ਜਲੰਧਰ/ਬਠਿੰਡਾ: ਪੰਜਾਬ ਵਿੱਚ ਪੀ ਆਈ ਡੀ ਡੀ ਨਾਮ (A disease called PIDD) ਦੀ ਬਿਮਾਰੀ ਤੋਂ ਪੀੜਤ ਬੱਚਿਆਂ ਦੇ ਮਾਪੇ (Parents of children suffering from the disease) ਜਿੱਥੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਨਵੇਂ ਫੈਸਲੇ (New decisions of the central government) ਕਾਰਣ ਪਰੇਸ਼ਾਨ ਨੇ ਉੱਥੇ ਹੀ ਇਸ ਮਾਮਲੇ ਨੂੰ ਲੈਕੇ ਵਿਰੋਧੀ ਵੀ ਪੰਜਾਬ ਸਰਕਾਰ ਨੂੰ ਘੇਰ ਰਹੇ ਹਨ।
RTI ਐਕਟਿਵਿਸਟ ਦੇ ਖੁਲਾਸੇ:ਇੱਕ ਪਾਸੇ ਗੰਭੀਰ ਬਿਮਾਰੀ ਦਾ ਸ਼ਿਕਾਰ ਹੋਏ ਸੂਬੇ ਦੇ ਬੱਚਿਆਂ ਦੇ ਇਲਾਜ ਲਈ ਪੈਸੇ ਨਾ ਹੋਣ ਦੀ ਗੱਲ ਕਹਿਣ ਵਾਲੀ ਪੰਜਾਬ ਸਰਕਾਰ ਨੂੰ ਬਠਿੰਡਾ ਵਿੱਚ ਆਰਟੀਆਈ ਐਕਟੀਵਿਸਟ (RTI activist) ਹਰਮਿਲਾਪ ਗਰੇਵਾਲ ਵੱਲੋਂ ਲੰਮੇਂ ਹੱਥੀਂ ਲਿਆ ਗਿਆ। ਉਨ੍ਹਾਂ ਵੱਲੋਂ ਦੋ ਵੱਖ ਵੱਖ ਆਰਟੀਆਈ ਦਿੱਲੀ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਪਾਈਆਂ ਗਈਆਂ ਸਨ ਜਿਸ ਵਿੱਚ ਉਨ੍ਹਾਂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਗੁਜਰਾਤ ਦੌਰਿਆਂ ਦਾ ਖ਼ਰਚੇ ਸਬੰਧੀ ਵੇਰਵਾ (RTI Activist Harmilap singh grewal statement) ਮੰਗਿਆ ਗਿਆ ਸੀ। ਆਰਟੀਆਈ ਐਕਟੀਵਿਸਟ (RTI activist) ਹਰਮਿਲਾਪ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਚਾਰ ਲਈ 45 ਲੱਖ ਰੁਪਿਆ ਖ਼ਰਚਿਆ (45 lakhs for publicity) ਗਿਆ ਹੈ। ਪਰ ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਗੁਜਰਾਤ ਦੌਰੇ ਦੌਰਾਨ ਮਾਤਰ ਕਰੀਬ 48 ਹਜ਼ਾਰ ਰੁਪਿਆ ਖ਼ਰਚ ਦੱਸਿਆ ਗਿਆ।
ਉਨ੍ਹਾਂ ਅੱਗੇ ਕਿਹਾ ਕਿ ਜਦੋਂ ਪੰਜਾਬ ਸਰਕਾਰ ਦੇ ਖ਼ਰਚੇ ਉੱਤੇ ਪ੍ਰਾਈਵੇਟ ਜੈੱਟ ਕਰਕੇ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਜਾਂਦੇ ਹਨ ਤਾਂ ਉਸ ਸਮੇਂ 45 ਲੱਖ ਰੁਪਿਆ ਪੰਜਾਬ ਦੇ ਖਜ਼ਾਨੇ ਦੇ ਵਿੱਚੋਂ ਖ਼ਰਚਿਆ ਜਾਂਦਾ ਹੈ। ਪਰ ਜਦੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੌਰੇ ਉੱਤੇ ਦਿੱਲੀ ਸਰਕਾਰ ਦੇ ਖ਼ਰਚੇ ਉੱਤੇ ਜਾਂਦੇ ਹਨ, ਤਾਂ ਮਹਿਜ਼ 48 ਹਜ਼ਾਰ ਪਿਆ ਹੀ ਖ਼ਰਚ ਕੀਤਾ ਜਾਂਦਾ ਹੈ, ਜੋ ਕਿ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਪੰਜਾਬ ਦੇ ਖ਼ਜ਼ਾਨੇ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।
ਦੂਜੇ ਪਾਸੇ ਅੱਜ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਇਕ ਟਵੀਟ ਕਰਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ। ਟਵੀਟ ਰਾਹੀਂ ਸੁਖਪਾਲ ਖਹਿਰਾ ਨੇ ਕਿਹਾ ਕਿ ਪੀਜੀਆਈ ਵਿੱਚ ਮਹੀਨੇ ਦੇ 30 ਹਜ਼ਾਰ ਰੁਪਏ ਖਰਚ ਕਰਕੇ ਬੱਚਿਆਂ ਦਾ ਇਲਾਜ ਸ਼ੁਰੂ ਕਰਵਾਓ। ਉਨ੍ਹਾਂ ਕਿਹਾ ਕਿ ਪ੍ਰਚਾਰ ਲਈ ਕਰੋੜਾਂ ਦਾ ਖਰਚਾ (Spending crores for publicity) ਰੋਕ ਕੇ ਆਮ ਆਦਮੀ ਪਾਰਟੀ ਨੂੰ ਲੋੜਵੰਦ ਬੱਚਿਆਂ ਦੀ ਜਾਨ ਬਚਾਉਣ ਲਈ ਪੈਸਾ ਖਰਚਣਾ ਚਾਹੀਦਾ ਹੈ।
ਦੂਜੇ ਪਾਸੇ ਬਠਿੰਡਾ ਦੇ ਹੀ ਰਹਿਣ ਵਾਲੇ ਰਣਵੀਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਦਾ ਇਲਾਜ ਪੀਜੀਆਈ (Treatment PGI) ਤੋਂ ਚੱਲਦਾ ਸੀ ਜੋ ਕਿ ਪੀ ਆਈ ਡੀ ਡੀ ਨਾਮਕ ਬਿਮਾਰੀ ਤੋਂ ਪੀੜਤ ਸੀ ਇਸ ਬਿਮਾਰੀ ਦੌਰਾਨ ਬੱਚੇ ਨੂੰ ਹਰ ਮਹੀਨੇ ਦੀਆਂ ਦੋ ਡੋਜ਼ (Two doses a month) ਪੀਜੀਆਈ ਚੰਡੀਗੜ੍ਹ ਵਿਖੇ ਲੱਗਦੀਆਂ ਸਨ ਅਤੇ ਇਸ ਦਾ ਖਰਚਾ ਕੇਂਦਰ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਬੱਚਿਆਂ ਦੇ ਅਕਾਉਂਟ ਵਿੱਚ ਭੇਜਿਆ ਜਾਂਦਾ ਸੀ ਕਿਉਂਕਿ ਇਸ ਬਿਮਾਰੀ ਦਾ ਇਲਾਜ ਕਾਫੀ ਮਹਿੰਗਾ ਹੈ ਅਤੇ ਹਰ ਮਹੀਨੇ ਕਰੀਬ 30 ਹਜ਼ਾਰ ਰੁਪਏ ਦਾ ਖਰਚਾ (Expenses of 30 thousand rupees) ਆਉਂਦਾ ਸੀ।
ਮਾਪਿਆਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਪੀ ਆਈ ਡੀ ਡੀ ਪੀੜਤ ਬੱਚਿਆਂ ਦੇ ਇਲਾਜ ਕਰਨ ਤੋਂ ਕੋਰੀ ਨਾਂਹ ਕਰਦੇ ਹੋਏ ਸੂਬਾ ਸਰਕਾਰ ਨੂੰ ਇਨ੍ਹਾਂ ਬੱਚਿਆ ਦਾ ਇਲਾਜ ਕਰਵਾਉਣ ਸਬੰਧੀ ਪੱਤਰ ਲਿਖਿਆ ਗਿਆ ਪਰ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਬੱਚਿਆਂ ਦੇ ਇਲਾਜ ਤੋਂ ਹੱਥ ਖੜ੍ਹੇ ਕਰਦੇ ਹੋਏ ਇਹ ਕਿਹਾ ਗਿਆ ਕਿ ਉਨ੍ਹਾਂ ਦੀ ਸਰਕਾਰ ਕੋਲ ਬਜਟ ਨਹੀਂ ਹੈ (government does not have a budget) ਜਿਸ ਕਾਰਨ ਉਨ੍ਹਾਂ ਨੂੰ ਕਾਫੀ ਤਕਲੀਫਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਮਾਰਚ ਮਹੀਨੇ ਤੋਂ ਹੀ ਉਨ੍ਹਾਂ ਨੂੰ ਹਰ ਮਹੀਨੇ ਕਰੀਬ 30 ਹਜ਼ਾਰ ਰੁਪਏ ਖਰਚ ਕਰਕੇ ਆਪਣੇ ਬੱਚਿਆਂ ਦਾ ਇਲਾਜ ਕਰਵਾਉਣਾ ਪੈ ਰਿਹਾ ਹੈ।