ਜਲੰਧਰ: ਪੰਜਾਬ ਵਿੱਚ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਹੀ ਜਾ ਰਹੇ ਹਨ। ਇਸ ਨੂੰ ਦੇਖਦੇ ਹੋਏ ਹਰ ਦਿਨ ਨਵੇਂ ਅੰਕੜੇ ਸਾਹਮਣੇ ਆਉਂਦੇ ਹਨ ਅਤੇ ਪ੍ਰਸ਼ਾਸਨ ਵੱਲੋਂ ਵੀ ਲਗਾਤਾਰ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਕੁਝ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਵਾਉਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ।
ਜਿਸ ਦੇ ਚੱਲਦਿਆਂ ਜਲੰਧਰ 'ਚ ਪੀ.ਡਬਲਿਊ.ਡੀ ਐਂਡ ਕੇਅਰਗਿਵਰ ਵੱਲੋਂ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਵਾਇਆ ਗਿਆ। ਇਸ ਕੈਂਪ 'ਚ 18 ਤੋਂ 44 ਸਾਲ ਦੀ ਉਮਰ ਤੱਕ ਦੇ ਲੋਕਾਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਾਈ ਗਈ। ਇਸ ਦੇ ਨਾਲ ਹੀ ਇਸ ਕੈਂਪ 'ਚ ਸ਼ਰੀਰਕ ਪੱਖੋਂ ਕਮਜ਼ੋਰ ਲੋਕਾਂ ਨੂੰ ਵੀ ਕੋਰੋਨਾ ਵੈਕਸੀਨੇਸ਼ਨ ਦੇ ਤੌਰ 'ਤੇ ਪਹਿਲ ਦਿੱਤੀ ਗਈ।