ਜਲੰਧਰ: ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਖ਼ਤਮ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ, ਪਰ ਇਸ ਦੇ ਉਲਟ ਅਜੇ ਵੀ ਵਧੇਰੇ ਮਾਤਰਾ ´ਚ ਨਸ਼ੇ ਦਾ ਕਾਰੋਬਾਰ ਖੁੱਲ੍ਹੇ ਆਮ ਚੱਲ ਰਿਹਾ ਹੈ। ਨੌਜਵਾਨ ਨਸ਼ੇ ਦਾ ਸੇਵਨ ਕਰਕੇ ਆਪਣੀਆਂ ਅਣਮੁੱਲੀਆਂ ਜ਼ਿੰਦਗੀਆਂ ਖ਼ਰਾਬ ਕਰ ਰਹੇ ਹਨ। ਜਲੰਧਰ-ਅੰਮ੍ਰਿਤਸਰ 'ਚ ਪੈਂਦੇ ਜਿੱਦਾਂ ਰੋਡ 'ਤੇ ਸਥਿਤ ਖਾਲੀ ਪਲਾਟ ਵਿੱਚ ਉੱਗੀਆਂ ਝਾੜੀਆਂ ਵਿੱਚੋਂ ਨਸ਼ੇ ਦੀ ਸਮੱਗਰੀ ਸਣੇ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਗਈ ਹੈ।
ਜਲੰਧਰ 'ਚ ਖਾਲੀ ਪਲਾਟ 'ਚੋਂ ਮਿਲੀ 1 ਨੌਜਵਾਨ ਦੀ ਲਾਸ਼ - jalandhar police news
ਜਲੰਧਰ-ਅੰਮ੍ਰਿਤਸਰ 'ਚ ਪੈਂਦੇ ਜਿੱਦਾਂ ਰੋਡ 'ਤੇ ਸਥਿਤ ਖਾਲੀ ਪਲਾਟ ਵਿੱਚ ਉੱਗੀਆਂ ਝਾੜੀਆਂ ਵਿੱਚੋਂ ਨਸ਼ੇ ਦੀ ਸਮੱਗਰੀ ਸਣੇ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਗਈ ਹੈ।
ਮ੍ਰਿਤਕ ਨੌਜਵਾਨ ਦੀ ਪਛਾਣ ਰਣਜੀਤ ਸਿੰਘ ਸੋਨੂੰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਿੱਦਾਂ ਰੋਡ ਸੂਰਤ ਨਗਰ ´ਚ ਇਲੈਕਟਰਾਨਿਕਸ ਦੇ ਸਮਾਨ ਦੀ ਰਿਪੇਅਰ ਦੀ ਦੁਕਾਨ ਚਲਾਉਂਦਾ ਸੀ। ਨੌਜਵਾਨ ਬੀਤੇ ਦਿਨ ਤੋਂ ਲਾਪਤਾ ਸੀ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਬੀਤੇ ਦਿਨ ਤੋਂ ਜਦ ਉਹ ਘਰ ਨਾ ਆਇਆ ਤਾਂ ਉਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।
ਦੂਜੇ ਪਾਸੇ ਏਸੀਪੀ ਨੌਰਥ ਜਸਬਿੰਦਰ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਮ੍ਰਿਤਕ ਵਿਅਕਤੀ ਦੇ ਪੋਸਟਮਾਰਟਮ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਆਸ ਪਾਸ ਦੇ ਲੋਕਾ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹ ਨਸ਼ੇ ਦਾ ਸੇਵਨ ਕਰਨ ਦਾ ਆਦੀ ਸੀ। ਇਸ ਸਬੰਧੀ ਜਦ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਸੀ ਤਾਂ ਉਨ੍ਹਾਂ ਵੱਲੋਂ ਉਸ ਨੂੰ ਦੋ ਵਾਰ ਨਸ਼ਾ ਛਡਾਊ ਕੇਂਦਰ ਵਿੱਚ ਭਰਤੀ ਕਰਵਾ ਗਿਆ ਸੀ। ਪਰ ਉਸ ਤੋਂ ਬਾਅਦ ਵੀ ਉਸ ਨੇ ਨਸ਼ੇ ਦਾ ਸੇਵਨ ਕਰਨਾ ਸ਼ੁਰੂ ਕਰ ਦਿੱਤਾ ਸੀ।