ਜਲੰਧਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ (khedan vatan punjab diyan 2022) ਕਰਨਗੇ। ਇਸ ਖੇਡ ਮੇਲੇ ਨੂੰ ਖੇਡਾਂ ਵਤਨ ਪੰਜਾਬ ਦੀਆਂ ਦਾ ਨਾਮ ਦਿੱਤਾ ਗਿਆ ਹੈ। ਦੱਸ ਦਈਏ ਕਿ ਇਹ ਖੇਡ ਮੇਲਾ 2 ਮਹੀਨੇ ਤੱਕ ਚੱਲੇਗਾ ਅਤੇ ਇਸ ਖੇਡ ਮੇਲੇ ਵਿੱਚ ਵੱਖ-ਵੱਖ ਖੇਡਾਂ ਖੇਡੀਆਂ ਜਾਣਗੀਆਂ। ਮੁੱਖ ਮੰਤਰੀ ਨੇ ਇਸ ਖੇਡ ਮੇਲੇ ਦੇ ਆਗਾਜ਼ ਦੌਰਾਨ ਖੁਦ ਵੀ ਵਾਲੀਬਾਲ ਖੇਡਿਆ। ਤਿਆਰੀਆਂ ਮੁੰਕਮਲ ਸਨ, ਪਰ ਮੀਂਹ ਕਾਰਨ ਪ੍ਰੋਗਰਾਮ ਸ਼ੁਰੂ ਹੋਣ ਵਿੱਚ ਦੇਰੀ ਹੋ ਗਈ।
ਕੁਝ ਇਸ ਤਰ੍ਹਾਂ ਸੀ ਪ੍ਰੋਗਰਾਮ: 29 ਅਗਸਤ ਨੂੰ ਯਾਨੀ ਕਿ ਅੱਜ ਤੋਂ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਸ਼ੁਰੂ ਹੋਣ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਦੇ ਮੱਦੇਨਜ਼ਰ ਸ਼ਹਿਰ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਖੇਡਾਂ ਦਾ ਸ਼ੁੱਭ ਆਰੰਭ ਸ਼ਾਮ 4 ਵਜੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਇਹ ਖੇਡਾਂ 21 ਅਕਤੂਬਰ ਤੱਕ ਚੱਲਣਗੀਆਂ। ਇਸ ਦੌਰਾਨ ਸਟੇਡੀਅਮ 'ਚ ਮਸ਼ਾਲ ਯਾਤਰਾ ਵੀ ਕੱਢੀ ਜਾਵੇਗੀ। ਇਸ ਦੇ ਲਈ ਓਲੰਪਿਕ ਅਤੇ ਕਾਮਵੈਲਥ ਖੇਡਾਂ 'ਚ ਮੈਡਲ ਜਿੱਤ ਚੁਕੇ 13 ਖਿਡਾਰੀਆਂ ਦੀ ਚੋਣ ਕੀਤੀ ਗਈ ਹੈ।