੜ ਦੀ ਇੱਕ ਕਿਸ਼ਤ ਵੀ ਸਰਕਾਰ ਵੱਲੋਂ ਜਲਦ ਤੋਂ ਜਲਦ ਜਾਰੀ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ, ਤਾਂ ਕਿਸਾਨ ਯੂਨੀਅਨ ਮੀਟਿੰਗ ਕਰਕੇ ਪੰਜਾਬ ਸਰਕਾਰ ਖਿਲਾਫ਼ ਅਗਲੀ ਰਣਨੀਤੀ ਤੈਅ ਕਰੇਗੀ, ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।