ਜਲੰਧਰ: ਵੱਖ-ਵੱਖ ਜਥੇਬੰਦੀਆਂ ਵੱਲੋਂ ਬੁੱਧਵਾਰ ਨੂੰ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਗਿਆ ਸੀ। ਇਸ ਦਾ ਅਸਰ ਦੇਸ਼ ਭਰ ਵਿੱਚ ਮਿਲਿਆ ਜੁਲਿਆ ਦੇਖਣ ਨੂੰ ਮਿਲ ਰਿਹਾ ਹੈ। 10 ਦੇ ਕਰੀਬ ਟਰੇਡ ਯੂਨੀਅਨਾਂ ਤੇ ਵੱਖ-ਵੱਖ ਜਥੇਬੰਦੀਆਂ ਨੇ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਤੋਂ ਬੀਐੱਮਸੀ ਚੌਕ ਤੱਕ ਗੇਟ ਰੈਲੀ ਕੱਢੀ ਤੇ ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧ ਰੋਸ ਜਤਾਇਆ।
ਜਲੰਧਰ 'ਚ ਕਿਸਾਨਾਂ ਤੇ ਮੁਲਾਜ਼ਮਾਂ ਨੇ ਕੀਤਾ ਬੀਐੱਮਸੀ ਚੌਕ ਜਾਮ
ਪੂਰੇ ਭਾਰਤ ਵਿੱਚ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਬੁੱਧਵਾਰ ਨੂੰ ਪੇਂਡੂ ਭਾਰਤ ਬੰਦ ਦੇ ਸੱਦੇ 'ਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਉੱਥੇ ਹੀ ਵੱਖ-ਵੱਖ ਜਥੇਬੰਦੀਆਂ ਨੇ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਤੋਂ ਬੀਐੱਮਸੀ ਚੌਕ ਤੱਕ ਗੇਟ ਤੱਕ ਰੈਲੀ ਕੱਢੀ ਤੇ ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧ ਰੋਸ ਜਤਾਇਆ।
ਜਲੰਧਰ 'ਚ ਬੀਐੱਮਸੀ ਚੌਕ ਜਾਮ
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਲੋਕ ਮਾਰੂ ਨੀਤੀਆਂ ਲਾਗੂ ਕਰ ਦੇਸ਼ ਦੀ ਜਨਤਾ ਨੂੰ ਤੰਗ ਅਤੇ ਪ੍ਰੇਸ਼ਾਨ ਕੀਤਾ ਜਾ ਰਿਹਾ, ਜਿਸ ਨੂੰ ਉਹ ਕਦੇ ਬਰਦਾਸ਼ਤ ਨਹੀਂ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸੰਘਰਸ਼ ਤੇਜ਼ ਕਰਨ ਦੀ ਵੀ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਜੇ ਸਰਕਾਰ ਇਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰੇਗੀ ਤਾਂ ਆਉਣ ਵਾਲੇ ਸਮੇਂ 'ਚ ਉਹ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨਗੇ।