ਜਲੰਧਰ: ਪੂਰੇ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਚੱਲਦੇ ਸਰਕਾਰਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਈ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ। ਜ਼ਿਲ੍ਹਾਂ ਪ੍ਰਸ਼ਾਸਨ ਵੱਲੋਂ ਜਿੱਥੇ ਸ਼ਹਿਰ ਦੀ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ, ਉੱਥੇ ਹੀ ਪਿੰਡਾਂ ਵਿੱਚ ਵੀ ਲਗਾਤਾਰ ਸਰਪੰਚ ਰਾਹੀਂ ਹਰ ਮਦਦ ਪਹੁੰਚਾਈ ਜਾ ਰਹੀ ਹੈ।
ਕੋਵਿਡ 19: ਜਲੰਧਰ ਦੇ ਪਿੰਡ ਰਾਣੀ ਭੱਟੀ 'ਚ ਨੌਜਵਾਨਾਂ ਵੱਲੋਂ ਕਰਵਾਇਆ ਜਾ ਰਿਹਾ ਛਿੜਕਾਵ ਜਲੰਧਰ ਦੇ ਪਿੰਡ ਰਾਣੀ ਭੱਟੀ ਵਿਖੇ ਨੌਜਵਾਨਾਂ ਵੱਲੋਂ ਸਰਪੰਚ ਦੀ ਮਦਦ ਨਾਲ ਪੂਰੇ ਪਿੰਡ ਵਿੱਚ ਸਪਰੇਅ ਦਾ ਛਿੜਕਾਵ ਕੀਤਾ ਗਿਆ। ਪਿੰਡ ਵਿੱਚ ਲਗਾਤਾਰ ਹੋ ਰਹੀ ਸਪਰੇਅ ਦੇ ਨਾਲ-ਨਾਲ ਹੋਰ ਵੀ ਕਈ ਰਾਹਤ ਦੇ ਕੰਮ ਕੀਤੇ ਜਾ ਰਹੇ ਹਨ, ਤਾਂ ਜੋਂ ਲੋਕਾਂ ਨੂੰ ਪ੍ਰੇਸ਼ਾਨਿਆਂ ਦਾ ਸਾਹਮਣਾ ਨਾ ਕਰਨਾ ਪਵੇ।
ਜ਼ਿਕਰਯੋਗ ਹੈ ਕਿ ਜਲੰਧਰ ਜ਼ਿਲ੍ਹੇ ਦੇ ਡੀਸੀ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਦੇ ਹਰ ਬਲਾਕ, ਹਰ ਪਿੰਡ ਦੇ ਸਰਪੰਚਾਂ ਨੂੰ ਹਰ ਸੰਭਵ ਮਦਦ ਦਿੱਤੀ ਜਾ ਰਹੀ ਹੈ। ਪਿੰਡਾਂ ਦੇ ਲੋਕਾਂ ਨੂੰ ਸਿਹਤ ਸੁਵਿਧਾ, ਖਾਣ ਪੀਣ ਦਾ ਸਾਮਾਨ ਅਤੇ ਲਗਾਤਾਰ ਸਪਰੇਅ ਕਰਵਾ ਕੇ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਪਿੰਡ ਰਾਣੀ ਭੱਟੀ ਦੇ ਨੌਜਵਾਨ ਦਾ ਕਹਿਣਾ ਹੈ ਕਿ ਪਿੰਡ ਵਿੱਚ ਲਗਾਤਾਰ ਕਰਵਾਈ ਜਾ ਰਹੀ ਸਪਰੇਅ ਪਿੰਡ ਵਾਸੀਆਂ ਦੀ ਸਿਹਤ ਲਈ ਕਾਫੀ ਫਾਇਦੇਮੰਦ ਹੈ। ਨੌਜਵਾਨ ਅਨੁਸਾਰ ਕੋਰੋਨਾ ਦੇ ਖ਼ਤਰੇ ਨੂੰ ਦੇਖਦੇ ਹੋਏ ਇਹ ਸਪਰੇਅ ਕਰਵਾਈ ਜਾ ਰਹੀ ਹੈ। ਇਸ ਦੇ ਨਾਲ ਹੀ ਪਿੰਡ ਦੇ ਸਰਪੰਚ ਵੱਲੋਂ ਪ੍ਰਸ਼ਾਸਨ ਵੱਲੋਂ ਮਿਲਣ ਵਾਲੀ ਹਰ ਮਦਦ ਵੀ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ।
ਸਰਪੰਚ ਮੁਕੇਸ਼ ਚੰਦਰ ਦਾ ਕਹਿਣਾ ਹੈ ਕਿ ਪਿੰਡ ਨੂੰ ਹਰ ਸਹੂਲੀਅਤ ਦੇਣ ਦੇ ਨਾਲ-ਨਾਲ ਉਹ ਸਰਕਾਰ ਤੋਂ ਵੀ ਗੁਜਾਰਿਸ਼ ਕਰਦੇ ਹਨ ਕਿ ਉਹ ਅੱਜ ਦੇ ਮਾਹੌਲ ਵਿੱਚ ਹੋ ਰਹੀ ਕਾਲਾਬਜ਼ਾਰੀ ਨੂੰ ਰੋਕਣ ਲਈ ਵੀ ਕੋਸ਼ਿਸ਼ਾ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਸੁਨਿਸ਼ਚਿਤ ਕਰੇ ਕਿ ਕੋਈ ਵੀ ਇਨਸਾਨ ਕੋਰੋਨਾ ਕਰਕੇ ਪੈਦਾ ਹੋਏ ਇਸ ਮਾਹੌਲ ਦਾ ਲੋਕਾਂ ਕੋਲੋਂ ਨਾਜਾਇਜ਼ ਫਾਇਦਾ ਨਾ ਚੁੱਕੇ।