ਫਗਵਾੜਾ: ਸੂਬੇ ਦੇ 4 ਵਿਧਾਨਸਭਾ ਹਲਕੀਆਂ 'ਚ ਜ਼ਿਮਣੀ ਚੋਣਾਂ ਹੋਣ ਜਾ ਰਹੀਆਂ ਹਨ। ਚੋਣ ਖੇਤਰ 'ਚ ਵੋਟਰਾਂ ਨੂੰ ਲੁਭਾਉਣ ਲਈ ਵੱਖ -ਵੱਖ ਪਾਰਟੀਆਂ ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਫਗਵਾੜਾ ਵਿਧਾਨ ਸਭਾ ਸੀਟ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਤੋਸ਼ ਕੁਮਾਰ ਗੋਗੀ ਦੇ ਹੱਕ 'ਚ ਪ੍ਰਚਾਰ ਕਰਨ ਲਈ ਵਿਰੋਧੀ ਧਿਰ ਆਗੂ ਹਰਪਾਲ ਚੀਮਾ ਪੁੱਜੇ। ਹਰਪਾਲ ਚੀਮਾ ਨੇ ਇਸ ਦੌਰਾਨ ਕਿਹਾ ਕਿ ਉਨ੍ਹਾਂ ਦੀ ਪਾਰਟੀ ਚਾਰੋਂ ਵਿਧਾਨ ਸਭਾ ਸੀਟਾਂ ਤੋਂ ਚੋਣਾਂ ਲੜ ਰਹੀ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਪਾਰਟੀ ਸਭ ਵਿਰੋਧੀਆਂ ਨੂੰ ਕੜੀ ਟੱਕਰ ਦੇਵੇਗੀ।
ਜ਼ਿਮਨੀ ਚੋਣਾਂ 2019: ਹਰਪਾਲ ਚੀਮਾ ਨੇ ਵਿਰੋਧੀਆਂ 'ਤੇ ਸਾਧੇ ਨਿਸ਼ਾਨੇ - ਹਰਪਾਲ ਚੀਮਾ ਦਾ ਚੋਣ ਪ੍ਰਚਾਰ
ਜ਼ਿਮਣੀ ਚੋਣਾਂ ਨੂੰ ਲੈ ਕੇ ਚੋਣ ਖੇਤਰਾਂ 'ਚ ਵੋਟਰਾਂ ਨੂੰ ਲੁਭਾਉਣ ਲਈ ਵੱਖ -ਵੱਖ ਪਾਰਟੀਆਂ ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਚੀਮਾ ਨੇ ਫਗਵਾੜਾ 'ਚ ਵਿਰੋਧੀ ਪਾਰਟੀਆਂ ਨੂੰ ਲੈ ਕੇ ਕਈ ਨਿਸ਼ਾਨੇ ਸਾਧੇ।
ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਲੱਗਦਾ ਹੈ ਕਿ ਕਾਂਗਰਸ ਪਾਰਟੀ ਚੋਣਾਂ ਨਹੀਂ ਲੜ ਰਹੀ ਹੈ ਬਲਕਿ ਅਜਿਹਾ ਲੱਗ ਰਿਹਾ ਹੈ ਕਿ ਪੰਜਾਬ ਪੁਲਿਸ ਸਰਕਾਰੀ ਮਸ਼ੀਨਰੀ ਚੋਣਾਂ ਲੜ ਰਹੀਆਂ ਹਨ। ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਚੋਣਾਂ ਵਿੱਚ ਕੇਂਦਰੀ ਬਲ ਲਗਾਈਆਂ ਜਾਣ ਅਤੇ ਅਬਜ਼ਰਵਰ ਵੀ ਸੂਬੇ ਤੋਂ ਬਾਹਰ ਦੇ ਲਾਏ ਜਾਣ। ਹਰਪਾਲ ਚੀਮਾ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਵਿੱਚ ਸੁਲਤਾਨਪੁਰ ਲੋਧੀ ਵਿੱਚ ਲੱਗਣ ਵਾਲੀ ਅਲਗ ਸਟੇਜ ਦੇ ਮਾਮਲੇ ਵਿੱਚ ਕਿਹਾ ਕਿ ਸਾਰੇ ਰਾਜਨੀਤਿਕ ਦਲ ਗੁਰੂ ਨਾਨਕ ਦੇਵ ਜੀ ਨੂੰ ਵੰਡਣ ਦਾ ਕੰਮ ਕਰ ਰਹੇ ਹਨ ਅਤੇ ਗੁਰੂ ਨਾਨਕ ਦੇਵ ਜੀ ਦੇ ਸਿਖਾਆਵਾਂ ਦੇ ਵਿਰੁੱਧ ਕੰਮ ਕਰ ਰਹੇ ਹਨ।